ETV Bharat / state

2022 Election: ਕਾਂਗਰਸ ਸੇਵਾ ਦਲ ਵੱਲੋਂ ਪਾਰਟੀ ਵਰਕਰਾਂ ਨਾਲ ਕੀਤੀ ਗਈ ਮੀਟਿੰਗ - 2022 ਦੀਆਂ ਚੋਣਾਂ

ਇਸ ਦੌਰਾਨ ਪੰਜਾਬ ਪ੍ਰਧਾਨ ਨਿਰਮਲ ਕੈੜਾ ਨੇ ਕਿਹਾ ਕਿ ਪੰਜਾਬ ਦੇ ਪ੍ਰਧਾਨਾਂ ਅਤੇ ਇੰਚਾਰਜ ਨਾਲ 2022 ਦੀਆਂ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਹੈ। ਆਉਣ ਵਾਲੇ ਸਮੇਂ ਦੌਰਾਨ ਕਾਂਗਰਸ ਪਾਰਟੀ ਜਿੱਤ ਹਾਸਿਲ ਕਰਨ ਲਈ ਆਪਣੇ ਪਾਰਟੀ ਵਰਕਰਾਂ ਦੇ ਨਾਲ ਮੁਲਾਕਾਤ ਕਰ ਰਹੀ ਹੈ।

2022 Election: ਕਾਂਗਰਸ ਸੇਵਾ ਦਲ ਵੱਲੋਂ ਪਾਰਟੀ ਵਰਕਰਾਂ ਨਾਲ ਕੀਤੀ ਗਈ ਮੀਟਿੰਗ

author img

By

Published : Jun 18, 2021, 5:50 PM IST

ਲੁਧਿਆਣਾ: 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਹੁਣ ਤੋਂ ਹੀ ਤਿਆਰੀਆਂ ਕੀਤੀਆਂ ਜਾਣ ਲੱਗ ਪਈਆਂ ਹਨ। ਇਸੇ ਦੇ ਚੱਲਦੇ 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਲੁਧਿਆਣਾ ਜਿਲ੍ਹੇ ਚ ਸਥਾਨਕ ਸਰਕਟ ਹਾਊਸ ਚ ਕਾਂਗਰਸ ਸੇਵਾ ਦਲ ਵੱਲੋਂ ਮੀਟਿੰਗ ਕੀਤੀ ਗਈ। ਦੱਸ ਦਈਏ ਕਿ ਇਸ ਮੀਟਿੰਗ ’ਚ ਪੰਜਾਬ ਦੇ ਵੱਖ-ਵੱਖ ਪ੍ਰਧਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਠਾਕੁਰ ਬਲਵਿੰਦਰ ਸਿੰਘ ਸੰਭਯਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਮਾਮਲਿਆਂ ’ਤੇ ਗੱਲਬਾਤ ਕੀਤੀ।

2022 ਦੀਆਂ ਚੋਣਾਂ ਨੂੰ ਲੈ ਕੇ ਕੀਤੀ ਗਈ ਚਰਚਾ

ਇਸ ਦੌਰਾਨ ਪੰਜਾਬ ਪ੍ਰਧਾਨ ਨਿਰਮਲ ਕੈੜਾ ਨੇ ਕਿਹਾ ਕਿ ਪੰਜਾਬ ਦੇ ਪ੍ਰਧਾਨਾਂ ਅਤੇ ਇੰਚਾਰਜ ਨਾਲ 2022 ਦੀਆਂ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਹੈ। ਆਉਣ ਵਾਲੇ ਸਮੇਂ ਦੌਰਾਨ ਕਾਂਗਰਸ ਪਾਰਟੀ ਜਿੱਤ ਹਾਸਿਲ ਕਰਨ ਲਈ ਆਪਣੇ ਪਾਰਟੀ ਵਰਕਰਾਂ ਦੇ ਨਾਲ ਮੁਲਾਕਾਤ ਕਰ ਰਹੀ ਹੈ। ਇਸ ਦੌਰਾਨ ਮੌਜੂਦ ਕਾਂਗਰਸੀ ਆਗੂਆਂ ਕੋਲੋਂ ਸੁਝਾਅ ਵੀ ਲਏ ਗਏ ਹਨ।

ਲੋੜਵੰਦ ਲੋਕਾਂ ਦੀ ਕੀਤੀ ਗਈ ਮਦਦ

ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਕਾਂਗਰਸ ਸੇਵਾ ਦਲ ਵੱਲੋਂ ਲੋੜਵੰਦ ਲੋਕਾਂ ਦੀ ਮਦਦ ਕੀਤੀ ਗਈ। ਆਪਣਾ ਜਾਨ ਦੀ ਪਰਵਾਹ ਕੀਤੇ ਬਿਨਾਂ ਕਾਂਗਰਸ ਸੇਵਾ ਦਲ ਲੋਕਾਂ ਕੋਲ ਗਏ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੀਆਂ ਚੋਣਾਂ ’ਚ ਜਿੱਤ ਹਾਸਿਲ ਕਰ ਲੋਕਾਂ ਦੀ ਸੇਵਾ ਕਰਨਗੇ।

ਇਹ ਵੀ ਪੜੋ: ਕਾਂਗਰਸੀ ਨੇਤਾਵਾਂ ਨੂੰ ਆਏ ਨਕਲੀ ਪ੍ਰਸ਼ਾਤ ਕਿਸ਼ੋਰ ਦੇ ਫੋਨ, ਟਿਕਟ ਦਵਾਉਣ ਲਈ ਮੰਗੇ ਪੈਸੇ

ETV Bharat Logo

Copyright © 2025 Ushodaya Enterprises Pvt. Ltd., All Rights Reserved.