ਲੁਧਿਆਣਾ: ਰਾਏਕੋਟ ਦੇ ਪਿੰਡ ਹਲਵਾਰਾ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਅੰਤਰਰਾਸ਼ਟਰੀ ਏਅਰਪੋਰਟ (International Airport) ਦੇ ਨਾਂ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉੱਪਰ ਰੱਖਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ।
ਰਣਜੀਤ ਸਿੰਘ ਤਲਵੰਡੀ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾ ਉਤੇ ਰੱਖਣਾ ਚਾਹੀਦਾ ਹੈ। ਰਣਜੀਤ ਸਿੰਘ ਤਲਵੰਡੀ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਏਅਰਪੋਰਟ ਹਲਵਾਰਾ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖੇ ਜਾਣ ਦੀ ਪੁਰਜ਼ੋਰ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਨਸਲਾਂ ਨੂੰ ਆਜ਼ਾਦੀ ਦੇ ਇਨ੍ਹਾਂ ਮਹਾਨ ਯੋਧਿਆਂ ਦੀ ਕੁਰਬਾਨੀ ਤੋਂ ਜਾਣੂ ਕਰਵਾਇਆ ਜਾ ਸਕੇ।
ਉਨ੍ਹਾਂ ਦੀ ਮਿਸਾਲ ਰਹਿੰਦੀ ਦੁਨੀਆਂ ਤਕ ਕਾਇਮ ਰੱਖੀ ਜਾ ਸਕੇ। ਉਨ੍ਹਾਂ ਆਖਿਆ ਕਿ ਇਸ ਮੰਗ ਨੂੰ ਲੈ ਕੇ ਉਨ੍ਹਾਂ ਵੱਲੋਂ 01 ਅਗਸਤ 2020 ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਤੋਂ ਇੱਕ ਦਸਤਖਤ ਮੁਹਿੰਮ ਸ਼ੁਰੂ ਕੀਤੀ ਗਈ ਸੀ। ਜਿਸ ਨੂੰ ਲੱਖਾਂ ਲੋਕਾਂ ਨੇ ਹੁੰਗਾਰਾ ਦਿੰਦਿਆਂ ਦਸਤਖਤ ਕੀਤੇ ਸਨ ਅੱਗੇ ਅੰਤਰਰਾਸ਼ਟਰੀ ਏਅਰਪੋਰਟ ਹਲਵਾਰਾ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉੱਪਰ ਰੱਖਣ ਦੀ ਮੰਗ ਕੀਤੀ ਸੀ।
ਇਸ ਮੌਕੇ ਰਣਜੀਤ ਸਿੰਘ ਤਲਵੰਡੀ ਨੇ ਸਰਕਾਰਾਂ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਸਰਕਾਰਾਂ ਨੇ ਲੋਕਾਂ ਦੀ ਇਸ ਮੰਗ ਨੂੰ ਨਜ਼ਰਅੰਦਾਜ਼ ਕੀਤਾ ਤਾਂ ਉਹ ਵਿਸ਼ਾਲ ਸੰਘਰਸ਼ ਵਿੱਢਣਗੇ। ਜਿਸ ਦੌਰਾਨ ਧਰਨੇ ਅਤੇ ਸੜਕ 'ਤੇ ਚੱਕਾ ਜਾਮ ਕਰਨ ਤੋਂ ਇਲਾਵਾ ਭੁੱਖ ਹੜਤਾਲ ਕਰਨ ਤੋਂ ਗੁਰੇਜ਼ ਨਹੀਂ ਕਰਨਗੇ।