ਲੁਧਿਆਣਾ: ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦਾ ਨਸ਼ੇ ਵਿਰੁੱਧ ਸਾਂਝਾ ਸੰਕਪਲ ਕਰਦਿਆਂ ਵਿਸ਼ਾਲ ਸਾਈਕਲ ਰੈਲੀ ਕੱਢੀ ਗਈ। ਇਸ ਦੇਸ਼ ਦੀ ਸਭ ਤੋਂ ਵੱਡੀ ਨਸ਼ੇ ਵਿਰੁੱਧ ਸਾਈਕਲ ਰੈਲੀ ਦੇ ਗਵਾਹ ਬਣੇ 25 ਹਜ਼ਾਰ ਤੋਂ ਵੱਧ ਸਾਈਕਲ ਸਵਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ। ਜਿਨ੍ਹਾਂ ਨੇ ਕਰਤਾਰ ਸਿੰਘ ਸਰਾਭਾ ਸ਼ਹੀਦੀ ਦਿਵਸ ਮੌਕੇ ਸੀ ਐਮ ਉਨ੍ਹਾਂ ਦੇ ਜੱਦੀ ਪਿੰਡ ਸਰਾਬਾ ਦੇ ਵਿੱਚ ਉਹਨਾਂ ਦੀ ਜੱਦੀ ਘਰ ਦੇ ਵਿੱਚ ਨਤਮਸਤਕ ਵੀ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਆਪਣੇ ਸੰਬੋਧਨ ਦੌਰਾਨ ਸੀਐਮ ਨੇ ਕਿਹਾ ਕਿ ਇਹ ਨਸ਼ੇ ਦੇ ਖਿਲਾਫ ਸਭ ਤੋਂ ਵੱਡੀ ਰੈਲੀ ਹੈ, ਇਸ ਦਾ ਮੰਤਵ ਕੋਈ ਸਿਆਸੀ ਨਹੀਂ ਸਗੋਂ ਪੰਜਾਬ ਨੂੰ ਖੁਸ਼ਹਾਲ ਬਣਾਉਣਾ ਅਤੇ ਨਸ਼ਾ ਮੁਕਤ ਕਰਨਾ ਹੈ। ਸੀਐਮ ਮਾਨ ਨੇ ਰੈਲੀ ਨੂੰ ਹਰੀ ਝੰਡੀ ਦਿੱਤੀ, ਜਿਸ 'ਚ ਵਿਸ਼ੇਸ਼ ਤੌਰ ਤੇ ਪੰਜਾਬ ਦੇ ਡੀਜੀਪੀ ਵੀ ਮੌਜੂਦ ਰਹੇ।
ਨਸ਼ਿਆਂ ਦੀ ਅਲਾਮਤ ਤੋਂ ਮੁਕੰਮਲ ਤੌਰ ’ਤੇ ਮੁਕਤੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕੰਮਲ ਤੌਰ ’ਤੇ ਮੁਕਤ ਕਰਨ ਲਈ ਸਮੂਹ ਪੰਜਾਬੀਆਂ ਨੂੰ ਪੰਜਾਬ ਵਿਰੋਧੀ ਤਾਕਤਾਂ ਦੀ ਸ਼ਹਿ ਪ੍ਰਾਪਤ ਨਸ਼ਾ-ਅੱਤਵਾਦ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਸੀਐਮ ਮਾਨ ਨੇ ਕਿਹਾ ਕਿ ਖੇਡਾਂ 'ਚ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਪ੍ਰੇਰਿਤ ਹੋਣ ਲਈ ਪ੍ਰੇਰਿਤ ਕੀਤਾ, ਉਹਨਾਂ ਕਿਹਾ ਕਿ ਇਤਿਹਾਸ ਚ ਬਹੁਤ ਸਮੇਂ ਬਾਅਦ ਹੋਇਆ ਹੈ ਕਿ ਪੰਜਾਬ ਦੇ ਇਕੱਲੇ ਦੇ ਹੀ 20 ਮੈਡਲ ਏਸ਼ੀਅਨ ਖੇਡਾਂ 'ਚ ਆਏ ਹੋਣ। ਉਹਨਾਂ ਕਿਹਾ ਕਿ ਦੇਸ਼ ਦੀ ਹਾਕੀ ਦੀ ਟੀਮ ਏਸ਼ੀਆ ਖੇਡਾਂ ਦੇ ਵਿੱਚ ਗੋਲਡ ਮੈਡਲ ਲੈ ਕੇ ਆਈ ਇਹ ਬਹੁਤ ਸਮੇਂ ਬਾਅਦ ਹੋਇਆ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਹੋਰ ਹੀ ਰੂਪ ਦੇ ਵਿੱਚ ਪੇਸ਼ ਕੀਤਾ ਜਾਂਦਾ ਹੈ ਅੱਜ ਕੋਈ ਆ ਕੇ ਵੇਖੇ ਕੇ ਕਿਸ ਤਰ੍ਹਾਂ 6 ਵਜੇ ਹੀ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਇਕੱਠੇ ਹੋ ਗਏ।
- ਪਰਾਲੀ ਸਾੜਨ ਨੂੰ ਲੈਕੇ ਪੰਜਾਬ 'ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
- Bicycle rally against drugs: ਨਸ਼ਿਆਂ ਵਿਰੁੱਧ ਸਭ ਤੋਂ ਵੱਡੀ ਸਾਈਕਲ ਰੈਲੀ ਦਾ ਲੁਧਿਆਣਾ ਤੋਂ ਆਗਾਜ਼,ਸੀਐੱਮ ਮਾਨ ਹਰੀ ਝੰਡੀ ਦੇਕੇ ਕਰਨਗੇ ਰਵਾਨਾ
- Earthquake in Uttarakhand: ਉੱਤਰਾਖੰਡ ਦੇ ਜ਼ਿਲ੍ਹਾ ਉੱਤਰਕਾਸ਼ੀ 'ਚ ਭੂਚਾਲ ਦੇ ਝਟਕੇ,ਬੀਤੇ 7 ਮਹੀਨਿਆਂ 'ਚ 13ਵੀਂ ਵਾਰ ਲੱਗੇ ਭੂਝਾਲ ਦੇ ਝਟਕੇ, ਵੱਡੇ ਭੂਚਾਲ ਦਾ ਟ੍ਰੇਲਰ
ਪੰਜਾਬੀਆਂ ਦਾ ਕੂੜ ਪ੍ਰਚਾਰ: ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਨਸ਼ੇੜੀਆਂ ਵਜੋਂ ਪੰਜਾਬੀਆਂ ਦਾ ਕੂੜ ਪ੍ਰਚਾਰ ਕਰਨ ਲਈ ਪੱਬਾਂ ਭਾਰ ਹਨ ਤਾਂ ਕਿ ਦੇਸ਼ ਸਾਹਮਣੇ ਸੂਬੇ ਦੀ ਗਲਤ ਤਸਵੀਰ ਪੇਸ਼ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਦੀਆਂ ਤੋਂ ਪੰਜਾਬ ਦੇਸ਼ ਦੀ ਸੇਵਾ ਕਰਦਾ ਆਇਆ ਹੈ ਅਤੇ ਇਸ ਨੂੰ ਦੇਸ਼ ਦਾ ਰਿਜ਼ਕ ਦੇਣ ਵਾਲਾ ਸੂਬਾ ਕਿਹਾ ਜਾਂਦਾ ਹੈ। ਪਰ ਪੰਜਾਬੀਆਂ ਦੇ ਇਸ ਮਹਾਨ ਯੋਗਦਾਨ ਨੂੰ ਦਰਕਿਨਾਰ ਕਰਕੇ ਕੁਝ ਸਿਆਸੀ ਪਾਰਟੀਆਂ ਸੱਚੇ ਸਪੂਤਾਂ ਨੂੰ ਨਸ਼ੇੜੀ ਗਰਦਾਨ ਕੇ ਘਟੀਆ ਪ੍ਰਾਪੇਗੰਡਾ ਕਰ ਰਹੀਆਂ ਹਨ। ਪਰ ਹੁਣ ਪੰਜਾਬ ਨੇ ਨਸ਼ਿਆਂ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ।