ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਜੀ ਦੇ ਜ਼ੱਦੀ ਪਿੰਡ ਸਰਾਭਾ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਹਲਵਾਰਾ ਏਅਰਪੋਰਟ ਜਨਤਾ ਦੇ ਲਈ ਜਲਦ ਸ਼ੁਰੂ ਹੋਵੇਗਾ: ਲੁਧਿਆਣਾ ਪਹੁੰਚੇ ਸੀਐੱਮ ਮਾਨ ਨੇ ਲੋਕਾਂ ਦੇ ਲਈ ਵੱਡਾ ਐਲਾਨ ਵੀ ਕੀਤਾ। ਦੱਸ ਦਈਏ ਕਿ ਪੰਜਾਬ ਦੇ ਲੋਕਾਂ ਦੇ ਲਈ ਹਲਵਾਰਾ ਏਅਰਪੋਰਟ ਜਨਤਾ ਦੇ ਲਈ ਜਲਦ ਸ਼ੁਰੂ ਕੀਤਾ ਜਾਵੇਗਾ। ਕੇਂਦਰ ਦੇ ਸਹਿਯੋਗ ਨਾਲ ਏਅਰਪੋਰਟ ਨੂੰ ਜਲਦ ਖੋਲ੍ਹਿਆ ਜਾਵੇਗਾ। ਇਸ ਏਅਰਪੋਰਟ ਦੇ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਮਿਲਣਗੇ।
ਸ਼ਹੀਦਾਂ ਨੂੰ ਭਾਰਤ ਰਤਨ ਦੇਣ ਵੀ ਮੰਗ ਕੀਤੀ: ਸੀਐੱਮ ਮਾਨ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਟਰਮੀਨਲ ਬਣਾਇਆ ਜਾ ਰਿਹਾ ਹੈ। ਸਿਵਲ ਟਰਮੀਨਲ ਦਾ ਕੰਮ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਤਕਰੀਬਨ 48 ਕਰੋੜ ਦੀ ਲਾਗਤ ਦੇ ਨਾਲ ਟਰਮੀਨਲ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ ਸੀਐੱਮ ਮਾਨ ਨੇ ਸ਼ਹੀਦਾਂ ਨੂੰ ਭਾਰਤ ਰਤਨ ਦੇਣ ਵੀ ਮੰਗ ਕੀਤੀ।
ਜਲਦ ਹੋ ਜਾਵੇਗਾ ਕੰਮ ਸ਼ੁਰੂ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਲਵਾਰਾ ਏਅਰਪੋਰਟ ਨੂੰ ਜਲਦ ਹੀ ਸਿਵਲ ਵਿਚ ਬਦਲਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਮਨਜ਼ੂਰੀ ਲੈ ਲਈ ਹੈ ਪੰਜਾਬ ਸਰਕਾਰ ਨੂੰ ਇਹ ਰਿਪੋਰਟ ਦੀ ਬਿਲਡਿੰਗ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ ਉਨ੍ਹਾਂ ਕਿਹਾ ਕਿ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ।
"ਭਾਰਤ ਰਤਨ ਦਾ ਸਨਮਾਨ ਦਿੱਤਾ ਜਾਵੇ": ਉਨ੍ਹਾਂ ਦੱਸਿਆ ਕਿ ਕਰਤਾਰ ਸਿੰਘ ਸਰਾਭਾ ਦੇ ਨਾਂ ਤੇ ਏਅਰਪੋਰਟ ਦਾ ਨਾਂ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦਾ ਕੱਦ ਇਨ੍ਹਾਂ ਨਾਲੋਂ ਕਿਤੇ ਉੱਚਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਨੂੰ ਉਨ੍ਹਾਂ ਵਲੋਂ ਇੱਕ ਪੱਤਰ ਲਿਖਿਆ ਗਿਆ ਹੈ, ਜਿਸ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ, ਰਾਜਗੁਰੂ ਅਤੇ ਲਾਲਾ ਲਾਜਪਤ ਰਾਏ ਤੋਂ ਇਲਾਵਾ ਅਸੀਂ ਮੰਗ ਕੀਤੀ ਹੈ ਕਿ ਕਰਤਾਰ ਸਿੰਘ ਸਰਾਭਾ ਨੂੰ ਵੀ ਭਾਰਤ ਰਤਨ ਦਾ ਸਨਮਾਨ ਦਿੱਤਾ ਜਾਵੇ ਜਿਸ ਨਾਲ ਇਸ ਸਨਮਾਨ ਦਾ ਸਨਮਾਨ ਹੋਰ ਵੱਧ ਜਾਵੇਗਾ।
ਅਧੂਰੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦਾ ਦਿੱਤਾ ਭਰੋਸਾ: ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਲਗਾਤਾਰ ਪੰਜਾਬ ਨੂੰ ਬਿਹਤਰ ਬਣਾਉਣ ਲਈ ਯਤਨ ਕਰ ਰਹੇ ਹਾਂ। ਇਸ ਦੌਰਾਨ ਉਨ੍ਹਾਂ ਸਰਾਭਾ ਪਿੰਡ ਦੇ ਪੰਚਾਇਤ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਜੋ ਵਿਕਾਸ ਕਾਰਜ ਅਧੂਰੇ ਪਏ ਹਨ। ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।
ਅਧੂਰੇ ਕੰਮ ਪੂਰਾ ਕਰਨ ਦਾ ਦਿੱਤਾ ਭਰੋਸਾ: ਇਸ ਮੌਕੇ ਉਨ੍ਹਾਂ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਸੁਣੀਆਂ ਅਤੇ ਉਨਾਂ ਦੇ ਨਿਪਟਾਰੇ ਦਾ ਪੂਰਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਵੀ ਇਨ੍ਹਾਂ ਸ਼ਹੀਦਾਂ ਦੇ ਕਰਕੇ ਹੀ ਅਸੀਂ ਆਜ਼ਾਦੀ ਵਿੱਚ ਸਾਹ ਲੈਣ ’ਤੇ ਕਾਮਯਾਬ ਹੋ ਸਕੇ ਹਨ। ਉਨ੍ਹਾਂ ਕਿਹਾ ਕਿ ਦੁਨੀਆ ਕਹਿੰਦੀ ਸੀ ਕਿ ਅੰਗਰੇਜ਼ਾਂ ਨੂੰ ਭਾਰਤ ਤੋਂ ਬਚਾਉਣਾ ਬੜਾ ਮੁਸ਼ਕਿਲ ਹੈ ਪਰ ਭਾਰਤੀਆਂ ਨੇ ਇਹ ਕਰਕੇ ਵਿਖਾਇਆ।
ਇਹ ਵੀ ਪੜੋ: ਵੱਡੀ ਖਬਰ: ਪੰਜਾਬ ਵਿੱਚ ਜਲਦ ਖੁੱਲ੍ਹਣਗੇ 500 ਹੋਰ ਆਮ ਆਦਮੀ ਕਲੀਨਿਕ