ਲੁਧਿਆਣਾ : ਕੋਰੋਨਾ ਵਾਇਰਸ ਦਾ ਅਸਰ ਜਿੱਥੇ ਦੇਸ਼ ਭਰ ਦੇ ਬਾਜ਼ਾਰ ਵਿੱਚ ਪੈ ਰਿਹਾ ਹੈ ਉੱਥੇ ਹੀ ਰੇਲਵੇ ਸਟੇਸ਼ਨਾਂ ਉੱਤੇ ਵੀ ਇਸ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਰੇਲਵੇ ਵਿਭਾਗ ਵੱਲੋਂ ਧਾਰਮਿਕ ਥਾਵਾਂ ਅਤੇ ਲੰਮੇ ਰੂਟਾਂ ਦੀਆਂ ਕਈ ਰੇਲਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਿਸ ਕਰਕੇ ਯਾਤਰੀਆਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੁਧਿਆਣਾ ਰੇਲਵੇ ਸਟੇਸ਼ਨ ਉੱਤੇ ਰੇਲਾਂ ਅਤੇ ਯਾਤਰੀਆਂ ਦਾ ਖ਼ਾਸ ਧਿਆਨ ਰੱਖਿਆ ਜਾ ਰਿਹਾ ਹੈ।
ਸਫ਼ਰ ਕਰਨ ਵਾਲੇ ਲੋਕਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਰੋਜ਼ਾਨਾ ਟ੍ਰੇਨ ਤੋਂ ਸਫਰ ਕਰਨਾ ਪੈ ਰਿਹਾ ਹੈ ਅਤੇ ਕਈ ਰੇਲਾਂ ਰੱਦ ਵੀ ਹੋ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਲੋਕ ਡਰੇ ਹੋਏ ਹਨ ਅਤੇ ਇਸ ਕਰਕੇ ਸਫ਼ਰ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਯਾਤਰੀ ਘੱਟ ਹੋਣ ਕਾਰਨ ਰੇਲਾਂ ਵੀ ਰੱਦ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਕਾਰਨ ਵਿਆਹ ਮੁਲਤਵੀ
ਉੱਧਰ ਦੂਜੇ ਪਾਸੇ ਲੁਧਿਆਣਾ ਰੇਲਵੇ ਸਟੇਸ਼ਨ ਦੇ ਡਾਇਰੈਕਟਰ ਤਰੁਣ ਕੁਮਾਰ ਨੇ ਕਿਹਾ ਹੈ ਕਿ ਰੇਲਾਂ ਰੱਦ ਹੋਣ ਦੀ ਫ਼ਿਲਹਾਲ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ, ਪਰ ਕਈ ਰੇਲਾਂ ਰੱਦ ਹੋ ਗਈਆਂ ਹਨ।
ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਉਹ ਰੇਲਵੇ ਸਟੇਸ਼ਨ ਉੱਤੇ ਐਸਕਲੇਟਰ ਦੀ ਸੈਨੀਟੇਸ਼ਨ ਕਰ ਰਹੇ ਹਨ ਅਤੇ ਸਟਾਫ ਨੂੰ ਵੀ ਕੋਰੋਨਾ ਵਾਰਿਸ ਸਬੰਧੀ ਜਾਗਰੂਕ ਸਮੇਂ ਸਮੇਂ ਤੇ ਕੀਤਾ ਜਾ ਰਿਹਾ ਹੈ।