ਖੰਨਾ: ਲੁਧਿਆਣਾ ਦੇ ਖੰਨਾ 'ਚ ਐਤਵਾਰ ਸ਼ਾਮ ਨੂੰ ਉਸ ਸਮੇਂ ਗੁੰਡਾ ਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਜਦੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਨੌਜਵਾਨਾਂ ਵਲੋਂ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ। ਨੌਜਵਾਨ ਨੂੰ ਜ਼ਖ਼ਮੀ ਹਾਲਤ 'ਚ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਉਸ ਦੀ ਹਾਲਤ ਦੇਖਦਿਆਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।
ਦੱਸਿਆ ਜਾਂਦਾ ਹੈ ਕਿ ਜ਼ਖ਼ਮੀ ਨੌਜਵਾਨ ਦਾ ਇੱਕ ਧੜੇ ਨਾਲ ਸੋਸ਼ਲ ਮੀਡੀਆ 'ਤੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਬੀਤੇ ਦਿਨੀਂ ਕੁਝ ਨੌਜਵਾਨਾਂ ਵੱਲੋਂ ਉਕਤ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਘਟਨਾ ਵਾਲੇ ਸਥਾਨ ਤੋਂ ਇੱਕ ਪਿਸਤੌਲ, ਇੱਕ ਸਕੂਟਰੀ ਤੇ ਮੋਟਰਸਾਈਕਲ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਦਾ ਕਹਿਣਾ ਕਿ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਗ੍ਰਿਫ਼ਤਾਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਦੁਰਗਿਆਣਾ ਮੰਦਰ ਦੇ ਸਰੋਵਰ ’ਚ ਵਿਅਕਤੀ ਨੇ ਕੀਤੀ ਖੁਦਕੁਸ਼ੀ