ਲੁਧਿਆਣਾ: ਰਾਏਕੋਟ ਸ਼ਹਿਰ 'ਚ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਦੇ ਮਕਸਦ ਤਹਿਤ ਸਰਕਾਰੀ ਹਸਪਤਾਲ ਰਾਏਕੋਟ ਵੱਲੋਂ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ 'ਚ ਕੋਰੋਨਾ ਵੈਕਸੀਨ ਲਗਾਉਣ ਸਬੰਧੀ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਰਾਏਕੋਟ ਸ਼ਹਿਰ ਦੇ ਸ੍ਰੀ ਸ਼ਿਵ ਸ਼ਕਤੀ ਪੰਚਮੁਖੀ ਹਨੂੰਮਾਨ ਮੰਦਰ ਅਤੇ ਮੰਦਰ ਸ਼ਿਵਾਲਾਖਾਮ (ਤਲਾਬ ਵਾਲਾ) ਵਿਖੇ ਮੰਦਰ ਕਮੇਟੀਆਂ ਦੇ ਸਹਿਯੋਗ ਨਾਲ ਕੈਂਪ ਲਗਾਇਆ ਗਿਆ। ਦੱਸ ਦਈਏ ਕਿ ਸੀਨੀਅਰ ਫਾਰਮੇਸੀ ਅਫਸਰ ਜਸਵਿੰਦਰ ਸਿੰਘ ਵਾਲੀਆ ਦੀ ਦੇਖ-ਰੇਖ ਹੇਠ ਹਸਪਤਾਲ ਸਟਾਫ ਵੱਲੋਂ ਸਰਕਾਰੀ ਦਿਸ਼ਾ-ਨਿਰਦੇਸ਼ਾਂ ਤਹਿਤ 109 ਵਿਅਕਤੀਆਂ ਦੇ ਕੋਰੋਨਾ ਰੋਕੂ ਦਵਾਈ ਦੇ ਟੀਕੇ ਲਗਾਏ ਗਏ। ਇਸ ਮੌਕੇ 162 ਵਿਅਕਤੀਆਂ ਨੂੰ ਟੀਕੇ ਲਗਾਏ ਗਏ।
ਇਸ ਮੌਕੇ ਫਾਰਮੇਸੀ ਅਫਸਰ ਜਸਵਿੰਦਰ ਸਿੰਘ ਵਾਲੀਆ ਨੇ ਦੱਸਿਆ ਕਿ ਆਮ ਲੋਕਾਂ ਤੱਕ ਕੋਰੋਨਾ ਵੈਕਸੀਨ ਅਸਾਨੀ ਨਾਲ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਧਾਰਮਿਕ ਤੇ ਸਮਾਜਿਕ ਜੱਥੇਬੰਦੀਆਂ ਦੇ ਸਹਿਯੋਗ ਨਾਲ ਇਹ ਕੈਂਪ ਲਗਾਏ ਜਾ ਰਹੇ ਹਨ। ਜਿਸ ਦੌਰਾਨ ਵੱਡੀ ਗਿਣਤੀ 'ਚ ਲੋਕਾਂ ਵੱਲੋਂ ਵੈਕਸੀਨ ਲਗਵਾਈ ਜਾ ਰਹੀ ਹੈ। ਸਗੋਂ ਹੁਣ ਤੱਕ 3200 ਦੇ ਕਰੀਬ ਵਿਅਕਤੀਆਂ ਵੱਲੋਂ ਵੈਕਸੀਨ ਲਗਵਾਈ ਗਈ ਹੈ, ਜਿਨ੍ਹਾਂ 'ਚੋਂ ਕਿਸੇ ਨੂੰ ਵੀ ਕੋਈ ਵੀ ਤਕਲੀਫ ਹੋਣ ਦੀ ਗੱਲ ਸਾਹਮਣੇ ਨਹੀਂ ਆਈ।
ਇਹ ਵੀ ਪੜੋ: ਲੁਧਿਆਣਾ ਜੇਲ੍ਹ ਪਹੁੰਚੇ ਗਾਇਕ ਕਰਨ ਔਜਲਾ ਦੀ ਵੀਡੀਓ ਵਾਇਰਲ, ਨੇਮਾਂ ਨੂੰ ਟੰਗਿਆ ਛਿੱਕੇ