ਖੰਨਾ: ਇੱਥੋਂ ਦੇ ਮੌਜੂਦਾ ਕਾਂਗਰਸੀ ਨਗਰ ਕਾਉਂਸਲ ਦੇ ਪ੍ਰਧਾਨ ਵਿਕਾਸ ਮਹਿਤਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸਾਬਕਾ ਬਾਰ ਕਾਉਂਸਲ ਪ੍ਰਧਾਨ 'ਤੇ ਉਸ ਦੇ ਸਾਥੀਆਂ 'ਤੇ ਜਾਨਲੇਵਾ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਇਸ ਹਮਲੇ ਦੇ ਵਿਰੋਧ 'ਚ ਖੰਨਾ ਬਾਰ ਕਾਉਂਸਲ ਵੱਲੋਂ ਕੰਮ ਬੰਦ ਕਰਕੇ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ, "ਜੇਕਰ ਸਾਨੂੰ ਇਨਸਾਫ਼ ਨਾ ਮਿਲਿਆ ਤਾਂ ਅਸੀ ਬਾਰ ਕਾਉਂਸਲ ਸਾਰੇ ਪੰਜਾਬ ਵਿੱਚ ਹੜਤਾਲ ਕਰਾਂਗੇ। ਇਸ ਦੇ ਨਾਲ ਹੀ ਹਸਪਤਾਲ ਵਿੱਚ ਜੇਰੇ ਇਲਾਜ਼ ਏਡਵੋਕੇਟ ਮੁਨੀਸ਼ ਖੰਨਾ ਨੇ ਦੱਸਿਆ ਕਿ ਉਹ ਲਾਡੀ ਮਾਨ ਦੇ ਕੋਲ ਗਏ ਸਨ ਤੇ ਇਸ ਦੌਰਾਨ ਵਿਕਾਸ ਮਹਿਤਾ, ਅਮਿਤ ਤਿਵਾੜੀ ਆਪਣੇ ਸਾਥੀਆਂ ਨਾਲ ਆਇਆ ਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਲਾਡੀ ਮਾਨ ਨੂੰ ਜ਼ਿਆਦਾ ਸ਼ੱਟਾਂ ਲੱਗੀਆਂ ਹਨ, ਜਿਸ ਕਰਕੇ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿਤਾ ਗਿਆ ਹੈ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।