ਲੁਧਿਆਣਾ: ਸ਼ਹਿਰ ਵਿੱਚ ਬੀਤੇ ਦਿਨੀਂ 300 ਤੋਂ ਵੱਧ ਕੋਰੋਨਾ ਦੇ ਮਰੀਜ਼ ਸਾਹਮਣੇ ਆਏ ਹਨ ਅਤੇ ਲਗਾਤਾਰ ਮੌਤਾਂ ਤਾ ਅੰਕੜਾ ਵੀ ਵਧਦਾ ਜਾ ਰਿਹਾ ਹੈ ਅਤੇ ਇਸ ਵਿਚਕਾਰ ਨਿੱਜੀ ਹਸਪਤਾਲ ਲਗਾਤਾਰ ਉਨ੍ਹਾਂ ਮਰੀਜ਼ਾਂ ਨੂੰ ਦਾਖ਼ਲ ਕਰਨ ਤੋਂ ਕਤਰਾਉਂਦੇ ਨਜ਼ਰ ਆ ਰਹੇ ਹਨ।
ਬੀਤੇ ਦਿਨੀਂ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਵੱਲੋਂ ਇਹ ਟਵੀਟ ਕੀਤਾ ਗਿਆ ਸੀ ਕਿ ਲੁਧਿਆਣਾ 'ਚ ਜੋਗਿੰਦਰ ਨਾਂਅ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਕਿਉਂਕਿ 4 ਹਸਪਤਾਲ ਘੁੰਮਣ ਦੇ ਬਾਵਜੂਦ ਉਸ ਨੂੰ ਦਾਖ਼ਲ ਨਹੀਂ ਕੀਤਾ ਗਿਆ। ਇਥੋਂ ਤੱਕ ਕਿ ਬਿੱਟੂ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਸਖ਼ਤ ਲਹਿਜ਼ੇ 'ਚ ਇਨ੍ਹਾਂ ਹਸਪਤਾਲਾਂ ਦੇ ਡਾਕਟਰਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਵੀ ਦਿੱਤੇ।
-
Preliminary Investigation of Sh. Joginder Pals death conducted by DC, Ludhiana and CP, Ludhiana in 24hours and showcause notice issued to 3 hospitals. pic.twitter.com/OIIFTFJ4Vn
— Ravneet Singh Bittu (@RavneetBittu) August 6, 2020 " class="align-text-top noRightClick twitterSection" data="
">Preliminary Investigation of Sh. Joginder Pals death conducted by DC, Ludhiana and CP, Ludhiana in 24hours and showcause notice issued to 3 hospitals. pic.twitter.com/OIIFTFJ4Vn
— Ravneet Singh Bittu (@RavneetBittu) August 6, 2020Preliminary Investigation of Sh. Joginder Pals death conducted by DC, Ludhiana and CP, Ludhiana in 24hours and showcause notice issued to 3 hospitals. pic.twitter.com/OIIFTFJ4Vn
— Ravneet Singh Bittu (@RavneetBittu) August 6, 2020
ਇਸ ਦੇ ਬਾਵਜੂਦ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਇਨ੍ਹਾਂ ਹਸਪਤਾਲਾਂ ਦੇ ਡਾਕਟਰਾਂ ਨੂੰ ਅੱਜ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਅਪੀਲ ਕਰਦੇ ਹੀ ਵਿਖਾਈ ਦਿੱਤੇ। ਉਨ੍ਹਾਂ ਕਿਹਾ ਕਿ ਅੱਗੇ ਤੋਂ ਹਸਪਤਾਲ ਵਿੱਚੋਂ ਕਿਸੇ ਵੀ ਵਿਅਕਤੀ ਨੂੰ ਨਾ ਮੋੜਿਆ ਜਾਵੇ।
ਹਾਲਾਂਕਿ ਸਾਂਸਦ ਬਿੱਟੂ ਨੇ ਨਵਾਂ ਟਵੀਟ ਕਰ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਵਿੱਚ ਨਾਮਜ਼ਦ 3 ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।