ਲੁਧਿਆਣਾ: ਜ਼ਿਲ੍ਹੇ ਦੇ ਪਿੰਡ ਢੀਂਡਸਾ ਦੇ ਫੌਜੀ ਨਾਇਕ ਪਲਵਿੰਦਰ ਸਿੰਘ ਬੀਤੇ ਦਿਨੀਂ ਕਾਰਗਿਲ 'ਚ ਡਿਊਟੀ ਦੌਰਾਨ ਲਾਪਤਾ ਹੋ ਗਿਆ ਸੀ, ਜਿਸ ਤੋਂ ਬਾਅਦ ਪਤਾ ਲੱਗਿਆ ਕਿ ਸੜਕ ਹਾਦਸੇ ਵਿੱਚ ਉਹ ਸ਼ਹੀਦ ਹੋ ਗਏ। ਤਕਰੀਬਨ 15 ਦਿਨਾਂ ਬਾਅਦ ਸ਼ੁੱਕਰਵਾਰ ਨੂੰ ਸ਼ਹੀਦ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਸੀ। ਪੋਤੇ ਦੀ ਸ਼ਹਾਦਤ ਦਾ ਸਦਮਾ ਨਾ ਸਹਾਰਦੇ ਹੋਏ ਸ਼ਹੀਦ ਦੀ ਦਾਦੀ ਉਸ ਦੇ ਸਸਕਾਰ ਤੋਂ ਕੁੱਝ ਹੀ ਘੰਟਿਆਂ ਬਾਅਦ ਅਕਾਲ ਚਲਾਣਾ ਕਰ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਰਿਵਾਰ ਅਤੇ ਇਲਾਕੇ 'ਚ ਸੋਗ ਦੀ ਲਹਿਰ ਹੈ।
ਸ਼ਹੀਦ ਪਲਵਿੰਦਰ ਸਿੰਘ ਦੇ ਭਰਾ ਜਗਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਸ ਦਿਨ ਦਾ ਪਲਵਿੰਦਰ ਕਾਰਗਿਲ 'ਚ ਡਿਊਟੀ ਦੌਰਾਨ ਲਾਪਤਾ ਹੋ ਗਿਆ ਸੀ, ਉਸ ਦਿਨ ਤੋਂ ਹੀ ਉਸ ਦੀ ਦਾਦੀ ਨੇ ਖਾਣਾ-ਪੀਣਾ ਛੱਡ ਦਿੱਤਾ ਸੀ ਅਤੇ ਉਹ ਪਲਵਿੰਦਰ ਬਾਰੇ ਹੀ ਪੁੱਛਦੇ ਰਹਿੰਦੇ ਸੀ। ਸ਼ਹੀਦ ਦੀ ਦਾਦੀ ਨੇ ਕਈ ਦਿਨਾਂ ਤੋਂ ਖਾਣਾ-ਪੀਣਾ ਵੀ ਛੱਡ ਰੱਖਿਆ ਸੀ। ਸ਼ਹੀਦ ਪੋਤੇ ਦੇ ਸਸਕਾਰ ਤੋਂ ਕੁੱਝ ਘੰਟੇ ਬਾਅਦ ਹੀ ਦਾਦੀ ਨੇ ਵੀ ਆਪਣੇ ਪ੍ਰਾਣ ਤਿਆਗ ਦਿੱਤੇ।
ਇਹ ਵੀ ਪੜ੍ਹੋ: ਢੀਂਡਸਾ: ਪਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ