ਖੰਨਾ: ਸ਼ਹਿਰ ਦੇ ਪੀਜ਼ਾ ਹੱਟ ਵਿੱਚ ਕੰਮ ਕਰਨ ਵਾਲੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦਾ ਨਾਂਅ ਅੰਮ੍ਰਿਤਪਾਲ ਸਿੰਘ ਹੈ ਤੇ ਉਸ ਦੀ ਉਮਰ 24 ਸਾਲ ਦੱਸੀ ਜਾ ਰਹੀ ਹੈ। ਪਰਿਵਾਰ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ।
ਮ੍ਰਿਤਕ ਅੰਮ੍ਰਿਤਪਾਲ ਸਿੰਘ ਦੀ ਮਾਂ ਨੇ ਕਿਹਾ ਕਿ ਅੰਮ੍ਰਿਤਪਾਲ ਮਕੈਨਿਕਲ ਇੰਜੀਨੀਅਰਿੰਗ ਦਾ ਕੋਰਸ ਕਰ ਰਿਹਾ ਸੀ। ਘਰ ਦੇ ਹਾਲਾਤ ਠੀਕ ਨਾ ਹੋਣ ਕਾਰਨ ਉਹ ਪੀਜ਼ਾ ਹੱਟ ਨੌਕਰੀ ਕਰਦਾ ਸੀ। ਉਨ੍ਹਾਂ ਨੇ ਕਿਹਾ ਪਿਛਲੇ ਕੁੱਝ ਦਿਨਾਂ ਤੋਂ ਉਹ ਬਹੁਤ ਹੀ ਬਿਮਾਰ ਚੱਲ ਰਿਹਾ ਸੀ ਤੇ ਉਹ ਕੰਮ ਉੱਤੇ ਵੀ ਨਹੀਂ ਸੀ ਜਾ ਰਿਹਾ। ਉਨ੍ਹਾਂ ਕਿਹਾ ਕਿ ਅੰਮ੍ਰਿਤ ਪੀਜ਼ਾ ਹੱਟ ਥੋੜੇ ਦਿਨਾਂ ਵਿੱਚ ਛੱਡਣ ਵਾਲਾ ਸੀ, ਇਸ ਦੇ ਬਾਵਜੂਦ ਵੀ ਉਸ ਨੂੰ ਮੈਨੇਜਰ ਵਾਰ ਵਾਰ ਬੁਲਾ ਰਿਹਾ ਸੀ।
ਉਨ੍ਹਾਂ ਨੇ ਕਿਹਾ ਕਿ ਹੁਣ ਜਦੋਂ ਅੰਮ੍ਰਿਤਪਾਲ ਬੀਮਾਰ ਹਾਲਤ ਵਿੱਚ ਪੀਜ਼ਾ ਹੱਟ ਵਿੱਚ ਗਿਆ ਤਾਂ ਪੀਜ਼ਾ ਹੱਟ ਦੇ ਮੈਨੇਜਰ ਨੇ ਅੰਮ੍ਰਿਤ ਨੂੰ ਪਾਣੀ ਦੀ ਟੈਂਕੀ ਸਾਫ਼ ਕਰਨ ਲਈ ਲੱਗਾ ਦਿੱਤਾ ਜਿੱਥੇ ਉਸ ਦੀ ਕਰੰਟ ਲਗਣ ਨਾਲ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਐਸ.ਪੀ ਤਰੁਣ ਰਤਨ ਨੇ ਮ੍ਰਿਤਕ ਨੇ ਪਰਿਵਾਰਕ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਜਿਹੜਾ ਵਿਅਕਤੀ ਵੀ ਇਸ ਵਿੱਚ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਪਰਿਵਾਰ ਨੂੰ ਹਰ ਤਰ੍ਹਾਂ ਨਾਲ ਇਨਸਾਫ਼ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:ਵੀਕੈਂਡ ਲੌਕਡਾਊਨ ਦਾ ਅਸਰ: ਬਾਜ਼ਾਰ ਰਹੇ ਬੰਦ, ਗਲੀਆਂ 'ਚ ਪਸਰੀ ਸੁੰਨ