ਲੁਧਿਆਣਾ: ਘਾਟੀ ਬਾਲਮੀਕੀ ਮੁਹੱਲਾ ਦੇ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਰਵਿਦਾਸ ਜੀ ਦੀ ਸ਼ੋਭਾ ਯਾਤਰਾ (Shobha Yatra) ਦੇ ਦੌਰਾਨ ਦੋ ਧਿਰਾਂ ਦੇ ਵਿੱਚ ਆਪਸ ‘ਚ ਝਗੜਾ ਹੋ ਗਿਆ। ਇਸ ਦੌਰਾਨ ਜੰਮ ਕੇ ਇੱਟਾਂ ਪੱਥਰ ਚੱਲੇ, ਇਸ ਪੂਰੀ ਘਟਨਾ ਦੀ ਕੁਝ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ (The video also went viral on social media) ਹੋ ਰਹੀ ਹੈ, ਜਿਸ ਵਿੱਚ ਇੱਟਾਂ ਪੱਥਰ ਚੱਲਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਘਟਨਾ ਤੋਂ ਬਾਅਦ ਦੋਵਾਂ ਧਿਰਾਂ ਵੱਲੋਂ ਇੱਕ ਦੂਜੇ ‘ਤੇ ਇਲਜ਼ਾਮ ਲਗਾਏ ਗਏ ਹਨ।
ਉਧਰ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਇਲਾਕੇ ਵਿੱਚ ਮਾਹੌਲ ਤਣਾਆਪੂਰਨ ਹੋ ਗਿਆ ਹੈ ਅਤੇ ਲੋਕਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਦੂਜੇ ਪਾਸੇ ਲੋਕ ਇਸ ਘਟਨਾ ਨੂੰ ਧਰਮ ਨਾਲ ਜੋੜ ਕੇ ਵੇਖ ਰਹੇ ਹਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਰਵੀਦਾਸ ਸਮਾਜ ਦੇ ਲੋਕਾਂ ਨੇ ਕਿਹਾ ਕਿ ਉਹ ਇਹ ਕਦੇ ਵੀ ਬਰਦਾਸ਼ ਨਹੀਂ ਕਰਨਗੇ ਕਿ ਕੋਈ ਉਨ੍ਹਾਂ ਦੇ ਧਰਾਮਿਕ ਸਮਾਗਮਾਂ ਵਿੱਚ ਇਸ ਤਰ੍ਹਾਂ ਸੰਗਤ ਨਾਲ ਵੱਢ-ਟੁੱਕ ਕਰੇ। ਉਨ੍ਹਾਂ ਕਿਹਾ ਕਿ ਅਸੀਂ ਅਜਿਹੀਆ ਘਟਨਾਵਾਂ ਤੋਂ ਡਰਨ ਵਾਲੇ ਨਹੀਂ ਹਾਂ।
ਕਿ ਇਲਾਕੇ ਦੇ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਸ਼ਾਂਤਮਈ ਢੰਗ ਦੇ ਨਾਲ ਰਵਿਦਾਸ ਮਹਾਰਾਜ ਦੀ ਸ਼ੋਭਾ ਯਾਤਰਾ (Shobha Yatra) ਕੱਢੀ ਜਾ ਰਹੀ ਸੀ ਇਸ ਦੌਰਾਨ ਕੁਝ ਸਮਾਜ ਵਿਰੋਧੀ ਅਨਸਰਾਂ ਨੇ ਆ ਕੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ ਇਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਉਨ੍ਹਾਂ ਨੇ ਕਿਹਾ ਕੇਸ ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਇਹ ਮਾਮਲਾ ਕਾਫ਼ੀ ਸੰਵੇਦਨਸ਼ੀਲ ਹੈ ਹਾਲਾਂਕਿ ਇਸ ਦਾ ਸਿਆਸਤ ਨਾਲ ਕੋਈ ਲੈਣਾ ਦੇਣਾ ਨਹੀਂ ਪਰ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਕਾਰਵਾਈ ਦੀ ਲੋਕਾਂ ਨੇ ਮੰਗ ਕੀਤੀ
ਉਧਰ ਮੌਕੇ ਤੇ ਪਹੁੰਚੇ ਏ.ਸੀ.ਪੀ (ACP) ਨੇ ਦੱਸਿਆ ਕਿ ਦੋ ਧਿਰਾਂ ਵਿੱਚ ਝਗੜਾ ਹੋਇਆ ਹੈ ਅਤੇ ਆਪਸ ਵਿੱਚ ਪੱਥਰਬਾਜ਼ੀ ਹੋਈ ਹੈ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਦੋ ਲੋਕਾਂ ਦੀ ਸ਼ਨਾਖਤ ਹੋ ਗਈ ਹੈ ਬਾਕੀਆਂ ਦੀ ਸ਼ਨਾਖਤ ਜਾਰੀ ਹੈ ਜੋ ਵੀ ਇਸ ਵਿੱਚ ਸ਼ਾਮਿਲ ਸਨ ਅਤੇ ਜਿਨ੍ਹਾਂ ਦਾ ਕਸੂਰ ਸੀ ਉਨ੍ਹਾਂ ਤੇ ਕਾਨੂੰਨ ਮੁਤਾਬਕ ਕਾਰਵਾਈ ਹੋਵੇਗੀ
ਇਹ ਵੀ ਪੜ੍ਹੋ:ਦੀਪ ਸਿੱਧੂ ਦੀ ਮੌਤ ’ਤੇ ਮੁੱਖ ਮੰਤਰੀ ਨੇ ਜਤਾਇਆ ਅਫ਼ਸੋਸ, ਦੇਖੋ ਹਾਦਸੇ ਦੀ ਭਿਆਨਕ ਵੀਡੀਓ