ਲੁਧਿਆਣਾ: ਜਿੱਥੇ ਨਿੱਤ ਦਿਨ ਕੋਰੋਨਾ ਮਹਾਂਮਾਰੀ ਨਾਲ ਮੌਤਾਂ ਹੋ ਰਹੀਆਂ ਨੇ ਉਥੇ ਹੀ ਅੱਜ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਕੋਰੋਨਾ ਵਾਰਡ ਦੇ ਵਿਚ ਇਕ ਨੌਜਵਾਨ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਗਈ।
ਇਸ ਸਬੰਦੀ ਵਾਰਡ ਬੁਆਏ ਵੱਲੋਂ ਪੂਰੇ ਹਸਪਤਾਲ ਨੂੰ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਮੌਕੇ ਤੇ ਪੁਲਸ ਪਹੁੰਚੀ ਅਤੇ ਮ੍ਰਿਤਕ ਉਸ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮੋਰਚਰੀ ’ਚ ਰਖਵਾ ਦਿੱਤਾ। ਹਾਲਾਂਕਿ ਮ੍ਰਿਤਕ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਬਾਰੇ ਤਾਂ ਕੋਈ ਖੁਲਾਸਾ ਨਹੀਂ ਹੋ ਸਕਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਏਸੀਪੀ ਵਰਿਆਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੀਤੇ ਦਿਨ ਕੋਰੋਨਾ ਤੋਂ ਪੋਜ਼ੀਟਿਵ ਪਾਇਆ ਸੀ ਅਤੇ ਉਸ ਦਾ ਕੋਈ ਰਿਸ਼ਤੇਦਾਰ ਜਾਂ ਪਰਿਵਾਰਕ ਮੈਂਬਰ ਇਸ ਸਬੰਧੀ ਜਾਣਕਾਰੀ ਲੈਣ ਲਈ ਨਹੀਂ ਆਇਆ, ਜੋ ਕਿ ਅਕਸਰ ਮਰੀਜ਼ ਨਾਲ ਹੁੰਦਾ ਹੈ। ਪਰ ਅੱਜ ਜਦੋਂ ਸ਼ਾਮ ਛੇ ਵਜੇ ਦੇ ਕਰੀਬ ਉਸ ਨੂੰ ਇੰਜੈਕਸ਼ਨ ਲਗਾਇਆ ਗਿਆ ਤਾਂ ਵਾਰਡ ਬੁਆਏ ਉੱਥੋਂ ਚਲਾ ਗਿਆ। ਜਿਸ ਤੋਂ ਬਾਅਦ ਉਸ ਨੇ ਆਪਣੇ ਕਮਰੇ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਉਨ੍ਹਾਂ ਕਿਹਾ ਕਿ ਕੋਈ ਖੁਦਕੁਸ਼ੀ ਨੋਟ ਵੀ ਬਰਾਮਦ ਨਹੀਂ ਹੋਇਆ ਹੈ ਪਰ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ