ਲੁਧਿਆਣਾ : ਕੋਰੋਨਾ ਵਾਇਰਸ ਨੂੰ ਲੈ ਕੇ ਲਗਾਤਾਰ ਅਫ਼ਵਾਹਾਂ ਦਾ ਦੌਰ ਜਾਰੀ ਹੈ। ਇਸ ਦੌਰਾਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਲੁਧਿਆਣਾ ਵਿੱਚ ਹਾਲੇ ਤੱਕ ਕੋਈ ਵੀ ਕੋਰੋਨਾ ਵਾਇਰਸ ਦਾ ਮਰੀਜ਼ ਨਹੀਂ ਹੈ।
ਉਨ੍ਹਾਂ ਕਿਹਾ ਕਿ 13 ਸ਼ੱਕੀਆਂ ਮਰੀਜ਼ਾਂ ਦੇ ਹੁਣ ਤੱਕ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ 'ਚੋਂ ਇੱਕ ਵੀ ਪੌਜ਼ੀਟਿਵ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਲੋਕ ਅਫ਼ਵਾਹਾਂ ਤੋਂ ਬਚਣ ਅਤੇ ਨਾਲ ਹੀ ਹਸਪਤਾਲਾਂ 'ਚ ਬਣਾਏ ਜਾਣ ਵਾਲੇ ਸਰਟੀਫਿਕੇਟ ਵੀ ਫਿਲਹਾਲ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਫ਼ਿਲਹਾਲ ਮੰਡੀਆਂ ਖੁੱਲ੍ਹੀਆਂ ਹਨ ਪਰ ਕਿਸਾਨ ਮੰਡੀਆਂ ਜੋ ਹਫਤਾਵਾਰ ਲੱਗਦੀਆਂ ਉਨ੍ਹਾਂ 'ਤੇ ਪਾਬੰਦੀ ਲਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਵੀ ਕਿਹਾ ਕਿ ਹਸਪਤਾਲਾਂ ਦੇ ਵਿੱਚ ਜੋ ਅਸਲਾ ਲਾਇਸੈਂਸ ਲਈ ਡੋਪ ਟੈਸਟ ਆਦਿ ਸਰਟੀਫਿਕੇਟ ਅਤੇ ਹੋਰਨਾਂ ਦਫ਼ਤਰੀ ਕੰਮਕਾਜ ਕਰਵਾਏ ਜਾਂਦੇ ਸੀ ਉਨ੍ਹਾਂ ਨੂੰ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਸਿਹਤ ਵਿਭਾਗ ਪੂਰੀ ਤਰ੍ਹਾਂ ਸਿਹਤ ਸੁਵਿਧਾਵਾਂ ਤੇ ਹੀ ਧਿਆਨ ਰੱਖੇ।
ਇਹ ਵੀ ਪੜ੍ਹੋ:ਕੋਰੋਨਾ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀਆਂ ਨਾਲ ਕੀਤੀ ਚਰਚਾ
ਇਸੇ ਨਾਲ ਹੀ ਨਾਲ ਹੀ ਡਿਪਟੀ ਕਮਿਸ਼ਨਰ ਨੇ ਵੀ ਕਿਹਾ ਕਿ ਮੀਡੀਆ ਵੀ ਜੇਕਰ ਕੋਈ ਵੀ ਜਾਣਕਾਰੀ ਹਾਸਲ ਕਰਦਾ ਹੈ ਤਾਂ ਉਸ ਨੂੰ ਤੁਰੰਤ ਪ੍ਰਸ਼ਾਸਨ ਨਾਲ ਸਾਂਝਾ ਕਰ ਸਕਦਾ ਹੈ ਅਤੇ ਉਨ੍ਹਾਂ ਸਹੀ ਤੇ ਸਟੀਕ ਜਾਣਕਾਰੀ ਸਾਂਝੀ ਕਰਨ ਦੀ ਵੀ ਅਪੀਲ ਕੀਤੀ।