ਲੁਧਿਆਣਾ: ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ ਪੰਜਾਬ ਸਰਕਾਰ ਅਤੇ ਗੇਮ ਆਰਗੇਨਾਈਜੇਸ਼ਨ ਵੱਲੋਂ ਲੁਧਿਆਣਾ ਦੇ ਵਿੱਚ ਐਕਸੀਲੇਟਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਰਾਹੀਂ ਮੱਧਮ ਸਨਅਤਾਂ ਨੂੰ ਵੱਡੀਆਂ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅਤੇ ਚੀਫ਼ ਸੈਕਟਰੀ ਵਿੰਨੀ ਮਹਾਜਨ ਵੱਲੋਂ ਵੀ ਇਸ ਵਿਸ਼ੇਸ਼ ਪ੍ਰੋਗਰਾਮ ਦੇ ਵਿੱਚ ਵੀਡੀਓ ਕਾਨਫਰੰਸ ਰਾਹੀਂ ਹਿੱਸਾ ਲਿਆ ਗਿਆ ਅਤੇ ਇੰਡਸਟਰੀ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਪ੍ਰੋਗਰਾਮ ਦੇ ਵਿੱਚ ਵਿਸ਼ੇਸ਼ ਤੌਰ 'ਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਹੋਏ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਸਨਅਤੀ ਸ਼ਹਿਰ ਹੈ ਅਤੇ ਇੰਡਸਟਰੀ ਨੂੰ ਪ੍ਰਫੁਲਿਤ ਕਰਨ ਲਈ ਉਪਰਾਲੇ ਵੱਧ ਤੋਂ ਵੱਧ ਹੋਣੇ ਚਾਹੀਦੇ ਹਨ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪਰਦੀਪ ਅਗਰਵਾਲ ਨੇ ਕਿਹਾ ਕਿ ਇਸ ਪਾਇਲਟ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਪਹਿਲੇ ਪੜਾਅ ਤਹਿਤ 27 ਕੰਪਨੀਆਂ ਨੂੰ ਚੁਣਿਆ ਗਿਆ ਹੈ। ਇਨ੍ਹਾਂ ਦੇ ਇੰਟਰਪ੍ਰਨਿਓਰ ਨੂੰ ਵੱਡੇ ਪੱਧਰ 'ਤੇ ਲੈਜਾਣ ਲਈ ਐਕਸੀਲੈਂਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਗੈਮ ਵੱਲੋਂ ਕੀਤਾ ਗਿਆ ਹੈ ਅਤੇ ਇਸ ਨਾਲ ਸਨਅਤਾਂ ਜੋ ਛੋਟੀਆਂ ਨੇ ਉਹ ਹੋਰ ਵਿਕਸਿਤ ਹੋਣਗੀਆਂ ਹੋਰ ਵੀ ਜ਼ਿਆਦਾ ਰੁਜ਼ਗਾਰ ਦੇ ਮੌਕੇ ਪੈਦਾ ਕਰਨਗੀਆਂ।
ਉੱਥੇ ਹੀ ਦੂਜੇ ਪਾਸੇ ਚੈਂਬਰ ਆਫ਼ ਕਮਰਸ਼ੀਅਲ ਅੰਡਰਟੇਕਿੰਗ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਪਹਿਲੇ ਪੜਾਅ ਦੇ ਤਹਿਤ 27 ਕੰਪਨੀਆਂ ਨੂੰ ਇਸ ਮੁਹਿੰਮ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਨੌਜਵਾਨਾਂ ਨੂੰ ਇਸ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਲੁਧਿਆਣਾ ਦੀ ਇੰਡਸਟਰੀ ਨੂੰ ਹੋਰ ਵਿਕਸਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਵਿਕਾਸ ਕਰਨ ਤੋਂ ਬਾਅਦ ਇਨ੍ਹਾਂ ਨੂੰ ਹੋਰ ਵੀ ਮਲਟੀਪਲ ਕੀਤਾ ਜਾਏਗਾ। ਲੁਧਿਆਣਾ ਦੀ ਸਨਅਤ ਨੂੰ ਨਾ ਸਿਰਫ਼ ਪੰਜਾਬ ਸਗੋਂ ਭਾਰਤ ਦੇ ਪੱਧਰ 'ਤੇ ਵਿਕਸਿਤ ਕੀਤਾ ਜਾਵੇਗਾ।