ਲੁਧਿਆਣਾ: ਕਾਂਗਰਸੀ ਕੌਂਸਲਰ ਵੱਲੋਂ ਆਪਣੇ ਵਿਧਾਇਕ ਖ਼ਿਲਾਫ਼ ਧੱਕੇਸ਼ਾਹੀ ਦੇ ਇਲਜ਼ਾਮ ਲਗਾਉਂਦੇ ਹੋਏ ਧਰਨਾ ਲਗਾ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਵਿਧਾਇਕ ਦੇ ਪੀਏ ਵੱਲੋਂ ਧੱਕੇ ਨਾਲ ਉਨ੍ਹਾਂ ਦੇ ਭਤੀਜੇ ਉੱਤੇ ਪੁਲਿਸ ਵੱਲੋਂ ਗੈਰਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਪੱਖ ਨਾਲ ਉਨ੍ਹਾਂ ਦਾ ਝਗੜਾ ਹੋਇਆ ਹੈ ਉਸ ਨੂੰ ਵਿਧਾਇਕ ਦੇ ਪੀ ਏ ਸਪੋਰਟ ਕਰ ਰਹੇ ਹਨ।
ਇਸ ਦੌਰਾਨ ਉੱਥੇ ਮੌਜੂਦ ਸੀਨੀਅਰ ਕਾਂਗਰਸੀ ਆਗੂ ਜਗਮੋਹਨ ਸ਼ਰਮਾ ਨੇ ਵੀ ਆਪਣੀ ਹੀ ਸਰਕਾਰ ਅਤੇ ਵਿਧਾਇਕ ਦੇ ਕੰਮਕਾਜ ਦੇ ਤਰੀਕਿਆਂ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ। ਉੱਥੇ ਹੀ ਦੂਜੇ ਪੱਖ ਵੱਲੋਂ ਵੀ ਮੌਜੂਦਾ ਕੌਂਸਲਰ ਖ਼ਿਲਾਫ਼ ਡਿਵੀਜ਼ਨ ਨੰਬਰ ਸੱਤ ਦੇ ਬਾਹਰ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ।
ਦੂਜੇ ਪੱਖ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮਾਮੂਲੀ ਜਿਹੀ ਟੱਕਰ ਤੋਂ ਬਾਅਦ ਕੌਂਸਲਰ ਦੇ ਭਤੀਜੇ ਵੱਲੋਂ ਉਨ੍ਹਾਂ ਦੇ ਬੱਚਿਆਂ ਦੇ ਨਾਲ ਬੁਰੇ ਤਰੀਕੇ ਨਾਲ ਕੁੱਟਮਾਰ ਕੀਤੀ ਗਈ ਅਤੇ ਅਪਸ਼ਬਦ ਵੀ ਕਹੇ ਗਏ। ਜਿਸ ਤੋਂ ਬਾਅਦ ਉੱਥੇ ਮੌਕੇ ਤੇ ਪਹੁੰਚੀ ਪੁਲਿਸ ਨੇ ਇਨ੍ਹਾਂ ਨੂੰ ਮੌਕੇ ਤੋਂ ਕਾਬੂ ਕਰ ਲਿਆ।
ਉੱਥੇ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਝਗੜੇ ਦੀ ਸੂਚਨਾ ਤੇ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਉੱਥੇ ਮੌਕੇ ’ਤੇ ਪਹੁੰਚੀ ਸੀ। ਮੌਕੇ ਤੋਂ ਦੋ ਮੁੰਡਿਆਂ ਨੂੰ ਕਾਬੂ ਕੀਤਾ ਗਿਆ ਸੀ। ਜਿਨ੍ਹਾਂ ਵਿੱਚੋਂ ਇੱਕ ਮੌਜੂਦਾ ਕੌਂਸਲਰ ਦਾ ਭਤੀਜਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਕਿਸੇ ਦੇ ਦਬਾਅ ਹੇਠ ਨਹੀਂ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:-ਵਿਜੀਲੈਂਸ ਦੇ ਸ਼ਿਕੰਜੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ