ETV Bharat / state

ਪੰਜਾਬ 'ਚ ਮੰਤਰੀਆਂ ਲਈ ਸਿਰਦਰਦੀ ਬਣਦੇ ਜਾ ਰਹੇ ਨੇ ਉਨ੍ਹਾਂ ਪੀਏ, ਹੁਣ ਇਸ ਵਿਧਾਇਕਾ ਨੂੰ ਦੇਣਾ ਪਿਆ ਸਪੱਸ਼ਟੀਕਰਨ - ਪ੍ਰੈਸ ਕਾਨਫਰੰਸ

ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੌਲਰੈਂਸ ਦਾ ਦਾਅਵਾ ਕੀਤਾ ਜਾਂਦਾ ਹੈ। ਉਥੇ ਹੀ ਦੂਜੇ ਪਾਸੇ ਆਪ ਦੇ ਹੀ ਕੁਝ ਵਿਧਾਇਕਾਂ ਤੇ ਮੰਤਰੀਆਂ ਦੇ ਪੀਏ ਉਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਰਹੇ ਹਨ। ਇਸੇ ਮਾਮਲੇ ਤਹਿਤ ਲੁਧਿਆਣਾ ਤੋਂ ਵਿਧਾਇਕ ਹਰਜਿੰਦਰਪਾਲ ਕੌਰ ਨੇ ਸਪੱਸ਼ਟੀਕਰਨ ਦੇਣ ਲਈ ਪ੍ਰੈੱਸ ਕਾਨਫਰੰਸ ਕੀਤੀ ਹੈ।

Clarification of MLA Harjinderpal Kaur Chhina on allegations against PA
ਪੀਏ ਉਤੇ ਲੱਗੇ ਇਲਜ਼ਾਮਾਂ ਨੂੰ ਲੈ ਕੇ ਵਿਧਾਇਕ ਹਰਜਿੰਦਰਪਾਲ ਕੌਰ ਛੀਨਾ ਦਾ ਸਪੱਸ਼ਟੀਕਰਨ
author img

By

Published : Apr 8, 2023, 6:29 PM IST

Updated : Apr 8, 2023, 6:41 PM IST

ਪੀਏ ਉਤੇ ਲੱਗੇ ਇਲਜ਼ਾਮਾਂ ਨੂੰ ਲੈ ਕੇ ਵਿਧਾਇਕ ਹਰਜਿੰਦਰਪਾਲ ਕੌਰ ਛੀਨਾ ਦਾ ਸਪੱਸ਼ਟੀਕਰਨ

ਲੁਧਿਆਣਾ: ਕਾਂਗਰਸ ਦੇ ਕਈ ਸਾਬਕਾ ਮੰਤਰੀ ਅਤੇ ਵਿਧਾਇਕ ਅੱਜ ਇਥੇ ਵਿਜੀਲੈਂਸ ਦੀ ਰਡਾਰ ਤੇ ਹਨ ਅਤੇ ਉੱਥੇ ਹੀ ਹੁਣ ਮੌਜੂਦਾ ਸਰਕਾਰ ਦੇ ਵਿਧਾਇਕਾਂ ਵੱਲੋਂ ਵੀ ਆਪਣੀ ਸਫ਼ਾਈ ਦੇਣ ਲਈ ਆਪਣੀ ਪਰਸਨਲ ਅਸਿਸਟੈਂਟ ਨੂੰ ਲੈ ਕੇ ਮੀਡੀਆ ਵਿੱਚ ਬਿਆਨ ਜਾਰੀ ਕਰਨੇ ਪੈ ਰਹੇ ਨੇ। ਤਾਜ਼ਾ ਮਾਮਲਾ ਲੁਧਿਆਣਾ ਤੋਂ ਵਿਧਾਨ ਸਭਾ ਹਲਕਾ ਦੱਖਣੀ ਦੇ ਵਿਧਾਇਕ ਹਰਜਿੰਦਰਪਾਲ ਕੌਰ ਛੀਨਾ ਦੀ ਪ੍ਰੈਸ ਕਾਨਫਰੰਸ ਦਾ ਸਾਹਮਣੇ ਆਇਆ ਹੈ, ਜਿਸ ਨੂੰ ਸਿਰਫ ਇਸ ਮੁੱਦੇ ਉਤੇ ਪ੍ਰੈੱਸ ਕਾਨਫਰੰਸ ਕਰਨੀ ਪੈ ਗਈ ਕਿ ਉਨ੍ਹਾਂ ਦਾ ਇੱਕੋ ਹੀ ਪੀਏ ਹੈ ਅਤੇ ਉਸ ਦਾ ਮੋਬਾਈਲ ਨੰਬਰ ਵੀ ਪ੍ਰੈਸ ਕਾਨਫਰੰਸ ਦੌਰਾਨ ਮੈਡਮ ਨੇ ਜਾਰੀ ਕੀਤਾ, ਜਿਸ ਨੂੰ ਲੈ ਕੇ ਹੁਣ ਵਿਰੋਧੀ ਪਾਰਟੀਆਂ ਨੇ ਸਵਾਲ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਹ ਕੋਈ ਪਹਿਲਾ ਮਾਮਲਾ ਨਹੀਂ, ਜਦੋਂ ਕਿਸੇ ਵਿਧਾਇਕ ਜਾਂ ਫਿਰ ਮੰਤਰੀ ਦੇ ਪਰਸਨਲ ਅਸਿਸਟੈਂਟ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਹੋਣ।

ਕਿਉਂ ਦਿੱਤੀ ਸਫਾਈ ? : ਦਰਅਸਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਈ ਅਜਿਹੇ ਲੀਡਰ ਵੀ ਹਨ, ਪਹਿਲੀ ਵਾਰ ਵਿਧਾਇਕ ਬਣੇ ਹਨ, ਜਿਨ੍ਹਾਂ ਵਿੱਚੋਂ ਇੱਕ ਲੁਧਿਆਣਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਹਰਜਿੰਦਰਪਾਲ ਕੌਰ ਛੀਨਾ ਹੈ, ਜਿਸ ਦੇ ਦਫ਼ਤਰ ਵਿਖੇ ਕੰਮ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਸਨ ਅਤੇ ਉਨ੍ਹਾਂ ਦੇ ਨਾਂ ਉਤੇ ਜਾਂ ਪੀਏ ਬਣ ਕੇ ਸਰਕਾਰੀ ਬਾਬੂਆਂ ਨੂੰ ਫੋਨ ਕੰਮ ਲਈ ਕੀਤੇ ਜਾ ਰਹੇ ਸਨ, ਜਿਸ ਕਰਕੇ ਵਿਧਾਇਤ ਨੂੰ ਆਪਣੀ ਪੀਏ ਦਾ ਨੰਬਰ ਜਾਰੀ ਕਰਨ ਲਈ ਪ੍ਰੈਸ ਕਾਨਫਰੰਸ ਕਰਨੀ ਪਈ। ਬਾਕਾਇਦਾ ਵਿਧਾਇਕਾ ਨੇ ਆਪਣਾ ਨੰਬਰ ਅਤੇ ਪੀਏ ਦਾ ਨੰਬਰ ਦੱਸ ਕੇ ਕਿਹਾ ਕਿ ਜੇਕਰ ਇਨ੍ਹਾਂ ਨੰਬਰਾਂ ਤੋਂ ਇਲਾਵਾ ਕੋਈ ਵੀ ਤੁਹਾਨੂੰ ਫੋਨ ਕਰ ਕੇ ਮੇਰਾ ਨਾ ਵਰਤਦਾ ਹੈ ਤਾਂ ਇਸ ਸਬੰਧੀ ਮੈਨੂੰ ਤੁਰੰਤ ਫੋਨ ਕੀਤਾ ਜਾਵੇ।

ਵਿਰੋਧੀਆਂ ਨੇ ਚੁੱਕੇ ਸਵਾਲ : ਵਿਧਾਇਕ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਸਵਾਲ ਖੜ੍ਹੇ ਕਰ ਦਿੱਤੇ ਹਨ, ਲੁਧਿਆਣਾ ਤੋਂ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਸਿਆਸੀ ਤੌਰ ਉਤੇ ਇਸ ਪ੍ਰੈਸ ਕਾਨਫਰੰਸ ਦਾ ਇਹ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਸ ਤੋਂ ਉਹ ਆਪਣਾ ਨੰਬਰ ਦੇਕੇ ਇਹ ਦੱਸ ਰਹੇ ਨੇ ਜੇਕਰ ਕਿਸੇ ਹੋਰ ਥਾਂ ਪੈਸੇ ਚਲੇ ਗਏ ਤਾਂ ਉਹ ਸਾਡੇ ਤੱਕ ਨਹੀਂ ਪੁੱਜਣਗੇ। ਉਥੇ ਹੀ ਉਨ੍ਹਾਂ ਕਿਹਾ ਕਿ ਵਿਧਾਇਕ ਦੇ ਪੀਏ ਫੋਨ ਕਰਨ ਲਈ ਵੀ ਲੋਕਾਂ ਤੋਂ ਪੈਸੇ ਲੈਂਦੇ ਨੇ, ਜਿਸ ਦਾ ਸਬੂਤਾਂ ਸਣੇ ਉਹ ਜਲਦ ਖੁਲਾਸਾ ਕਰਨਗੇ। ਉਥੇ ਹੀ ਦੂਜੇ ਪਾਸੇ ਕਾਂਗਰਸ ਦੇ ਆਗੂ ਗੁਰਕੀਰਤ ਕੋਟਲੀ ਨੇ ਕਿਹਾ ਕਿ ਇਨ੍ਹਾਂ ਦੇ ਵਿਧਾਇਕਾਂ ਨੂੰ ਇਹ ਪਤਾ ਨਹੀਂ ਲੱਗ ਰਿਹਾ ਕੇ ਕੰਮ ਕਿਵੇਂ ਕਰਨਾ ਹੈ।

ਇਹ ਵੀ ਪੜ੍ਹੋ : ਐੱਨਸੀਈਆਰਟੀ ਦੇ ਸਿਲੇਬਸ ਉੱਤੇ ਐੱਸਜੀਪੀਸੀ ਨੇ ਜਤਾਇਆ ਇਤਰਾਜ਼, ਗਲਤ ਜਾਣਕਾਰੀ ਨੂੰ ਤੁਰੰਤ ਹਟਾਉਣ ਦੀ ਕੀਤੀ ਮੰਗ

ਆਪ ਵਿਧਾਇਕਾ ਦੇ ਪੀਏ ਉਤੇ ਇਲਜ਼ਾਮ : ਯਾਦ ਰਹੇ ਕਿ ਵਿਜੀਲੈਂਸ ਨੇ ਪੰਜਾਬ ਦੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀਏ ਰੇਸ਼ਮ ਗਰਗ ਨੂੰ ਗ੍ਰਿਫਤਾਰ ਕੀਤਾ ਸੀ। ਵਿਜੀਲੈਂਸ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀਏ ਨੂੰ ਮਹਿਲਾ ਸਰਪੰਚ ਦੇ ਪਤੀ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇੰਨਾ ਹੀ ਨਹੀਂ ਡੇਰਾਬੱਸੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਜੀਤ ਰੰਧਾਵਾ ਦੇ ਪੀਏ ਨਿਤਿਨ ਲੂਥਰਾ 'ਤੇ ਰਿਸ਼ਵਤ ਮੰਗਣ ਦੇ ਇਲਜ਼ਾਮ ਲੱਗੇ ਹਨ। ਇਹ ਦੋਸ਼ ਉਨ੍ਹਾਂ ਦੀ ਹੀ ਪਾਰਟੀ ਦੇ ਵਰਕਰ ਵਿਕਰਮ ਧਵਨ ਨੇ ਲਾਇਆ ਸੀ। ਉਨ੍ਹਾਂ ਇਸ ਦੀ ਸ਼ਿਕਾਇਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਦਿੱਤੀ ਸੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ

ਕਾਂਗਰਸੀ ਆਗੂਆਂ ਦੇ ਵੀ ਫਸੇ ਪੀਏ : ਸਿਰਫ ਆਮ ਆਦਮੀ ਪਾਰਟੀ ਹੀ ਨਹੀਂ ਸਗੋਂ ਕਾਂਗਰਸ ਦੇ ਸਾਬਕਾ ਮੰਤਰੀਆਂ ਦੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗ ਚੁੱਕੇ ਨੇ, ਜਿਸ ਵਿੱਚ ਸਭ ਤੋਂ ਮੋਹਰੀ ਲੁਧਿਆਣਾ ਤੋਂ ਕਾਂਗਰਸ ਦੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਮਲਹੋਤਰਾ, ਜਿਸ ਦੀ ਜਾਇਦਾਦ ਦਾ ਵਿਜੀਲੈਸਂ ਵੱਲੋ ਵੇਰਵਾ ਲਿਆ ਗਿਆ ਸੀ, ਹਾਲਾਂਕਿ ਬਾਅਦ ਵਿਚ ਸਾਬਕਾ ਮੰਤਰੀ ਆਸ਼ੂ ਨੇ ਉਸ ਦੇ ਆਪਣੇ ਪੀਏ ਹੋਣ ਦੀ ਗੱਲ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਕੈਪਟਨ ਸੰਦੀਪ ਸੰਧੂ ਉਤੇ ਸੋਲਰ ਲਾਈਟ ਘੁਟਾਲੇ ਮਾਮਲੇ ਦੇ ਇਲਜ਼ਾਮ ਲੱਗੇ ਸਨ, ਜਿਸ ਵਿਚ ਉਨ੍ਹਾਂ ਦੇ ਪੀਏ ਉਤੇ ਸਵਾਲ ਖੜ੍ਹੇ ਹੋਏ ਸਨ। ਇਹੀ ਕਾਰਨ ਹੈ ਕਿ ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਵੀ ਆਪੋ-ਆਪਣੇ ਪੀਏ ਦੇ ਸਾਫ਼ ਅਕਸ ਦਾ ਸਪੱਸ਼ਟੀਕਰਨ ਦੇਣ ਲਈ ਪ੍ਰੈੱਸ ਵਾਰਤਾ ਕਰਨੀ ਪੈ ਰਹੀ ਹੈ।

Last Updated : Apr 8, 2023, 6:41 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.