ਲੁਧਿਆਣਾ: ਜ਼ਿਲ੍ਹੇ ਦੀ ਕੇਂਦਰੀ ਜੇਲ ਤੇ ਵਿੱਚ ਇੱਕ ਵਾਰੀ ਮੁੜ ਤੋਂ ਕੈਦੀਆਂ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਸਹਾਇਕ ਸੁਪਰਡੈਂਟ ਸੂਰਜ ਮੱਲ ਵੱਲੋਂ ਕੇਂਦਰੀ ਜੇਲ੍ਹ ਵਿੱਚ ਹੀ ਮਾਮਲਾ ਦਰਜ ਕੀਤਾ ਗਿਆ ਹੈ। ਜੇਲ੍ਹ ਦੇ ਅੰਦਰ ਹਵਾਲਾਤੀ (clash between prisoners in Ludhiana jail) ਦੀਪਕ, ਅਨੀਕੇਤ, ਸ਼ਿਵਾ ਭੱਟੀ ਅੰਕੁਸ਼ ਕੁਮਾਰ, ਰੋਹਿਤ, ਦਰਪਣ ਸਿੰਗਲਾ ਵਿਚਾਲੇ ਇਹ ਝਗੜਾ ਹੋਇਆ ਹੈ। ਇਸ ਆਪਸੀ ਲੜਾਈ ਦੇ ਵਿਚ ਦੀਪਕ, ਦਰਪਣ ਅਤੇ ਰੋਹਿਤ ਨੂੰ ਸਟਾਂ ਲੱਗੀਆਂ ਹਨ। ਇਸ ਤੋਂ ਇਲਾਵਾ ਜੇਲ੍ਹ ਚੋਂ 9 ਮੋਬਾਇਲ ਫੋਨ ਬਰਾਮਦ ਹੋਣ ਦੀ ਵੀ ਖ਼ਬਰ ਹੈ।
ਇਨ੍ਹਾਂ ਵਿਚੋਂ 2 ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਭੇਜਿਆ ਗਿਆ ਸੀ ਜਦਕਿ ਬਾਕੀਆਂ ਨੂੰ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਹੀ ਬਣੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਦੇ ਸਿਰ ਵਿੱਚ ਸੱਟ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ 3 ਦੇ ਸਿਰ ਵਿੱਚ ਟਾਂਕੇ ਵੀ ਲੱਗੇ ਹਨ।
ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚੋਂ ਵੀ ਹੋਈ ਬਰਾਮਦਗੀ: ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਜੇਲ੍ਹ 'ਚੋਂ 7 ਮੋਬਾਇਲ ਫੋਨ ਅਤੇ 10 ਸਿਗਰਟ ਦੇ ਡੱਬੇ, 4 ਡਾਟਾ ਕੇਬਲ ਅਣਪਛਾਤੇ ਵਿਅਕਤੀਆਂ ਵਲੋਂ ਬਾਹਰੋਂ ਪੈਕੇਟ ਬਣਾ ਕੇ ਜੇਲ ਦੇ ਅੰਦਰ ਸੁੱਟੇ ਗਏ ਸਨ, ਜੋ ਕਿ ਬਰਾਮਦ ਕੀਤੇ ਗਏ ਹਨ। ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਕੀਤਾ ਬਰਾਮਦ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਥਾਣਾ ਸਿਟੀ ਦੇ ਐਸ.ਐਚ.ਓ ਨੇ ਦੱਸਿਆ ਕਿ ਜੇਲ ਅੰਦਰ ਸੁੱਟੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਉਸ ਨੇ ਦੱਸਿਆ ਕਿ ਜਿਨ੍ਹਾਂ ਵੱਲੋਂ ਮੋਬਾਈਲ ਫੋਨ ਕੰਪਨੀ ਤੋਂ ਖਰੀਦੇ ਗਏ ਹਨ, ਜਿਨ੍ਹਾਂ ਲੋਕਾਂ ਨੇ ਇਹ ਮੋਬਾਇਲ ਖ਼ਰੀਦੇ ਹਨ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਦਰਜ ਕੀਤੇ ਗਏ ਕੇਸ 'ਚ ਉਕਤ ਵਿਅਕਤੀਆਂ ਦੇ ਨਾਮ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ਉੱਤੇ ਦਿੱਲੀ ਤੋਂ ਮੁਕਤਸਰ ਲੈਕੇ ਪਹੁੰਚੀ ਪੁਲਿਸ