ਲੁਧਿਆਣਾ: ਲਾਡੋਵਾਲ ਟੋਲ ਪਲਾਜ਼ਾ ਨੇੜੇ ਕਾਂਗਰਸੀਆਂ ਵੱਲੋਂ ਧਰਨਾ ਜਾਰੀ ਹੈ। ਇਸ ਦੌਰਾਨ ਪੂਰੀ ਰਾਤ ਸਾਂਸਦ ਰਵਨੀਤ ਬਿੱਟੂ, ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਲੁਧਿਆਣਾ ਤੋਂ ਬਾਕੀ ਕਾਂਗਰਸੀ ਵਿਧਾਇਕ ਲਾਡੋਵਾਲ ਟੋਲ ਪਲਾਜ਼ਾ ਨੇੜੇ ਹੀ ਧਰਨੇ 'ਤੇ ਡਟੇ ਰਹੇ।
ਇਨ੍ਹਾਂ ਆਗੂਆਂ ਨੇ ਪੂਰੀ ਰਾਤ ਟੋਲ ਪਲਾਜ਼ਾ ਨੇੜੇ ਹੀ ਕੱਟੀ ਅਤੇ ਪੂਰੀ ਰਾਤ ਟੋਲ ਨਹੀਂ ਕੱਟਣ ਦਿੱਤਾ। ਰਵਨੀਤ ਬਿੱਟੂ ਨੇ ਕਿਹਾ ਕਿ ਜਦੋਂ ਤੱਕ ਪੁਲ਼ਾਂ ਦੀ ਉਸਾਰੀ ਦਾ ਕੰਮ ਸ਼ੁਰੂ ਨਹੀਂ ਹੁੰਦਾ ਉਦੋਂ ਤੱਕ ਉਹ ਧਰਨਾ ਜਾਰੀ ਰੱਖਣਗੇ।
ਉਨ੍ਹਾਂ ਕਿਹਾ ਕਿ ਇਹ ਨਾਜਾਇਜ਼ ਵਸੂਲੀ ਹੈ ਅਤੇ ਉਹ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦੇ ਹਨ। ਇਸ ਕਰਕੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਝੂਠ ਤੋਂ ਪਰਦਾ ਚੁੱਕਣ। ਇਸ ਦੇ ਨਾਲ ਹੀ ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਉਨ੍ਹਾਂ 'ਤੇ ਪਰਚੇ ਦਰਜ ਹੁੰਦੇ ਹਨ ਤਾਂ ਉਹ ਇਸ ਲਈ ਵੀ ਤਿਆਰ ਹਨ।