ਲੁਧਿਆਣਾ: ਕਾਂਗਰਸੀ ਆਗੂ ਰਾਣਾ ਗੁਰਜੀਤ ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਨੇ ਸੰਵਿਧਾਨ ਬਚਾਉ ਨਾਂ 'ਤੇ ਪ੍ਰੈਸ ਕਾਨਫਰੰਸ ਕੀਤੀ। ਉਸ ਤੋਂ ਬਾਅਦ ਪੱਤਰਕਾਰ ਨਾਲ ਗੱਲਬਾਤ ਕਰਦਿਆ ਕਾਂਗਰਸੀ ਆਗੂ ਰਾਣਾ ਗੁਰਜੀਤ ਨੇ ਰਾਹੁਲ ਗਾਂਧੀ ਦੀ ਪਾਰਲੀਮੈਂਟ ਮੈਂਬਰਸ਼ਿਪ ਰੱਦ ਹੋਣ 'ਤੇ ਕਿਹਾ ਕਿ ਲੋਕਤੰਤਰ ਦਾ ਕਤਲ ਹੋ ਰਿਹਾ ਹੈ, ਘਾਣ ਹੋ ਰਿਹਾ ਹੈ। ਇਸ ਤੋਂ ਇਲਾਵਾ, ਪੰਜਾਬ ਵਿੱਚ ਜੋ ਵੀ ਹਾਲਾਤ ਬਣੇ ਹਨ, ਉਸ ਲਈ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹਨ।
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਕਾਰਵਾਈ ਨੂੰ 'ਸਕ੍ਰਿਪਟਿਡ' : ਕਾਂਗਰਸੀ ਆਗੂ ਰਾਣਾ ਗੁਰਜੀਤ ਨੇ ਪੰਜਾਬ ਵਿੱਚ ਖਰਾਬ ਹਾਲਾਤ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਨੂੰ ਫੜ੍ਹਨਾ ਹੁੰਦਾ ਤਾਂ ਉਸ ਦੇ ਘਰੋਂ ਵੀ ਫੜ੍ਹ ਸਕਦੇ ਸੀ। ਉਨ੍ਹਾਂ ਨੇ ਅਸਿੱਧੇ ਤੌਰ ਉੱਤੇ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਕਾਰਵਾਈ ਨੂੰ ਸਕ੍ਰਿਪਟਿਡ ਕਰਾਰ ਕੀਤਾ। ਉਨ੍ਹਾਂ ਕਿਹਾ ਕਿ ਸਮਾਂ ਆਉਣ ਉੱਤੇ ਹੀ ਪਤਾ ਲੱਗੇਗਾ ਕਿ ਕੌਣ, ਕੀ, ਕਿਵੇਂ ਕਰ ਰਿਹਾ ਜਾਂ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਗ਼ਲਤ ਹੈ ਜਾਂ ਠੀਕ, ਇਹ ਤਾਂ ਸਮਾਂ ਦਸਾਂਗੇ। ਇਹ ਲੰਮੀ ਪਲਾਨਿੰਗ ਕੀਤੀ ਗਈ ਹੈ।
ਪੰਜਾਬ ਵਿੱਚ ਅਜਿਹਾ ਮਾਹੌਲ ਨਹੀਂ ਬਣਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੋਈ ਵੀ ਆਗੂ ਬਿਨਾਂ ਸੋਚੇ-ਸਮਝੇ ਕੋਈ ਬਿਆਨਬਾਜ਼ੀ ਨਾ ਕਰੇ। ਰਾਣਾ ਗੁਰਜੀਤ ਨੇ ਇਹ ਵੀ ਕਿਹਾ ਕਿ ਇਹ ਸਭ ਕਿਉਂ ਹੋ ਰਿਹਾ ਹੈ, ਸਭ ਨੂੰ ਪਤਾ ਹੈ ਕਿ ਕੌਣ ਕਰਵਾ ਰਿਹਾ ਹੈ। ਉਨ੍ਹਾਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪੰਜਾਬ 'ਚ ਅਮਨ-ਸ਼ਾਂਤੀ ਕਾਇਮ ਰੱਖੀ ਜਾਵੇ।
ਲੋਕਤੰਤਰ ਦਾ ਕਤਲ ਹੋ ਰਿਹਾ: ਇਸ ਮੌਕੇ ਰਾਣਾ ਗੁਰਜੀਤ ਨੇ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਸਵਾਲ ਚੁੱਕੇ ਅਤੇ ਨਾਲ ਹੀ ਕਿਹਾ ਕਿ ਪੰਜਾਬ ਵਿੱਚ ਜਿਸ ਤਰ੍ਹਾਂ ਦਾ ਮਾਹੌਲ ਪੈਦਾ ਹੋ ਰਿਹਾ ਹੈ। ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਬਾਰੇ ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦਾ ਕਤਲ ਹੋ ਰਿਹਾ ਹੈ।
ਵਿਜੀਲੈਂਸ ਦੀ ਕਾਰਵਾਈ ਤੋਂ ਕਾਂਗਰਸੀ ਡਰਨ ਵਾਲੇ ਨਹੀਂ: ਦੱਸ ਦਈਏ ਕਿ ਅੱਜ ਸ਼ੁਕਰਵਾਰ ਨੂੰ ਰਾਣਾ ਗੁਰਜੀਤ ਵੱਲੋਂ ਲੁਧਿਆਣਾ ਦੇ ਵਿੱਚ ਸੰਵਿਧਾਨ ਬਚਾਉ ਨਾਂ 'ਤੇ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ ਜਿਸ ਵਿੱਚ ਲੁਧਿਆਣਾ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਤੇ ਕਾਂਗਰਸੀ ਆਗੂ ਵੀ ਪਹੁੰਚੇ ਹੋਏ ਸਨ। ਰਾਣਾ ਗੁਰਜੀਤ ਨੇ ਕਿਹਾ ਕਿ ਕਾਂਗਰਸ ਇਕਜੁੱਟ ਹੈ। ਕਾਂਗਰਸ ਨੂੰ ਕੋਈ ਵੀ ਖ਼ਤਮ ਨਹੀਂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੀਆਂ ਕੋਝੀਆਂ ਚਾਲਾਂ ਕੇਂਦਰ ਦੀ ਸਰਕਾਰ ਚੱਲ ਰਹੀ ਹੈ ਤੇ ਜਿਸ ਤਰ੍ਹਾਂ ਪੰਜਾਬ ਵਿੱਚ ਵਿਜੀਲੈਂਸ ਵੱਲੋਂ ਕਾਂਗਰਸ ਦੇ ਸਾਬਕਾ ਮੰਤਰੀਆਂ ਅਤੇ ਆਗੂਆਂ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ ਉਹ ਸਹੀ ਨਹੀ ਹੈ। ਰਾਣਾ ਗੁਰਜੀਤ ਨੇ ਕਿਹਾ ਕਿ ਉਹ ਇਸ ਨਾਲ ਡਰਨ ਵਾਲਿਆਂ ਚੋਂ ਨਹੀਂ ਹੈ।
ਇਹ ਵੀ ਪੜ੍ਹੋ: Jaggu Bhagwanpuria Gang: ਜੱਗੂ ਭਗਵਾਨਪੁਰੀਆ ਗਿਰੋਹ ਦਾ ਇਕ ਮੈਂਬਰ ਗ੍ਰਿਫਤਾਰ, ਹਥਿਆਰ ਸਣੇ ਕਾਰਤੂਸ ਬਰਾਮਦ