ਲੁਧਿਆਣਾ: ਜਿੱਥੇ ਕੇਂਦਰ ਸਰਕਾਰ ਤਿੰਨ ਕਿਸਾਨੀ ਬਿੱਲਾ ਨੂੰ ਰੱਦ ਨਾ ਕਰਨ 'ਤੇ ਅੜੀ ਹੋਈ ਹੈ, ਉੱਥੇ ਹੀ ਦੇਸ਼ ਵਿੱਚ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਰੱਖਿਆ ਹੈ, ਲਗਾਤਾਰ ਵੱਧ ਰਹੀ ਮਹਿੰਗਾਈ ਅਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਨੂੰ ਲੈ ਕੇ ਸ਼ਿਮਲਾਪੁਰੀ ਸਥਿੱਤ ਕਾਂਗਰਸ ਸੇਵਾ ਦਲ ਲੁਧਿਆਣਾ ਵੱਲੋਂ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮ ਕੇ ਭੜਾਸ ਕੱਢਦੇ ਹੋਏ, ਰੋਸ਼ ਮਾਰਚ ਕੱਢਿਆ, ਇਸ ਦੌਰਾਨ ਉਨ੍ਹਾਂ ਨੇ ਮੋਦੀ ਸਰਕਾਰ ਨੂੰ ਲੋਕਾਂ ਦੇ ਵਿਰੋਧੀ ਕਰਾਰ ਦਿੱਤਾ ਹੈ।
ਇਸ ਦੌਰਾਨ ਪੰਜਾਬ ਕਾਂਗਰਸ ਸੇਵਾ ਦਲ ਪ੍ਰਧਾਨ ਨਿਰਮਲ ਕੇੜਾ ਨੇ ਕਿਹਾ, ਕਿ ਅੱਜ ਦੇ ਦੌਰ ਵਿੱਚ ਹਰ ਕੋਈ ਮੋਦੀ ਸਰਕਾਰ ਤੋਂ ਪ੍ਰੇਸ਼ਾਨ ਹੈ,ਉਨ੍ਹਾਂ ਨੇ ਕਿਹਾ ਕਿ ਲਗਾਤਾਰ ਵੱਧ ਰਹੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਅਤੇ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਲੋਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ, ਅਤੇ ਲੋਕ ਕਾਫ਼ੀ ਪ੍ਰੇਸ਼ਾਨੀਆਂ ਦੇ ਦੌਰ ਤੋਂ ਗੁਜ਼ਰ ਰਹੇ ਹਨ, ਜਿਸ ਨੂੰ ਲੈ ਕੇ ਮੋਦੀ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ, 'ਤੇ ਇਸ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ:- ਪੰਜਾਬ ਕਾਂਗਰਸ ਕਲੇਸ਼: ਸਿੱਧੂ ਦੀ ਹਾਈ ਕਮਾਨ ਅੱਗੇ ਮੁੜ ਪੇਸ਼ੀ