ETV Bharat / state

Mahesh Inder Grewal: ਮੁੱਖ ਮੰਤਰੀ ਭਗਵੰਤ ਮਾਨ ਨੇ ਗਿਣਾਈਆਂ ਪ੍ਰਾਪਤੀਆਂ ਤਾਂ ਅਕਾਲੀ ਆਗੂ ਮਹੇਸ਼ ਇੰਦਰ ਗਰੇਵਾਲ ਨੇ ਖੜ੍ਹੇ ਕੀਤੇ ਸਵਾਲ - Ludhiana today news

ਪੰਜਾਬ ਸਰਕਾਰ ਨੇ ਆਪਣੇ ਇਕ ਸਾਲ ਦੀਆਂ ਪ੍ਰਾਪਤੀਆਂ ਗਿਣਾਈਆਂ ਹਨ ਜਿਸ ਤੋਂ ਬਾਅਦ ਵਿਰੋਧੀ ਮੌਜੂਦਾ ਸਰਕਾਰ ਉਤੇ ਹਮਲਾਵਰ ਹੋ ਗਏ ਹਨ। ਉਨ੍ਹਾਂ ਵੱਲੋਂ ਸਰਕਾਰ ਦੀਆਂ ਕਮੀਆਂ ਗਿਣਾਈਆਂ ਜਾ ਰਹੀਆਂ ਹਨ ਜਿਸ ਤਹਿਦ ਅਕਾਲੀ ਆਗੂ ਮਹੇਸ਼ ਇੰਦਰ ਗਰੇਵਾਲ ਨੇ ਵੀ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਖਿਲਾਫ ਭੜਾਸ ਕੱਢੀ ਹੈ ਅਤੇ ਪੰਜਾਬ ਦੇ ਕਰਜ਼ੇ ਬਾਰੇ ਕਈ ਸਵਾਲ ਖੜੇ ਕੀਤੇ ਹਨ...

Mahesh Inder Grewal
Mahesh Inder Grewal
author img

By

Published : Apr 7, 2023, 6:00 PM IST

Mahesh Inder Grewal

ਲੁਧਿਆਣਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਸਾਲ ਦੀਆਂ ਪ੍ਰਾਪਤੀਆਂ ਗਿਣਾਈਆਂ ਗਈਆਂ। ਜਿਸ ਉਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ ਇੰਦਰ ਗਰੇਵਾਲ ਨੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਵਾਈਟ ਪੇਪਰ ਜਾਰੀ ਕੀਤਾ ਜਾਵੇ। ਕਿਹਾ ਸਰਕਾਰ ਦੇ ਸਾਰੇ ਦਾਅਵੇ ਫੇਲ ਹੋ ਗਏ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਅੱਜ ਪ੍ਰੈੱਸ ਕਾਨਫਰੰਸ ਕੀਤੀ। ਮੁੱਖ ਮੰਤਰੀ ਨੇ ਅੰਕੜਿਆਂ ਦੇ ਨਾਲ ਦਾਅਵਾ ਕੀਤਾ ਸੀ ਕਿ ਸਰਕਾਰ ਨੇ ਪਿਛਲੇ ਸਾਲਾਂ ਦੇ ਮੁਕਾਬਲੇ ਇੱਕ ਸਾਲ ਵਿੱਚ ਜ਼ਿਆਦਾ ਤਰੱਕੀ ਕੀਤੀ ਹੈ। ਦੂਜੇ ਪਾਸੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵੀ ਸਰਕਾਰ ਦੀ ਪ੍ਰਾਪਤੀ 'ਤੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਹੈ ਕਿ ਸਰਕਾਰ ਇਕ ਸਾਲ ਦੇ ਅੰਦਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ। ਪੰਜਾਬ ਸਿਰ ਕਰਜ਼ਾ ਹੋਰ ਵਧ ਗਿਆ ਹੈ, ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਪੈਸੇ ਨਹੀਂ ਹਨ, ਪਿਛਲਾ ਕਰਜ਼ਾ ਮੋੜਨ ਲਈ ਹੋਰ ਕਰਜ਼ੇ ਲਏ ਜਾ ਰਹੇ ਹਨ, ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਵਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਪੱਸ਼ਟ ਕੀਤਾ ਜਾ ਸਕੇ ਕਿ ਉਨ੍ਹਾਂ ਨੇ ਕਿੰਨੀ ਤਰੱਕੀ ਕੀਤੀ ਹੈ।

ਨਵਜੋਤ ਸਿੱਧੂ ਬਾਰੇ ਬੋਲੇ ਮਹੇਸ਼ ਇੰਦਰ ਗਰੇਵਾਲ : ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਪੂਰੇ ਕਰਨ 'ਚ ਨਕਾਮ ਰਹੀ ਹੈ। ਇਕ ਸਾਲ ਵਿਚ ਕਾਨੂੰਨ ਵਿਵਸਥਾ ਦੀ ਜਿਹੜੀ ਹਾਲਾਤ ਹੋਈ ਹੈ ਉਹ ਸਭ ਜਾਣਦੇ ਹਨ, ਮੂਸੇਵਾਲਾ ਅਤੇ ਸੰਦੀਪ ਨੰਗਲ ਅੰਬੀਆਂ, ਸੁਧੀਰ ਸੂਰੀ ਦਾ ਕਤਲ ਕਰ ਦਿੱਤਾ ਗਿਆ। ਇਸ ਮੌਕੇ ਮਹੇਸ਼ ਗਰੇਵਾਲ ਨੇ ਨਵਜੋਤ ਸਿੱਧੂ ਅਤੇ ਰਵਨੀਤ ਬਿੱਟੂ ਵਿਚਾਲੇ ਚੱਲ ਰਹੀ ਬਿਆਨਬਾਜ਼ੀ ਬਾਰੇ ਕਿਹਾ ਕਿ ਜਿੱਥੇ ਸਿੱਧੂ ਜੇਲ੍ਹ ਤੋਂ ਬਾਹਰ ਆ ਗਏ ਹਨ ਤਾਂ ਉਹ ਸਵਾਲ ਉਠਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੇ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਕਿਹਾ ਕਿ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਨੂੰ ਗਲਤ ਦੱਸਿਆ ਗਿਆ ਹੈ। ਜਿਸ ਲਈ ਭਾਰਤ ਭੂਸ਼ਣ ਆਸ਼ੂ ਦੀ ਗੱਲ ਦਾ ਕਾਂਗਰਸ ਨੂੰ ਜਵਾਬ ਦੇਣਾ ਪਵੇਗਾ।

ਕਿਸਾਨਾਂ ਨਾਲ ਮਜ਼ਾਕ: ਇਸ ਦੇ ਨਾਲ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਦੀ ਨੁਕਸਾਨ ਵੱਡੇ ਪੱਧਰ ਉਤੇ ਹੋ ਰਿਹਾ ਹੈ ਉਨ੍ਹਾਂ ਕਿਹਾ ਕਿ ਮੇਰੇ ਅਨੁਸਾਰ 1 ਏਕੜ ਮਗਰ 25 ਹਜ਼ਾਰ ਤੱਕ ਦਾ ਨੁਕਸਾਨ ਹੋ ਗਿਆ ਹੈ। ਪਰ ਸਰਕਾਰ ਕਿਸਾਨਾਂ ਨੂੰ 2 ਤੋਂ 3 ਹਜ਼ਾਰ ਦੇ ਕੇ ਉਨ੍ਹਾਂ ਨਾਲ ਮਜ਼ਾਕ ਕਰ ਰਹੀ ਹੈ। ਜੇਕਰ ਸਰਕਾਰ ਕੋਲ ਪੈਸਾ ਨਹੀਂ ਹੈ ਤਾਂ ਉਹ ਨੁਕਸਾਨ ਦੀ ਭਰਪਾਈ ਕਰਨ ਤੋਂ ਮਨ੍ਹਾਂ ਕਰ ਦੇਵੇ ਪਰ ਇਸ ਤਰ੍ਹਾਂ ਕਿਸਾਨਾਂ ਦੀ ਮਜ਼ਬੂਰੀ ਦਾ ਮਜ਼ਾਕ ਨਹੀ ਉਡਾਉਣਾ ਚਾਹੀਦਾ।

ਇਹ ਵੀ ਪੜ੍ਹੋ:- CM Mann Big announcement: ਪੀਐੱਸਪੀਸੀਐੱਲ ਨੂੰ ਰਾਹਤ; ਸਰਕਾਰ ਵੱਲੋਂ 20 ਹਜ਼ਾਰ 200 ਕਰੋੜ ਜਾਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.