ਲੁਧਿਆਣਾ: ਬਿਕਰਮ ਸਿੰਘ ਮਜੀਠੀਆ (Bikram Singh Majithia) ਤੇ ਮੋਹਾਲੀ ਵਿਚ ਐੱਨਡੀਪੀਐੱਸ ਐਕਟ (NDPS Act) ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਜਿਸ ਨੂੰ ਲੈ ਕੇ ਜਿੱਥੇ ਅਕਾਲੀ ਦਲ ਦੇ ਆਗੂ ਇਸ ਨੂੰ ਸਿਆਸੀ ਬਦਲਾਖੋਰੀ ਦੱਸ ਰਹੇ ਰਨ। ਉੱਥੇ ਹੀ ਦੂਜੇ ਪਾਸੇ ਕਾਂਗਰਸੀ ਇਸ ਨੂੰ ਕਾਨੂੰਨੀ ਪ੍ਰਕਿਰਿਆ ਅਤੇ ਕਾਨੂੰਨ ਦੀ ਕਾਰਵਾਈ ਕਹਿ ਰਹੇ ਹਨ। ਇਸ ਨੂੰ ਲੈ ਕੇ ਹੁਣ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਹੈ ਕਿ ਉਹ ਬਿਕਰਮ ਸਿੰਘ ਮਜੀਠੀਆ ਦੇ ਨਾਲ ਖੜ੍ਹੇ ਹਨ ਅਤੇ ਜਿੱਥੇ ਵੀ ਲੋੜ ਪਈ ਉਹ ਉਨ੍ਹਾਂ ਨਾਲ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਆਪਣੀ ਹਰ ਵਿਖਾਈ ਦੇ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਕਾਂਗਰਸ ਦੇ ਕੋਲ ਕੋਈ ਹੋਰ ਚਾਰਾ ਵਿਖਾਈ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਇਹ ਅਜਿਹੀਆਂ ਸਾਜ਼ਿਸ਼ਾਂ ਪਹਿਲਾਂ ਤੋਂ ਹੀ ਰਚ ਰਹੇ ਸਨ। ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਧਾਨ ਖੁਦ ਹੀ ਇਨ੍ਹਾਂ ਦੀਆਂ ਪੋਲਾਂ ਖੋਲ੍ਹ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਉਨ੍ਹਾਂ ਦੇ ਮੰਤਰੀ ਸੰਤਰੀ ਨੇ ਜਲਦੀ ਹੀ ਸਾਰੇ ਭੱਜ ਜਾਣਗੇ।
ਉਨ੍ਹਾਂ ਕਿਹਾ ਕਿ ਪਰਚੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਅੱਧੀ ਉਮਰ ਜੇਲ੍ਹਾਂ ਵਿੱਚ ਹੀ ਕੱਟੀ ਹੈ। ਇਸ ਕਰਕੇ ਕਾਂਗਰਸ ਆਪਣੀ ਅਜਿਹੀਆਂ ਸਾਜ਼ਿਸ਼ਾਂ ਦੇ ਨਾਲ ਅਕਾਲੀ ਦਲ ਦੇ ਲੀਡਰਾਂ ਲਈ ਦਬਾਅ ਨਹੀਂ ਬਣਾ ਸਕਦੀ।
ਇਹ ਵੀ ਪੜੋ: ਬਾਦਲਾਂ ਤੇ ਮਜੀਠੀਆ ਨੂੰ ਅੰਦਰ ਕਰਨ ਲਈ ਬਦਲੇ 3 ਡੀਜੀਪੀ: ਪ੍ਰਕਾਸ਼ ਸਿੰਘ ਬਾਦਲ