ਲੁਧਿਆਣਾ: ਕੋਰੋਨਾ ਵਾਇਰਸ ਦਾ ਕਹਿਰ ਲੁਧਿਆਣਾ ਵਿੱਚ ਵਧਦਾ ਜਾ ਰਿਹਾ ਹੈ। ਹੁਣ ਤਾਂ ਕੋਰੋਨਾ ਦਰਮਿਆਨ ਡਿਊਟੀ ਨਿਭਾ ਰਹੇ ਪੁਲਿਸ ਮੁਲਾਜ਼ਮ ਵੀ ਕੋਰੋਨਾ ਤੋਂ ਸੱਖਣੇ ਨਹੀਂ ਹਨ। ਲੁਧਿਆਣਾ ਵਿਖੇ ਕੋਰੋਨਾ ਦਰਿਮਆਨ ਡਿਊਟੀ ਕਰ ਰਹੇ ਪੁਲਿਸ ਅਧਿਕਾਰੀ ਵੀ ਵੱਡੀ ਤਾਦਾਦ ਵਿੱਚ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ, ਜਿਸ ਤੋਂ ਬਾਅਦ ਪ੍ਰਸ਼ਾਸਨ ਪੁਲਿਸ ਮੁਲਾਜ਼ਮਾਂ ਦੇ ਵੱਡੇ ਪੱਧਰ ਉੱਤੇ ਕੋਰੋਨਾ ਟੈਸਟ ਕਰਵਾ ਰਿਹਾ ਹੈ।
ਲੁਧਿਆਣਾ ਵਿੱਚ ਬਸਤੀ ਜੋਧੇਵਾਲ ਦੀ ਐਸਐੱਚਓ ਵੀ ਕਰੋਨਾ ਪੋਜ਼ੀਟਿਵ ਪਾਈ ਗਈ ਸੀ ਅਤੇ ਹੁਣ ਡੀਸੀਪੀ ਲਾਅ ਐਂਡ ਆਰਡਰ ਕਰੋਨਾ ਪੋਜ਼ੀਟਿਵ ਪਾਏ ਹਏ ਹਨ। ਲੁਧਿਆਣਾ ਵਿੱਚ ਹੁਣ ਤੱਕ 15 ਪੁਲਿਸ ਮੁਲਾਜ਼ਮ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਉੱਥੇ ਹੀ ਡੀਸੀਪੀ ਅਤੇ ਹੋਰ ਵੱਡੇ ਅਫ਼ਸਰ ਕੋਰੋਨਾ ਪੌਜ਼ੀਟਿਵ ਪਾਏ ਜਾਣ ਤੋਂ ਬਾਅਦ ਲੁਧਿਆਣਾ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਵੱਡੀ ਤਦਾਦ ਵਿੱਚ ਮੁਲਾਜਮਾਂ ਦੇ ਘਰ ਉਨ੍ਹਾਂ ਟੈਸਟ ਕਰਵਾਏ ਜਾ ਰਹੇ ਹਨ। ਖ਼ਾਸ ਕਰਕੇ ਜੋ ਡੀ.ਸੀ.ਪੀ ਦੇ ਸੰਪਰਕ ਵਿੱਚ ਆਏ ਸਨ, ਉਨ੍ਹਾਂ ਦੇ ਟੈਸਟ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਏਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ। ਦੱਸ ਦਈਏ ਕਿ ਲੁਧਿਆਣਾ ਵਿੱਚ ਕੋਰੋਨਾ ਦੇ ਹੁਣ ਤੱਕ 667 ਮਾਮਲੇ ਹਨ, ਜਿਸ ਵਿੱਚੋਂ 200 ਐਕਟਿਵ ਮਾਮਲੇ ਹਨ ਅਤੇ 18 ਮਰੀਜ਼ਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ।