ETV Bharat / state

ਦਲਜੀਤ ਚੀਮਾ ਵੱਲੋਂ PAU ਚ ਧਰਨੇ ਤੇ ਬੈਠੇ ਮੁਲਾਜ਼ਮਾਂ ਨਾਲ ਮੁਲਾਕਾਤ

author img

By

Published : Dec 5, 2021, 1:27 PM IST

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚ ਧਰਨੇ ’ਤੇ ਬੈਠੇ ਮੁਲਾਜ਼ਮਾਂ ਨਾਲ ਦਲਜੀਤ ਚੀਮਾ ਵੱਲੋਂ ਮੁਲਾਕਾਤ ਕੀਤੀ ਗਈ ਹੈ। ਇਸ ਮੌਕੇ ਦਲਜੀਤ ਚੀਮਾ ਨੇ ਕਿਹਾ ਕਿ ਸਰਕਾਰ ਦੀ ਨਾਕਾਮੀ ਕਾਰਨ ਮੁਲਾਜ਼ਮਾਂ ਨੂੰ ਧਰਨੇ ਉੱਪਰ ਬੈਠਣਾ ਪੈ ਰਿਹਾ ਹੈ। ਉਨ੍ਹਾਂ ਚੰਨੀ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਧਰਨਾ ਖਤਮ ਕਰਵਾਇਆ ਜਾਵੇ।

ਦਲਜੀਤ ਚੀਮਾ ਨੇ ਚੰਨੀ ਸਰਕਾਰ ਤੇ ਚੁੱਕੇ ਸਵਾਲ
ਦਲਜੀਤ ਚੀਮਾ ਨੇ ਚੰਨੀ ਸਰਕਾਰ ਤੇ ਚੁੱਕੇ ਸਵਾਲ

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚ ਬੀਤੇ ਇੱਕ ਹਫ਼ਤੇ ਤੋਂ ਲਗਾਤਾਰ ਕੱਚੇ ਮੁਲਾਜ਼ਮ ਯੂ ਜੀ ਸੀ ਪ੍ਰੋਫ਼ੈਸਰ ਧਰਨੇ ’ਤੇ ਬੈਠੇ ਹਨ। ਪ੍ਰਦਰਸ਼ਨਕਾਰੀਆਂ ਦੇ ਵੱਲੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ (Hunger strike over demands) ਕੀਤੀ ਹੋਈ ਹੈ ਪਰ ਇਸ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਯੂਨੀਵਰਸਿਟੀ ਪ੍ਰਸ਼ਾਸਨ ਵੀ ਧਰਨਾਕਾਰੀ ਮੁਲਾਜ਼ਮਾਂ ਨਾਲ ਕੋਈ ਗੱਲਬਾਤ ਨਹੀਂ ਕਰ ਰਿਹਾ ਜਿਸ ਕਰਕੇ ਮਜਬੂਰੀਵਸ ਪ੍ਰੋਫੈਸਰ ਮਰਨ ਵਰਤ ’ਤੇ ਬੈਠ ਗਏ ਹਨ।

ਉੱਥੇ ਹੀ ਦੂਜੇ ਪਾਸੇ ਬੀਤੀ ਦੇਰ ਰਾਤ ਅਕਾਲੀ ਦਲ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ ਧਰਨੇ ’ਤੇ ਬੈਠੇ ਮੁਲਾਜ਼ਮਾਂ ਨੂੰ ਆਪਣਾ ਸਮਰਥਨ ਦੇਣ ਲਈ ਪਹੁੰਚੇ। ਇਸ ਦੌਰਾਨ ਦਲਜੀਤ ਚੀਮਾ ਨੇ ਸਰਕਾਰ ਨੂੰ ਵੀ ਖਰੀਆਂ ਖਰੀਆਂ ਸੁਣਾਈਆਂ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਸਾਰੇ ਸੂਬਿਆਂ ਦੇ ਵਿੱਚ ਯੂ ਜੀ ਸੀ ਸਕੇਲ ਲਾਗੂ ਹੋ ਚੁੱਕਾ ਹੈ ਤਾਂ ਪੰਜਾਬ ਸਰਕਾਰ ਹਾਲੇ ਤੱਕ ਇਸ ਨੂੰ ਲਾਗੂ ਕਰਨ ਚ ਨਾਕਾਮ ਕਿਉਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵਾਜਬ ਹਨ ਜਿਸ ਨੂੰ ਤੁਰੰਤ ਸਰਕਾਰ ਨੂੰ ਮੰਨਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ ਜਾਣ।

ਦਲਜੀਤ ਚੀਮਾ ਨੇ ਚੰਨੀ ਸਰਕਾਰ ਤੇ ਚੁੱਕੇ ਸਵਾਲ

ਦਲਜੀਤ ਚੀਮਾ ਨੇ ਚੰਨੀ ਸਰਕਾਰ ਜੰਮਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਕਿਸੇ ਵੀ ਵਰਗ ਦੀ ਮੁਸ਼ਕਿਲ ਹੱਲ ਕਰਨ ’ਚ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੁਝ ਸਮਾਂ ਰਹਿ ਗਿਆ ਹੈ ਅਤੇ ਲੋਕ ਸਰਕਾਰ ਨੂੰ ਚੱਲਦਾ ਕਰਨਗੇ। ਉਥੇ ਹੀ ਦੂਜੇ ਪਾਸੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਯੂਨੀਵਰਸਿਟੀ ਆਪਣੇ ਪੱਧਰ ’ਤੇ ਵੀ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰ ਸਕਦੀ ਹੈ ਪਰ ਉਹ ਨਹੀਂ ਕਰ ਰਹੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਉਹ ਘੱਟੋ ਘੱਟ ਤਨਖਾਹਾਂ ਤੇ ਲੰਬੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ: ਮੈਂ ਕੈਪਟਨ ਖ਼ਿਲਾਫ਼ ਨਹੀਂ ਬੋਲ ਸਕਦਾ, ਕੈਪਟਨ ਮੇਰੇ ਗੁਰੂ: ਰਾਣਾ ਗੁਰਜੀਤ

ETV Bharat Logo

Copyright © 2024 Ushodaya Enterprises Pvt. Ltd., All Rights Reserved.