ਲੁਧਿਆਣਾ: ਖੇਤੀਬਾੜੀ ਮੁੱਖ ਅਫ਼ਸਰ ਡਾ.ਬਲਦੇਵ ਸਿੰਘ ਨੇ ਬਲਾਕ ਦੋਰਾਹਾ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵਿੱਚ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧੂੰਆਂ ਰਹਿਤ ਮਨਾਉਣ ਦੀ ਕਿਸਾਨਾਂ ਨੂੰ ਅਪੀਲ ਕੀਤੀ ਅਤੇ ਕਿਸਾਨਾਂ ਨੂੰ ਮੱਕੀ ਦੀ ਫਸਲ ਬੀਜਣ ਵੱਲ ਵੀ ਆਕਰਸ਼ਿਤ ਕੀਤਾ।
ਡਾ.ਬਲਦੇਵ ਸਿੰਘ ਨੇ ਸਰਕਾਰ ਵੱਲੋਂ ਮੱਕੀ ਦੀ ਫ਼ਸਲ ਬੀਜਣ ਉੱਪਰ ਦਿੱਤੀਆਂ ਜਾ ਰਹੀਆਂ ਸਹੂਲਤਾਂ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜਿੱਥੇ ਗੁਰਬਾਣੀ ਪਵਨ ,ਪਾਣੀ ਅਤੇ ਧਰਤੀ ਨੂੰ ਪਵਿੱਤਰ ਰੱਖਣ ਦਾ ਸੰਦੇਸ਼ ਦਿੰਦੀ ਹੈ ਉੱਥੇ ਸਾਡਾ ਵੀ ਫ਼ਰਜ਼ ਬਣਦਾ ਹੈ ਤਾਂ ਅਸੀਂ ਵੀ ਇਨ੍ਹਾਂ ਕੁਦਰਤੀ ਸੋਮਿਆਂ ਦਾ ਸਤਿਕਾਰ ਕਰੀਏ ਤੇ ਪਰਾਲੀ ਨੂੰ ਅੱਗ ਨਾ ਲਾਈਏ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਈਏ।
ਬਲਾਕ ਖੇਤੀਬਾੜੀ ਅਫਸਰ ਡਾ.ਰਾਜਿੰਦਰਪਾਲ ਸਿੰਘ ਔਲਖ ਅਤੇ ਭਾਟੀਆ ਨੇ ਕਿਸਾਨਾਂ ਦਾ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ 'ਤੇ ਧੰਨਵਾਦ ਕੀਤਾ ਅਤੇ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਖੇਤੀਬਾੜੀ ਮੁੱਖ ਅਫ਼ਸਰ ਡਾ. ਬਲਦੇਵ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੱਕੀ ਦੀ ਫਸਲ ਵੱਧ ਤੋਂ ਵੱਧ ਬੀਜਣੀ ਚਾਹੀਦੀ ਹੈ ਅਤੇ ਪਰਾਲੀ ਨੂੰ ਅੱਗ ਨਹੀਂ ਲਾਉਣੀ ਚਾਹੀਦੀ।
ਇਹ ਵੀ ਪੜੋ:550ਵਾਂ ਪ੍ਰਕਾਸ ਪੁਰਬ: ਸਤਲੁਜ ਕੰਢੇ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦਾ ਦੂਜਾ ਦਿਨ
ਇਸ ਪ੍ਰੋਗਰਾਮ ਵਿੱਚ ਪਹੁੰਚੇ ਸਾਰੇ ਕਿਸਾਨਾਂ ਨੇ ਪ੍ਰਣ ਕੀਤਾ ਕਿ ਕਿਸਾਨਾਂ ਨੇ ਕਿਹਾ ਉਹ ਪਰਾਲੀ ਨੂੰ ਅੱਗ ਨਹੀਂ ਲਾਉਣਗੇ।