ETV Bharat / state

Dr. Gurpreet Kaur in Ludhiana: CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਂ ਬਗਲਾਮੁਖੀ ਮੰਦਿਰ 'ਚ ਹੋਈ ਨਤਮਸਤਕ - ਡਾ ਗੁਰਪ੍ਰੀਤ ਕੌਰ ਲੁਧਿਆਣਾ ਪਹੁੰਚੀ

ਸੀਐਮ ਭਗਵੰਤ ਮਾਨ ਦੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਅੱਜ ਵੀਰਵਾਰ ਨੂੰ (Dr Gurpreet Kaur in Ludhiana) ਲੁਧਿਆਣਾ ਪਹੁੰਚੀ। ਜਿੱਥੇ ਉਨ੍ਹਾਂ ਮਾਂ ਬਗਲਾਮੁਖੀ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਅਰਦਾਸ ਕੀਤੀ।

Dr Gurpreet Kaur in Ludhiana
Dr Gurpreet Kaur in Ludhiana
author img

By

Published : Feb 9, 2023, 6:17 PM IST

CM ਮਾਨ ਦੀ ਪਤਨੀ ਡਾ ਗੁਰਪ੍ਰੀਤ ਕੌਰ ਮਾਂ ਬਗਲਾਮੁਖੀ ਮੰਦਿਰ 'ਚ ਹੋਈ ਨਤਮਸਤਕ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਅੱਜ ਵੀਰਵਾਰ ਨੂੰ (Dr Gurpreet Kaur in Ludhiana) ਲੁਧਿਆਣਾ ਪੁੱਜੀ। ਇਸ ਦੌਰਾਨ ਉਨ੍ਹਾਂ ਪੱਖੋਵਾਲ ਰੋਡ ਉੱਤੇ ਸਥਿਤ ਮਾਂ ਬਗਲਾਮੁਖੀ ਦੇ ਦਰਸ਼ਨ ਕੀਤੇ। ਦੱਸ ਦਈਏ ਕਿ ਮੰਦਿਰ ਵਿੱਚ ਸਲਾਨਾ ਧਾਰਮਿਕ ਸਮਾਗਮ ਚੱਲ ਰਹੇ ਹਨ ਅਤੇ ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਮੁੱਖ ਮੰਤਰੀ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਪੁੱਜੇ। ਜਿਨ੍ਹਾਂ ਵੱਲੋਂ ਹਵਨ ਯੱਗ ਵਿੱਚ ਵੀ ਹਿੱਸਾ ਲਿਆ ਅਤੇ ਅਹੁਤੀਆਂ ਪਾ ਕੇ ਪੰਜਾਬ ਦੀ ਅਮਨ ਸ਼ਾਂਤੀ ਦੀ ਅਰਦਾਸ ਕੀਤੀ।

ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਅਰਦਾਸ:- ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਬਹੁਤੀ ਗੱਲ ਤਾਂ ਨਹੀਂ ਕੀਤੀ ਬੱਸ ਇਨ੍ਹਾਂ ਹੀ ਕਿਹਾ ਕਿ ਉਹ ਅੱਜ ਇੱਥੇ ਆ ਕੇ ਕਾਫੀ ਖੁਸ਼ ਹੋਏ ਹਨ। ਉਨ੍ਹਾਂ ਵੱਲੋਂ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਅਰਦਾਸ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਮੰਦਿਰ ਪ੍ਰਬੰਧਕਾਂ ਵੱਲੋਂ ਲਗਾਏ ਗਏ ਵਿਸ਼ੇਸ਼ ਮੈਡੀਕਲ ਕੈਂਪ ਵਿੱਚ ਵੀ ਉਨ੍ਹਾਂ ਹਿੱਸਾ ਲਿਆ ਅਤੇ ਕੈਂਪ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਪੱਤਰਕਾਰਾਂ ਨੇ ਗੱਲਬਾਤ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

ਗੁਰਪ੍ਰੀਤ ਕੌਰ ਨਾਲ ਵੱਖ-ਵੱਖ ਆਗੂ ਮੌਜੂੂਦ:- ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਨਾਲ ਲੁਧਿਆਣਾ ਤੋਂ ਐਮ ਐਲ ਏ ਕੁਲਵੰਤ ਸਿੱਧੂ, ਰਜਿੰਦਰ ਕੌਰ ਸ਼ੀਨਾ, ਚੌਧਰੀ ਮਦਨ ਲਾਲ ਬੱਗਾ ਅਤੇ ਹਰਦੀਪ ਮੁੰਡੀਆਂ ਵੀ ਮੌਜੂਦ ਰਹੇ। ਇਸ ਮੌਕੇ ਡਾਕਟਰ ਗੁਰਪ੍ਰੀਤ ਕੌਰ ਨੇ ਮੰਦਿਰ ਦੇ ਦਰਸ਼ਨ ਕੀਤੇ ਅਤੇ ਸਪੀਚ ਦੇ ਦੌਰਾਨ ਸੂਬੇ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਗੱਲ ਕਹੀ।

ਇਹ ਵੀ ਪੜੋ:- Sikh organizations: ਨਾਮਧਾਰੀ ਸੰਪਰਦਾ ਦੇ ਆਗੂ ਠਾਕੁਰ ਉਦੇ ਸਿੰਘ ਖ਼ਿਲਾਫ਼ ਜਥੇਦਾਰ ਕੋਲ ਸ਼ਿਕਾਇਤ

ETV Bharat Logo

Copyright © 2025 Ushodaya Enterprises Pvt. Ltd., All Rights Reserved.