ਲੁਧਿਆਣਾ : ਪੰਜਾਬ ਭਰ ਵਿੱਚ ਇੱਕ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਲੁਧਿਆਣਾ ਵਿੱਚ ਬੀਤੇ ਦਿਨੀਂ 245 ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20 ਦਿਨਾਂ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ। ਲੁਧਿਆਣਾ ਵਿੱਚ ਕੋਰੋਨਾ ਦੇ 1300 ਇਸ ਤੋਂ ਵੱਧ ਮਰੀਜ਼ 8 ਨੇ ਜਦੋਂ ਤੋਂ ਹੁਣ ਤੱਕ ਲੁਧਿਆਣਾ ਵਿੱਚ ਕੋਰੋਨਾ 1000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਬਾਵਜੂਦ ਲੋਕ ਨਾ ਤਾਂ ਮੂੰਹ ਤੇ ਮਾਸਕ ਲਗਾਉਂਦੇ ਨੇ ਅਤੇ ਨਾ ਹੀ ਕੋਰੋਨਾ ਨੇਮਾਂ ਦੀ ਪਾਲਣਾ ਕਰਦੇ ਹਨ। ਇਸ ਕਰਕੇ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ।
ਈਟੀਵੀ ਭਾਰਤ ਦੀ ਟੀਮ ਨੇ ਜਦੋਂ ਸਭ ਤੋਂ ਭੀੜ ਭਾੜ ਵਾਲੇ ਇਲਾਕੇ ਲੁਧਿਆਣਾ ਦੇ ਬੱਸ ਸਟੈਂਡ ਦਾ ਜਾਇਜ਼ਾ ਲਿਆ ਤਾਂ ਲੋਕ ਵੱਡੀ ਤਾਦਾਦ ਵਿੱਚ ਬਿਨ੍ਹਾਂ ਮਾਸਕ ਉੱਤੇ ਘੁੰਮ ਰਹੇ ਸਨ ਸਾਡੀ ਟੀਮ ਵੱਲੋਂ ਲੋਕਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਈ ਲੋਕ ਬਿਨਾਂ ਕੋਈ ਜਵਾਬ ਦਿੰਦੇ ਭੱਜਦੇ ਵਿਖਾਈ ਦਿੱਤੇ ਅਤੇ ਕੁਝ ਕੈਮਰਾ ਵੇਖ ਕੇ ਮਾਸਕ ਲਗਾ ਰਹੇ ਸਨ।
ਇੱਥੋਂ ਤਕ ਕਿ ਜਦੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਬਹਾਨੇ ਬਣਾਉਣੇ ਸ਼ੁਰੂ ਕਰ ਦਿੱਤੇ ਕਿ ਉਹ ਹੁਣੇ ਰੋਟੀ ਖਾ ਰਹੇ ਸਨ ਹੁਣੇ ਪਾਣੀ ਪੀ ਰਹੇ ਸਨ ਜਿਸ ਕਰਕੇ ਮਾਸਕ ਉਤਾਰਿਆ ਹੈ। ਜਿਸ ਤੋਂ ਜ਼ਾਹਿਰ ਹੈ ਕਿ ਲੋਕ ਕੋਰੋਨਾ ਵਾਇਰਸ ਦੇ ਕਹਿਰ ਤੋਂ ਅਣਜਾਣ ਨੇ ਜਦੋਂ ਕਿ ਪ੍ਰਸ਼ਾਸਨ ਵੱਲੋਂ ਲਗਾਤਾਰ ਸਖ਼ਤੀ ਕੀਤੀ ਜਾ ਰਹੀ ਹੈ ਬਿਨਾਂ ਮਾਸਕ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਰਾਤ ਦਾ ਕਰਫਿਊ ਵੀ ਲਗਾ ਦਿੱਤਾ ਗਿਆ ਹੈ ਇਸ ਦੇ ਬਾਵਜੂਦ ਲੋਕ ਕੋਰੋਨਾ ਨਿਯਮਾਂ ਦੀ ਸ਼ਰ੍ਹੇਆਮ ਧੱਜੀਆਂ ਉਡਾ ਰਹੇ ਹਨ।