ਲੁਧਿਆਣਾ: ਹਾਥਰਸ ਵਿੱਚ ਹੋਏ ਬਲਾਤਕਾਰ ਦੇ ਮਾਮਲੇ ਵਿੱਚ ਸ਼ਨੀਵਾਰ ਨੂੰ ਦਲਿਤ ਭਾਈਚਾਰੇ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਜ਼ਿਲ੍ਹੇ ਵਿੱਚ ਰਲਵਾਂ-ਮਿਲਵਾਂ ਹੁੰਗਾਰਾ ਵੇਖਣ ਨੂੰ ਮਿਲਿਆ।
ਲੁਧਿਆਣਾ ਦੇ ਚੌੜਾ ਬਾਜ਼ਾਰ ਵਿੱਚ ਸਥਿਤ ਦੁਕਾਨਾਂ ਬੰਦ ਰੱਖੀਆਂ ਗਈਆਂ ਹਾਲਾਂਕਿ ਇਸ ਦੌਰਾਨ ਕੁਝ ਦੁਕਾਨਾਂ ਖੋਲ੍ਹੀਆਂ ਵੀ ਗਈਆਂ। ਇਸ ਦੌਰਾਨ ਮਾਰਕੀਟ ਦੇ ਪ੍ਰਧਾਨ ਬਿੱਟੂ ਗੂੰਬਰ ਨੇ ਕਿਹਾ ਕਿ ਹਾਥਰਸ ਦੀ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ।
ਉਧਰ ਦੂਜੇ ਪਾਸੇ ਐਸਐਚਓ ਰਾਜ ਚੌਧਰੀ ਨੇ ਕਿਹਾ ਕਿ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਤੇ ਵਿਸ਼ੇਸ਼ ਤੌਰ 'ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਰਾਜ ਚੌਧਰੀ ਨੇ ਕਿਹਾ ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ, ਜੇਕਰ ਕਿਸੇ ਵੱਲੋਂ ਅਮਨ ਸ਼ਾਂਤੀ ਵਿਵਸਥਾ ਨੂੰ ਭੰਗ ਕੀਤਾ ਗਿਆ ਤਾਂ ਉਨ੍ਹਾਂ ਖਿਲਾਫ਼ ਕਾਰਵਾਈ ਹੋਵੇਗੀ।