ਲੁਧਿਆਣਾ: ਸ਼ਹਿਰ 'ਚ ਇੱਕ ਪਤੀ-ਪਤਨੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਬਹਾਦਰ ਕੇ ਰੋਡ ਸਥਿਤ ਭਾਰਤੀ ਕਲੋਨੀ 'ਚ ਰਹਿਣ ਵਾਲੇ ਪਤੀ-ਪਤਨੀ ਨੇ ਆਪਣੇ ਹੀ ਘਰ 'ਚ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ।
ਜਾਣਕਾਰੀ ਮੁਤਾਬਕ ਮ੍ਰਿਤਕ ਮਰਕਜ਼ ਅਤੇ ਉਸ ਦੀ ਪਤਨੀ ਪੂਨਮ ਬਿਹਾਰ ਦੇ ਪਟਨਾ ਸ਼ਹਿਰ ਦੇ ਰਹਿਣ ਵਾਲੇ ਸਨ ਅਤੇ ਬੀਤੇ ਕਈ ਸਾਲਾਂ ਤੋਂ ਲੁਧਿਆਣਾ 'ਚ ਆਪਣੇ ਪਰਿਵਾਰ ਨਾਲ ਰਹਿ ਰਹੇ ਸਨ। ਇਨ੍ਹਾਂ ਦੋਹਾਂ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਸਬੰਧੀ ਅਜੇ ਕੁਝ ਵੀ ਨਹੀਂ ਪਤਾ ਲੱਗ ਸਕਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਨੀਰਜ ਕੁਮਾਰ ਨੇ ਦੱਸਿਆ ਕਿ ਜਦੋਂ ਸਵੇਰੇ ਉਸ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਕਿਸੇ ਨੇ ਵੀ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਉਨ੍ਹਾਂ ਦਰਵਾਜ਼ਾ ਤੋੜ ਦਿੱਤਾ ਅਤੇ ਜਦੋਂ ਅੰਦਰ ਜਾ ਕੇ ਵੇਖਿਆ ਤਾਂ ਦੋਹਾਂ ਦੀ ਉਸ ਸਮੇਂ ਤੱਕ ਮੌਕ ਹੋ ਚੁੱਕੀ ਸੀ।
ਮੌਕੇ 'ਤੇ ਪੁੱਜੀ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇਹਾਂ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।