ETV Bharat / state

ਲੁਧਿਆਣਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਸੌਗਾਤ, ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਦਿਖਾਈ - ਨਗਰ ਨਿਗਮ

Ludhiana Municipal Corporation: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਸੌਗਾਤ ਦਿੰਦੇ ਹੋਏ ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਦਿਖਾਈ ਹੈ।

CM Bhagwant Mann flagged off machinery costing Rs 19 crore for Ludhiana Municipal Corporation

author img

By ETV Bharat Punjabi Team

Published : Dec 29, 2023, 6:34 PM IST

ਲੁਧਿਆਣਾ: ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਡਾ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਗਰ ਨਿਗਮ, ਲੁਧਿਆਣਾ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਵਿਖਾਈ।

ਇਸ ਮੌਕੇ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਲੁਧਿਆਣਾ ਸ਼ਹਿਰ ਲਈ ਇਤਿਹਾਸਕ ਦਿਨ ਕਰਾਰ ਦਿੱਤਾ ਕਿਉਂਕਿ ਇਹ ਮਸ਼ੀਨਰੀ ਲੁਧਿਆਣਾ ਸ਼ਹਿਰ ਦੀ ਸਫਾਈ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦਾ ਮੁਹਾਂਦਰਾ ਸੰਵਾਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

  • ਅੱਜ ਲੁਧਿਆਣਾ ਸ਼ਹਿਰ ਦੇ ਲੋਕਾਂ ਨੂੰ ਨਵੇਂ ਸਾਲ ਦਾ ਇੱਕ ਵੱਡਾ ਤੋਹਫ਼ਾ ਦਿੱਤਾ...ਸ਼ਹਿਰ ਨੂੰ ਹੋਰ ਸਾਫ ਸੁਥਰਾ ਰੱਖਣ ਲਈ ਨਗਰ ਨਿਗਮ ਲੁਧਿਆਣਾ ਲਈ 19 ਕਰੋੜ ਰੁਪਏ ਦੀਆਂ ਮਸ਼ੀਨਾਂ ਨੂੰ ਹਰੀ ਝੰਡੀ ਵਿਖਾ ਰਵਾਨਾ ਕੀਤਾ...

    ਇਹ ਅਤਿ ਆਧੁਨਿਕ 8 ਜੈਟਿੰਗ ਮਸ਼ੀਨਾਂ, ਇੱਕ ਪੋਕਲੇਨ ਮਸ਼ੀਨ, ਦੋ ਇਨਫਰਾ ਰੈੱਡ ਹੋਲ ਰਿਪੇਅਰ ਮਸ਼ੀਨਾਂ, ਵਿਸ਼ੇਸ਼ ਪੌੜੀ ਵਾਲੀ… pic.twitter.com/PvHErP1911

    — Bhagwant Mann (@BhagwantMann) December 29, 2023 " class="align-text-top noRightClick twitterSection" data=" ">

ਮੁੱਖ ਮੰਤਰੀ ਨੇ ਕਿਹਾ ਕਿ 4.75 ਕਰੋੜ ਰੁਪਏ ਦੀ ਲਾਗਤ ਨਾਲ ਅੱਠ ਜੈਟਿੰਗ ਮਸ਼ੀਨਾਂ, 0.6 ਕਰੋੜ ਦੀ ਲਾਗਤ ਨਾਲ ਇਕ ਪੋਕਲੇਨ ਮਸ਼ੀਨ, 4 ਕਰੋੜ ਰੁਪਏ ਦੀ ਲਾਗਤ ਨਾਲ ਦੋ ਇਨਫਰਾ ਰੈੱਡ ਹੋਲ ਰਿਪੇਅਰ ਮਸ਼ੀਨਾਂ, 9 ਕਰੋੜ ਰੁਪਏ ਦੀ ਲਾਗਤ ਵਿਸ਼ੇਸ਼ ਪੌੜੀ ਵਾਲੀ ਇਕ ਫਾਇਰ ਬਿਗ੍ਰੇਡ ਤੇ ਹੋਰ ਮਸ਼ੀਨਾਂ ਨੂੰ ਹਰੀ ਝੰਡੀ ਵਿਖਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨਾਲ ਨਗਰ ਨਿਗਮ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਸਨਅਤੀ ਸ਼ਹਿਰ ਨੂੰ ਨਵੀਂ ਦਿੱਖ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹਿਰ ਦੇ ਬੁਨਿਆਦੀ ਢਾਂਚੇ ਲਈ ਨਗਰ ਨਿਗਮ ਨੂੰ ਹੋਰ ਫੰਡਾਂ ਦੀ ਲੋੜ ਪਈ ਤਾਂ ਸੂਬਾ ਸਰਕਾਰ ਪਹਿਲ ਦੇ ਆਧਾਰ ਉਤੇ ਫੰਡ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੁਧਿਆਣਾ ਵਾਸੀਆਂ ਲਈ ਇਹ ਪ੍ਰਾਜੈਕਟ ਨਵੇਂ ਸਾਲ ਦਾ ਤੋਹਫਾ ਹੈ ਅਤੇ ਆਉਂਦੇ ਦਿਨਾਂ ਵਿੱਚ ਸਮੁੱਚੇ ਪੰਜਾਬ ਨੂੰ ਅਜਿਹੀਆਂ ਹੋਰ ਸੌਗਾਤਾਂ ਦਿੱਤੀਆਂ ਜਾਣਗੀਆਂ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.