ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਅੱਜ ਪੁਲਿਸ ਕਮਿਸ਼ਨਰ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੈਂਕੜਿਆਂ ਦੀ ਗਿਣਤੀ 'ਚ ਪਾਰਟੀ ਵਰਕਰਾਂ ਵੱਲੋਂ ਧਰਨਾ ਦਿੱਤਾ ਗਿਆ। ਪਾਰਟੀ ਵਰਕਰਾਂ ਵੱਲੋਂ ਇਹ ਧਰਨਾ ਸੰਨੀ ਕੈਂਥ ਦੀ ਕੁੱਟਮਾਰ ਮਾਮਲੇ ਵਿੱਚ ਦਿੱਤਾ ਗਿਆ ਹੈ।
ਪਾਰਟੀ ਵਰਕਰਾਂ ਦੀ ਮੌਜੂਦਗੀ ਵਿੱਚ ਸੰਨੀ ਕੈਂਥ ਨੇ ਕਿਹਾ ਕਿ ਹੁਣ ਉਹ ਸਿਰ ਦੇ ਕੇਸ ਨਹੀਂ ਕਟਵਾਉਣਗੇ ਅਤੇ ਨਾ ਹੀ ਦਾੜ੍ਹੀ ਕਟਵਾਉਣਗੇ। ਸੰਨੀ ਕੈਂਥ ਨੇ ਕਿਹਾ ਕਿ ਉਸ ਨਾਲ ਜੋ ਧੱਕੇਸ਼ਾਹੀ ਹੋਈ ਹੈ, ਉਹ ਬਰਦਾਸ਼ਤ ਤੋਂ ਬਾਹਰ ਹੈ। ਸੰਨੀ ਕੈਂਥ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਜਾਣ-ਬੁੱਝ ਕੇ ਉਨ੍ਹਾਂ ਦੀ ਬੇਅਦਬੀ ਕੀਤੀ ਹੈ। ਸੰਨੀ ਕੈਂਥ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਸੋਨੀਆ ਗਾਂਧੀ ਦੇ ਘਰ ਦਾ ਘਿਰਾਓ ਕਰਨਗੇ।