ਲੁਧਿਆਣਾ: ਗੁਰੂ ਨਾਨਕ ਮਾਡਲ ਸੀਨੀਅਰ ਸੈਕੇਂਡਰੀ ਸਕੂਲ ਦੋਰਾਹਾ ਵਿਖੇ ਪ੍ਰਭੂ ਯਿਸੂ ਮਸੀਹ ਨੂੰ ਸਮਰਪਿਤ ਕ੍ਰਿਸਮਸ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦਿਨ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚੇ ਸਾਂਤਾ ਕਲਾਜ਼ ਅਤੇ ਰੰਗ-ਬਿਰੰਗੇ ਪਹਿਰਾਵੇ ਵਿੱਚ ਨਜ਼ਰ ਆਏ।
ਇਸ ਮੌਕੇ ਪ੍ਰਾਰਥਨਾ ਸਭਾ ਅਰਥ ਹਾਊਸ ਵੱਲੋਂ ਕਰਵਾਈ ਗਈ। ਜਿਸ ਵਿੱਚ ਸਕੂਲ ਦੀ ਵਿਦਿਆਰਥੀਆਂ ਨੇ ਪ੍ਰਭੂ ਯਿਸੂ ਮਸੀਹ ਦੇ ਜੀਵਨ ਉੱਤੇ ਚਾਨਣਾ ਪਾਇਆ। ਇਸ ਮੌਕੇ ਅੱਠਵੀਂ ਜਮਾਤ ਦੀ ਵਿਦਿਆਰਥਣ ਨੇ ਆਪਣੀ ਸੁਰੀਲੀ ਆਵਾਜ਼ ਵਿੱਚ ਪ੍ਰਭੂ ਯਿਸੂ ਮਸੀਹ ਨਾਲ ਸੰਬੰਧਤ ਗਾਣਾ ਗਾ ਕੇ ਸਾਰਿਆਂ ਨੂੰ ਮੰਤਰ ਮੁਗਧ ਕਰ ਦਿੱਤਾ। ਉੱਥੇ ਹੀ ਕ੍ਰਿਸਮਸ ਨਾਲ ਸੰਬੰਧਤ ਝਾਕੀਆਂ ਸਭ ਦੇ ਆਕਰਸ਼ਣ ਦਾ ਕੇਂਦਰ ਰਹੀ। ਸਕੂਲ ਦੇ ਪ੍ਰਿੰਸੀਪਲ ਡੀ.ਪੀ.ਠਾਕੁਰ ਨੇ ਸਾਰੇ ਬੱਚਿਆਂ ਤੇ ਮਾਪਿਆਂ ਨੂੰ ਕ੍ਰਿਸਮਸ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਪ੍ਰਭੂ ਯਿਸੂ ਮਸੀਹ ਦੇ ਜੀਵਨ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ ਤੇ ਸਾਰੇ ਬੱਚਿਆਂ ਨੂੰ ਟਾਫੀਆਂ ਵੰਡੀਆਂ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਜੋਗੇਸ਼ਵਰ ਸਿੰਘ ਮਾਂਗਟ, ਉਪ-ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਕਾਰਜਕਾਰੀ ਪ੍ਰਬੰਧਕ ਰੁਪਿੰਦਰ ਬਰਾੜ, ਮੈਨੇਜਰ ਆਦਰਸ਼ਪਾਲ ਬੈਕਟਰ, ਖਜ਼ਾਨਚੀ ਹਰਜੀਵਨਪਾਲ ਸਿੰਘ ਗਿੱਲ, ਪਵਿੱਤਰਪਾਲ ਸਿੰਘ ਪਾਂਗਲੀ, ਰਜਿੰਦਰ ਸਿੰਘ ਖਾਲਸਾ, ਰਵਿੰਦਰ ਸਿੰਘ ਮਲਹਾਂਸ ਨੇ ਸਾਰਿਆਂ ਨੂੰ ਕ੍ਰਿਸਮਸ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ।