ਲੁਧਿਆਣਾ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ 'ਚ ਵੱਖ ਵੱਖ ਵਪਾਰਕ ਅਦਾਰਿਆਂ ਨੂੰ ਖੋਲ੍ਹਣ ਦੀ ਮਨਜੂਰੀ ਦੇ ਦਿੱਤੀ ਸੀ, ਇਹਨਾਂ ਨਿਯਮਾਂ ਸਬੰਧੀ ਪਾਲਣਾ ਦੀ ਚੈਕਿੰਗ ਲਈ ਸੋਮਵਾਰ ਨੂੰ ਰਾਏਕੋਟ ਸ਼ਹਿਰ ਵਿੱਚ ਸਿਟੀ ਪੁਲਿਸ ਵੱਲੋਂ ਥਾਣਾ ਮੁੱਖੀ ਵਿਨੋਦ ਕੁਮਾਰ ਦੀ ਅਗਵਾਈ ਵਿੱਚ ਕੋਵਿਡ ਗਾਈਡਲਾਈਨਜ਼ ਦੇ ਮੱਦੇਨਜ਼ਰ ਢਾਬੇ, ਹੋਟਲ ਅਤੇ ਰੈਸਟੋਰੈਂਟਾਂ ਦੀ ਚੈਕਿੰਗ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ, ਥਾਣਾ ਮੁਖੀ ਵਿਨੋਦ ਕੁਮਾਰ ਨੇ ਦੱਸਿਆ, ਕਿ ਕੋਰੋਨਾ ਮਹਾਂਮਾਰੀ ਜੇ ਘੱਟਦੇ ਮਾਮਲਿਆਂ ਨੂੰ ਦੇਖਦੇ ਹੋਏ, ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵੀਕਐਂਡ ਲਾਕਡਾਊਨ ਨੂੰ ਹਟਾ ਦਿੱਤਾ ਹੈ, ਉਥੇ ਹੀ ਰਾਹਤ ਦਿੰਦਿਆਂ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ, ਬਾਰ, ਸਿਨੇਮਾ, ਮਾਲਜ਼, ਜਿੰਮ ਆਦਿ ਵਪਾਰਕ ਅਦਾਰਿਆਂ ਨੂੰ ਕੁੱਝ ਸ਼ਰਤਾਂ 'ਤੇ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ। ਜਿਸ ਤਹਿਤ ਇਨ੍ਹਾਂ ਵਪਾਰਕ ਅਦਾਰਿਆਂ ਦੇ ਮਾਲਕਾਂ ਅਤੇ ਕੰਮ ਕਰਨ ਵਾਲੇ ਸਟਾਫ਼ ਤੋਂ ਇਲਾਵਾਂ ਗਾਹਕਾਂ ਨੂੰ ਕੋਰੋਨਾ ਵੈਕਸੀਨ ਦੀ ਲਗਾਉਣ ਅਤੇ ਕੋਵਿਡ ਗਾਈਡਲਾਈਨਜ਼ ਦੀ ਪਾਲਣਾ ਕਰਨ ਦੀ ਹਦਾਇਤ ਦਿੱਤੀ ਹੈ।
ਜਿਸ ਦੇ ਚੱਲਦੇ ਸੋਮਵਾਰ ਨੂੰ ਸਿਟੀ ਪੁਲਿਸ ਦੀ ਟੀਮ ਵੱਲੋਂ ਰਾਏਕੋਟ ਸ਼ਹਿਰ ਦੇ ਢਾਬਿਆਂ, ਹੋਟਲਾਂ ਤੇ ਰੈਸਟੋਰੈਂਟਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਮਾਲਕਾਂ ਤੇ ਕੰਮ ਕਰਨ ਵਾਲੇ ਸਟਾਫ਼ ਵੱਲੋਂ ਕੋਰੋਨਾ ਵੈਕਸੀਨ ਲਗਾਉਣ ਸੰਬੰਧੀ ਜਾਣਕਾਰੀ ਹਾਸਲ ਕੀਤੀ, ਅਤੇ ਨਾ ਲਗਵਾਉਣ ਵਾਲਿਆਂ ਨੂੰ ਜਲਦ ਵੈਕਸੀਨ ਲਗਵਾਉਣ ਦੀ ਸਲਾਹ ਦਿੱਤੀ, ਉਥੇ ਹੀ ਸਮੂਹ ਵਪਾਰਕ ਅਦਾਰਿਆਂ ਵਿੱਚ ਕੋਵਿਡ ਗਾਈਡਲਾਈਨਜ਼ ਦੀ ਪਾਲਣਾ ਵੀ ਯਕੀਨੀ ਬਣਾਉਣ ਸਬੰਧੀ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ।
ਉਨ੍ਹਾਂ ਸਮੂਹ ਵਪਾਰਕ ਅਦਾਰਿਆਂ ਅਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, ਕਿ ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਘੱਟਦੇ ਮਾਮਲਿਆਂ ਨੂੰ ਦੇਖਦੇ ਹੋਏ, ਵੀਕਐਂਡ ਲਾਕਡਾਊਨ ਅਤੇ ਹੋਰ ਸਖ਼ਤੀਆਂ ਵਿੱਚ ਰਿਆਇਤ ਦਿੱਤੀ ਗਈ ਹੈ। ਪ੍ਰੰਤੂ ਮਹਾਂਮਾਰੀ ਤੋਂ ਬਚਣ ਲਈ ਸਾਨੂੰ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ, ਤਾਂ ਜੋ ਛੇਤੀ ਇਸ ਮਹਾਂਮਾਰੀ ਤੋਂ ਨਿਜਾਤ ਮਿਲ ਸਕੇ।
ਇਹ ਵੀ ਪੜ੍ਹੋ: ਕੁੱਟਮਾਰ ਦੇ ਮਸਲੇ ਨੂੰ ਲੈ ਕੈਪਟਨ ਦੇ ਦਰਬਾਰ ਪਹੁੰਚੇ ਭਾਜਪਾ ਆਗੂ