ਲੁਧਿਆਣਾ: ਪੰਜਾਬ ਦੇ ਵਿੱਚ ਕਰਫਿਊ ਦੇ ਕਾਰਨ ਲਗਾਤਾਰ ਲੋਕਾਂ ਵੱਲੋਂ ਇਹ ਸ਼ਿਕਾਇਤ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਰਾਸ਼ਨ ਅਤੇ ਖਾਣ ਪੀਣ ਦਾ ਹੋਰ ਸਾਮਾਨ ਨਹੀਂ ਮਿਲ ਰਿਹਾ। ਜਿਸ ਕਾਰਨ ਹੁਣ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਸਿਆਸੀ ਆਗੂ ਵੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਲੁਧਿਆਣਾ ਤੋਂ ਕਾਂਗਰਸ ਆਗੂ ਕੁਲਵੰਤ ਸਿੰਘ ਨੇ ਅੱਜ ਲੋਕਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਸਬਜ਼ੀਆਂ ਅਤੇ ਰਾਸ਼ਨ ਵੰਡਿਆ ਹੈ।
ਇਸ ਦੌਰਾਨ ਕੁਲਵੰਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਨੇ ਕਿਹਾ ਕਿ ਅੱਜ ਉਨ੍ਹਾਂ ਲੋਕਾਂ ਨੂੰ ਮਦਦ ਦੀ ਬੇਹੱਦ ਲੋੜ ਹੈ ਜੋ ਬਹੁਤੇ ਪੈਸੇ ਨਹੀਂ ਕਮਾ ਸਕਦੇ ਅਤੇ ਕੰਮਕਾਰ ਠੱਪ ਹੋਣ ਕਾਰਨ ਘਰਾਂ ਵਿੱਚ ਹੀ ਰਹਿਣ ਨੂੰ ਮਜਬੂਰ ਹਨ। ਇਸ ਕਰਕੇ ਉਹ ਲੋਕਾਂ ਤੱਕ ਰਾਸ਼ਨ ਅਤੇ ਜ਼ਰੂਰੀ ਸਮਾਨ ਪਹੁੰਚਣਾ ਬੇਹੱਦ ਜ਼ਰੂਰੀ ਹੈ ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕੰਮ ਕਰ ਰਿਹਾ ਹੈ ਪਰ ਕੁਝ ਲੋਕ ਅਤੇ ਖ਼ਾਸ ਕਰ ਦਿਹਾੜੀਦਾਰ ਲੋਕ ਖਾਣ ਪੀਣ ਤੋਂ ਸੱਖਣੇ ਨੇ ਇਸ ਕਰਕੇ ਉਨ੍ਹਾਂ ਦੀ ਮਦਦ ਲਈ ਉਨ੍ਹਾਂ ਵੱਲੋਂ ਹਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਾਨੂੰ ਆਪਣਾ ਸਮਝ ਕੇ ਫੋਨ ਕਰਦੇ ਨੇ ਇਸ ਕਰਕੇ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਨ੍ਹਾਂ ਲੋਕਾਂ ਤੱਕ ਸਾਮਾਨ ਪਹੁੰਚਾਉਣ ਕਰਨ।
ਇਹ ਵੀ ਪੜ੍ਹੋ: 94 ਸਾਲਾ ਚਿੱਤਰਕਲਾ ਦੇ ਮਾਹਰ ਸਤੀਸ਼ ਗੁਜਰਾਲ ਦਾ ਦੇਹਾਂਤ, ਪੀਐਮ ਸਮੇਤ ਕਈ ਨੇਤਾਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ