ਲੁਧਿਆਣਾ: ਲਗਾਤਾਰ ਕਰੋਨਾ ਵਾਇਰਸ ਦੇ ਵੱਧ ਰਹੇ ਖ਼ਤਰੇ ਕਾਰਨ ਜਿੱਥੇ ਇੱਕ ਪਾਸੇ ਸਰਕਾਰ ਨੇ ਸਕੂਲ, ਕਾਲਜ ਅਤੇ ਸਿਨੇਮਾ ਘਰ ਬੰਦ ਕੀਤੇ ਗਏ ਹਨ। ਜਿਸ ਕਾਰਨ ਸਿਨੇਮਾ ਮਾਲਕਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਵੀ ਹੋ ਰਿਹਾ ਹੈ।
ਲੁਧਿਆਣਾ ਦੇ ਸੋਲੀਟੇਅਰ ਮਲਟੀਪਲੈਕਸ ਮਾਲ ਦੇ ਡਾਇਰੈਕਟਰ ਨੇ ਦੱਸਿਆ ਕਿ ਦੇਸ਼ ਭਰ 'ਚ ਹਜ਼ਾਰਾਂ ਵਰਕਰ ਉਨ੍ਹਾਂ ਕੋਲ ਕੰਮ ਕਰਦੇ ਹਨ ਜਿਸ ਕਾਰਨ ਉਨ੍ਹਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ।ਸੋਲੀਟੇਅਰ ਮਾਲ ਦੇ ਡਾਇਰੈਕਟਰ ਵਰਿੰਦਰ ਚਾਵਲਾ ਨੇ ਦੱਸਿਆ ਕਿ ਪਹਿਲਾਂ ਹੀ ਸਿਨੇਮਾ ਘਾਟੇ ਵੱਲ ਚੱਲ ਰਹੇ ਸਨ ਅਤੇ ਹੁਣ ਉਨ੍ਹਾਂ ਨੂੰ ਕੁਝ ਆਸ ਬੱਝੀ ਸੀ ਕਿ ਮੰਦੀ ਦਾ ਦੌਰ ਖਤਮ ਹੋਵੇਗਾ ਪਰ ਹੁਣ ਕੋਰੋਨਾ ਵਾਇਰਸ ਕਰਕੇ ਮਲਟੀਪਲੈਕਸ, ਜਿਮ ਆਦਿ ਬੰਦ ਕਰ ਦਿੱਤੇ ਗਏ ਹਨ। ਜਿਸ ਕਰਕੇ ਉਨ੍ਹਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।
ਉਨ੍ਹਾਂ ਕਿਹਾ ਹਾਲਾਂਕਿ ਉਹ ਸਰਕਾਰ ਦੇ ਹਰ ਫੈਸਲੇ ਦੇ ਨਾਲ ਹਨ ਪਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਲੋਕਾਂ ਦੀ ਸਹੂਲਤ ਲਈ ਲੋਕਾਂ ਨੂੰ ਮੁਫ਼ਤ ਮਾਸਕ ਅਤੇ ਸੈਨੀਟਾਈਜ਼ਰ ਆਦਿ ਵੰਡਣ ਤਾਂ ਜੋ ਲੋਕ ਆਪਣੇ ਹਾਈਜੀਨ ਦਾ ਧਿਆਨ ਰੱਖ ਸਕਣ।
ਇਹ ਵੀ ਪੜ੍ਹੋ : ਟੌਮ ਹੈਂਕਸ ਨੇ ਕੋਰੋਨਾ ਵਾਇਰਸ ਦੀ ਪੁਸ਼ਟੀ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਦਿੱਤੀ ਸਲਾਹ