ਲੁਧਿਆਣਾ: ਸ਼੍ਰੋਮਣੀ ਅਕਾਲੀ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਖਿਲਾਫ਼ ਦਰਜ ਮਾਮਲੇ (case registered against Bikram Majithia) ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖ ਚੁੱਕੀ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਗਿੱਲ ਹਲਕੇ ਤੋਂ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਮਜੀਠੀਆ ’ਤੇ ਐੱਨ ਡੀ ਪੀ ਸੀ ਐਕਟ ਦੇ ਤਹਿਤ ਹੋਏ ਮਾਮਲਾ ਦਰਜ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਫਿਲਹਾਲ ਉਨ੍ਹਾਂ ਨੇ ਐਫਆਈਆਰ ਦੀ ਕਾਪੀ ਨਹੀਂ ਪੜ੍ਹੀ ਪਰ ਪੰਜਾਬ ਸਰਕਾਰ ਨੇ ਨਸ਼ੇ ਦਾ ਲੱਕ ਤੋੜਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸਜ਼ਾ ਦੇਣਾ ਕਾਨੂੰਨ ਅਤੇ ਅਦਾਲਤ ਦਾ ਕੰਮ ਹੈ ਨਾ ਕਿ ਸਰਕਾਰ ਦਾ।
ਵੈਦ ਨੇ ਕਿਹਾ ਕਿ ਪੰਜਾਬ ਦੇ ਵਿੱਚ ਜੋ ਨਸ਼ੇ ਦੇ ਦਲਦਲ ’ਚ ਨੌਜਵਾਨੀ ਫਸੀ ਹੋਈ ਸੀ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਬਾਹਰ ਕੱਢਣ ’ਚ ਵੱਡਾ ਯੋਗਦਾਨ ਪਾਇਆ ਹੈ। ਉੱਥੇ ਹੀ ਦੂਜੇ ਪਾਸੇ ਉਨ੍ਹਾਂ ਕਿਹਾ ਕਿ ਇਹ ਸਿਆਸਤ ਤੋਂ ਪ੍ਰੇਰਿਤ ਕਿਵੇਂ ਹੋ ਸਕਦਾ ਹੈ।
ਓਧਰ ਕੁਲਦੀਪ ਵੈਦ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਵੀ ਸਖ਼ਤ ਸ਼ਬਦਾਂ ’ਚ ਨਿੰਦਿਆਂ ਕੀਤੀ ਅਤੇ ਕਿਹਾ ਕਿ ਇਹ ਬਹੁਤ ਮੰਦਭਾਗਾ ਕੰਮ ਹੈ। ਉਨ੍ਹਾਂ ਕਿਹਾ ਕਿ ਜਿਵੇਂ ਦਰਬਾਰ ਸਾਹਿਬ ਵਿੱਚ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਇਸ ਮਸਲੇ ’ਤੇ ਤੁਰੰਤ ਐਸਆਈਟੀ ਗਠਿਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਇਸ ਮਾਮਲੇ ਵਿੱਚ ਮੁਲਜ਼ਮ ਹੋਵੇਗਾ ਉਸ ਖ਼ਿਲਾਫ਼ ਕਾਰਵਾਈ ਹੋਵੇਗੀ।
ਉਥੇ ਹੀ ਰਾਣਾ ਗੁਰਜੀਤ ਵੱਲੋਂ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਦਿੱਤੇ ਗਏ ਬਿਆਨ ’ਤੇ ਵੀ ਉਨ੍ਹਾਂ ਨੇ ਕਿਹਾ ਕਿ ਘਰ ਵਿੱਚ ਜਦੋਂ ਚਾਰ ਮੈਂਬਰ ਹੋਣਗੇ ਤਾਂ ਲੜਾਈ ਤਾਂ ਹੁੰਦੀ ਹੀ ਹੈ ਅਤੇ ਲੜਾਈ ਨਾਲ ਨੁਕਸਾਨ ਵੀ ਹੁੰਦਾ ਹੈ ਜਿਸ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਬਿਕਰਮ ਮਜੀਠੀਆ ਖ਼ਿਲਾਫ਼ ਮਾਮਲਾ ਦਰਜ