ETV Bharat / state

ਲੁਧਿਆਣਾ 'ਚ ਨਹੀਂ ਆਇਆ ਕੋਰੋਨਾ ਦਾ ਕੋਈ ਨਵਾਂ ਪੌਜ਼ੀਟਿਵ ਮਾਮਲਾ

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਦਾ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਫ਼ੋਟੋ
ਫ਼ੋਟੋ
author img

By

Published : Apr 16, 2020, 11:03 AM IST

ਲੁਧਿਆਣਾ: ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਭਾਰਤ ਵਿੱਚ ਵੀ ਆਪਣੇ ਪੈਰ ਪਸਾਰ ਚੁੱਕੀ ਹੈ। ਪੰਜਾਬ ਵਿੱਚ ਹੁਣ ਤੱਕ 189 ਮਰੀਜ਼ ਇਸ ਵਾਇਰਸ ਨਾਲ ਪੌਜ਼ੀਟਿਵ ਪਾਏ ਗਏ ਹਨ ਜਿਨ੍ਹਾਂ ਵਿੱਚੋਂ 13 ਦੀ ਮੌਤ ਹੋ ਚੁੱਕੀ ਹੈ। ਲੁਧਿਆਣਾ 'ਚ ਕੋਰੋਨਾ ਦੀ ਸਥਿਤੀ ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਲੁਧਿਆਣਾ ਦੇ ਵਿੱਚ ਹੁਣ ਤੱਕ 844 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 698 ਦੀ ਰਿਪੋਰਟ ਆ ਚੁੱਕੀ ਹੈ ਅਤੇ ਇਨ੍ਹਾਂ ਚੋਂ 668 ਮਾਮਲੇ ਨੈਗੇਟਿਵ ਪਾਏ ਗਏ ਹਨ।

ਵੀਡੀਓ

ਉਨ੍ਹਾਂ ਕਿਹਾ ਕਿ ਲੁਧਿਆਣਾ 'ਚ 13 ਕੋਰੋਨਾ ਵਾਇਰਸ ਦੇ ਮਰੀਜ਼ ਪੌਜ਼ੀਟਿਵ ਹਨ, ਜਿਨ੍ਹਾਂ 'ਚ 2 ਬਾਹਰਲੇ ਜ਼ਿਲ੍ਹਿਆਂ ਦੇ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਦੀ ਮੌਤ ਵੀ ਹੋ ਚੁੱਕੀ ਹੈ ਜਦੋਂ ਕਿ ਇੱਕ ਕੋਰੋਨਾ ਦਾ ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਲਏ ਗਏ ਸੈਂਪਲਾਂ ਵਿੱਚੋਂ 146 ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।

ਇਹ ਵੀ ਪੜ੍ਹੋ: ਭਾਰਤੀ ਅਮਰੀਕੀ ਆਪਸੀ ਸਹਿਭਾਗਤਾ ਅਤੇ ਦੇਖਭਾਲ ਦੇ ਨਾਲ ਕੋਰੋਨਾ ਦਾ ਕਰ ਰਹੇ ਨੇ ਮੁਕਾਬਲਾ

ਇਸ ਦੇ ਨਾਲ ਹੀ ਅਗਰਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੀਜੀਆਈ ਵਿੱਚ ਲੁਧਿਆਣਾ ਨਾਲ ਸਬੰਧਤ ਜਿਨ੍ਹਾਂ 3 ਮਰੀਜ਼ਾਂ ਦੇ ਸੈਂਪਲ ਲਏ ਗਏ ਸਨ ਉਹ ਵੀ ਨੈਗੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ 20 ਅਪ੍ਰੈਲ ਤੋਂ ਬਾਅਦ ਹੀ ਹਾਲਾਤਾਂ ਦੇ ਮੱਦੇਨਜ਼ਰ ਕਰਫ਼ਿਊ ਦੇ ਵਿੱਚ ਢਿੱਲ ਦਿੱਤੀ ਜਾਵੇਗੀ।

ਡੀਸੀ ਨੇ ਕਿਹਾ ਕਿ ਕਣਕ ਦੀ ਖਰੀਦ ਦਾ ਪਹਿਲਾ ਦਿਨ ਸੀ ਅਤੇ ਖੰਨਾ ਦੀ ਦਾਣਾ ਮੰਡੀ ਵਿੱਚ 15 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.