ETV Bharat / state

ਪੰਜਾਬ 'ਚ ਮੌਸਮ ਸੁਹਾਨਾ, ਆਉਂਦੇ 48 ਘੰਟਿਆਂ 'ਚ ਤੇਜ਼ ਹਵਾਵਾਂ ਅਤੇ ਮੀਂਹ ਦੀ ਸੰਭਾਵਨਾ - ਮੀਂਹ ਦੀ ਸੰਭਾਵਨਾ

ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਬੀਤੇ ਦੋ ਤਿੰਨ ਦਿਨਾਂ ਤੋਂ ਮੌਸਮ ਬੱਦਲਵਾਈ ਵਾਲਾ ਬਣਿਆ ਹੋਇਆ ਹੈ। ਕਈ ਥਾਵਾਂ ਉੱਤੇ ਰੁੱਕ ਰੁੱਕ ਕੇ ਮੀਂਹ ਵੀ ਹੋ ਰਿਹਾ ਹੈ।

ਫ਼ੋਟੋ
ਫ਼ੋਟੋ
author img

By

Published : May 12, 2021, 2:33 PM IST

ਲੁਧਿਆਣਾ: ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਬੀਤੇ ਦੋ ਤਿੰਨ ਦਿਨਾਂ ਤੋਂ ਮੌਸਮ ਬੱਦਲਵਾਈ ਵਾਲਾ ਬਣਿਆ ਹੋਇਆ ਹੈ। ਕਈ ਥਾਵਾਂ ਉੱਤੇ ਰੁੱਕ ਰੁੱਕ ਕੇ ਮੀਂਹ ਵੀ ਹੋ ਰਿਹਾ ਹੈ।

ਵੇਖੋ ਵੀਡੀਓ
ਫ਼ੋਟੋ
ਫ਼ੋਟੋ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੀ 14 ਮਈ ਤੱਕ ਮੌਸਮ ਅਜਿਹਾ ਹੀ ਬਣਿਆ ਰਹੇਗਾ। ਇਸ ਦੌਰਾਨ ਤੇਜ਼ ਹਵਾਵਾਂ ਅਤੇ ਮੀਂਹ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਮਈ ਮਹੀਨੇ ਵਿੱਚ ਆਮ ਨਾਲੋਂ ਜ਼ਿਆਦਾ ਮੀਂਹ ਹੋ ਸਕਦਾ ਹੈ।

ਮੌਸਮ ਖੇਤੀ ਲਈ ਵੀ ਲਾਹੇਵੰਦ

ਉਨ੍ਹਾਂ ਇਹ ਵੀ ਕਿਹਾ ਕਿ ਇਹ ਮੌਸਮ ਖੇਤੀ ਲਈ ਵੀ ਲਾਹੇਵੰਦ ਹੈ ਕਿਉਂਕਿ ਕਿਸਾਨ ਆਪਣੀਆਂ ਕਣਕ ਦੀ ਫ਼ਸਲ ਸਾਂਭ ਚੁੱਕੇ ਹਨ ਅਤੇ ਝੋਨੇ ਦੀ ਫਸਲ ਦੀ ਬਿਜਾਈ ਭਾਰਤ ਲਈ ਤਿਆਰੀ ਹੋ ਰਹੀ ਹੈ ਜਿਸ ਕਰਕੇ ਇਸ ਦਾ ਕੋਈ ਨੁਕਸਾਨ ਨਹੀਂ। ਇਹ ਮੌਸਮ ਕਾਫੀ ਫਾਇਦੇਮੰਦ ਹੈ।

ਇਹ ਵੀ ਪੜ੍ਹੋ:ਪੰਜਾਬ 'ਚ ਕੰਮ ਕਰਨ ਤੋਂ ਪ੍ਰਸ਼ਾਂਤ ਕਿਸ਼ੋਰ ਦੀ ਕੈਪਟਨ ਨੂੰ ਸਿੱਧੀ ਨਾਂਹ !

ਪਾਰੇ ਵਿੱਚ ਹੋਵੇਗੀ ਕਟੌਤੀ

ਸਹਾਇਕ ਵਿਗਿਆਨੀ ਡਾ ਕੁਲਵਿੰਦਰ ਕੌਰ ਨੇ ਕਿਹਾ ਕਿ ਇਹ ਮੀਂਹ ਪੂਰੇ ਪੰਜਾਬ ਭਰ ਵਿੱਚ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੌਸਮ ਦੇ ਨਾਲ ਪਾਰਾ 4 ਡਿਗਰੀ ਤੱਕ ਘਟਿਆ ਹੈ ਜਿਸ ਨਾਲ ਗਰਮੀ ਤੋਂ ਰਾਹਤ ਮਿਲੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਨਾਲੋਂ ਪਾਰਾ ਹੇਠਾਂ ਡਿੱਗਾ ਹੈ ਅਤੇ ਜੋ ਗਰਮੀ ਲੋਕਾਂ ਨੂੰ ਮਹਿਸੂਸ ਹੋ ਰਹੀ ਸੀ ਉਹ ਘਟੀ ਹੈ।

ਮੀਂਹ ਨਾਲ ਪ੍ਰਦੂਸ਼ਣ ਦਾ ਪੱਧਰ ਘਟੇਗਾ

ਕੁਲਵਿੰਦਰ ਕੌਰ ਨੇ ਦੱਸਿਆ ਕਿ ਇਸ ਮੌਸਮ ਦੇ ਨਾਲ ਜੋ ਕੋਰੋਨਾ ਮਰੀਜ਼ ਹਨ ਉਨ੍ਹਾਂ ਨੂੰ ਵੀ ਫਾਇਦਾ ਹੋਵੇਗਾ ਕਿਉਂਕਿ ਪ੍ਰਦੂਸ਼ਣ ਦਾ ਪੱਧਰ ਘਟੇਗਾ ਅਤੇ ਜੋ ਮਰੀਜ਼ਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੋ ਰਹੀ ਹੈ ਉਹ ਘੱਟ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.