ਲੁਧਿਆਣਾ: ਗੁਰੂ ਨਾਨਕ ਭਵਨ 'ਚ ਸੋਮਵਾਰ ਨੂੰ ਰੁਜ਼ਗਾਰ ਮੇਲੇ ਨੂੰ ਲੈ ਕੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਉਨ੍ਹਾਂ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਅਸਤੀਫ਼ੇ 'ਤੇ ਟਿੱਪਣੀ ਕੀਤੀ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਿੱਧੂ ਦਾ ਅਸਤੀਫ਼ਾ ਉਨ੍ਹਾਂ ਨੂੰ ਕੁੱਝ ਜਚਿਆ ਨਹੀਂ। ਉਨ੍ਹਾਂ ਕਿਹਾ, "ਹਾਲਾਂਕਿ ਨਵਜੋਤ ਸਿੰਘ ਸਿੱਧੂ ਸਰਕਾਰ 'ਚ ਰਹਿ ਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ ਜਾਂ ਨਹੀਂ ਇਹ ਉਨ੍ਹਾਂ 'ਤੇ ਨਿਰਭਰ ਹੈ ਪਰ ਆਪਣੇ ਮਹਿਕਮੇ ਨੂੰ ਲੈ ਕੇ ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ।
ਇਸ ਤੋਂ ਇਲਾਵਾ ਚੰਨੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਰੁਜ਼ਗਾਰ ਮੇਲਿਆਂ ਦਾ ਪ੍ਰਬੰਧ ਕਰਵਾਇਆ ਜਾ ਰਿਹਾ ਹੈ ਜਿਸ ਦਾ ਮੁੱਖ ਮੰਤਵ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ।