ਲੁਧਿਆਣਾ : ਪੰਜਾਬ ਭਾਜਪਾ ਮਹਿਲਾ ਮੋਰਚੇ ਦੀ ਉੱਪ ਪ੍ਰਧਾਨ ਰਾਸ਼ੀ ਅਗਰਵਾਲ, ਜੋ ਕਿ ਬੀਤੇ ਦਿਨੀਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਹੈ ਅਤੇ ਸਾਬਕਾ ਕੌਂਸਲਰ ਰਹੀ ਹੈ। ਉਸ ਵੱਲੋਂ ਖੁਦ ਨੂੰ ਕਿਸੇ ਅਣਜਾਣ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲਣ ਅਤੇ 3 ਲੱਖ ਰੁਪਏ ਫਿਰੌਤੀ ਮੰਗਣ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਬੀਤੇ ਕਈ ਦਿਨਾਂ ਤੋਂ ਉਸ ਨੂੰ ਲਗਾਤਾਰ ਧਮਕੀ ਭਰੇ ਫੋਨ ਤੇ ਮੈਸੇਜ ਆ ਰਹੇ ਹਨ, ਜਿਸ ਸਬੰਧੀ ਉਹ ਪੁਲਿਸ ਨੂੰ ਸ਼ਿਕਾਇਤ ਵੀ ਦਰਜ ਕਰਵਾ ਚੁੱਕੀ ਹੈ। ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।
ਇਹ ਵੀ ਪੜ੍ਹੋ : Fire Broke In Car: ਮੋਗਾ 'ਚ ਚੱਲਦੀ ਕਾਰ ਨੂੰ ਲੱਗੀ ਅੱਗ, ਪਰਿਵਾਰ ਦੇ ਤਿੰਨ ਮੈਂਬਰ ਸੀ ਸਵਾਰ...
ਪੁਲਿਸ ਨਹੀਂ ਕਰ ਰਹੀ ਕਾਰਵਾਈ : ਰਾਸ਼ੀ ਅਗਰਵਾਲ ਨੇ ਕਿਹਾ ਕਿ ਉਸ ਨੂੰ ਮੰਗਲਵਾਰ ਨੂੰ ਸਭ ਤੋਂ ਪਹਿਲਾਂ ਕਾਲ ਆਈ ਸੀ, ਜਿਸ ਉਤੇ ਕਿਸੇ ਅਣਪਛਾਕੇ ਨੇ 3 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਅਤੇ ਨਾਂ ਦੇਣ ਉਤੇ ਉਸਨੂੰ ਮਾਰ ਦੇਣ ਦੀ ਧਮਕੀ ਦਿੱਤੀ ਹੈ। ਇਥੋਂ ਤੱਕ ਕਿ ਇਹ ਵੀ ਕਹਿ ਦਿੱਤਾ ਪੁਲਿਸ ਸਾਡੀ ਹੈ। ਤੁਸੀਂ ਜੋ ਵੀ ਕਰਨਾ ਹੈ ਕਰ ਸਕਦੇ ਹੋ। ਰਾਸ਼ੀ ਅਗਰਵਾਲ ਨੇ ਕਿਹਾ ਕਿ ਉਹ ਡਰ ਗਈ ਅਤੇ ਫਿਰ ਉਸ ਨੂੰ ਲਗਾਤਾਰ ਡਰਾਇਆ ਧਮਕਾਇਆ ਗਿਆ, ਜਿਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਮੁਹਾਲੀ ਵਿਖੇ ਮਹਿਲਾ ਮੋਰਚਾ ਭਾਜਪਾ ਦੀ ਮੀਟਿੰਗ ਹੋਈ, ਜਿਸ ਵਿੱਚ ਇਹ ਮੁੱਦਾ ਚੁੱਕਿਆ ਤਾਂ ਕਈ ਮਹਿਲਾਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਪਿੱਛੇ ਕੌਣ ਹੈ, ਕਿਸ ਦੀ ਮਨਸ਼ਾ ਹੈ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : Mathura Road Accident: ਐਕਸਪ੍ਰੈਸ ਵੇਅ 'ਤੇ ਪਲਟੀ ਬੱਸ, 3 ਲੋਕਾਂ ਦੀ ਮੌਤ, 22 ਜਖ਼ਮੀ
ਪੰਜਾਬ ਦੀ ਕਾਨੂੰਨ ਵਿਵਸਥਾ ਉਤੇ ਸਵਾਲ : ਸਾਬਕਾ ਕੌਂਸਲਰ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹੁਣ ਔਰਤਾਂ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਸ਼ਰੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਅਤੇ ਪੁਲਿਸ ਹੱਥ ਉਤੇ ਹੱਥ ਧਰ ਕੇ ਬੈਠੀ ਹੈ। ਕਿਸੇ ਵੱਡੀ ਵਾਰਦਾਤ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜ ਦਿਨ ਬੀਤ ਜਾਣ ਮਗਰੋਂ ਵੀ ਹਾਲੇ ਤੱਕ ਇਸ ਦੀ ਜਾਂਚ ਮੁਕੰਮਲ ਨਹੀਂ ਕੀਤੀ ਗਈ ਅਤੇ ਨਾ ਹੀ ਹਾਲੇ ਤੱਕ ਉਹ ਮੁਲਜ਼ਮਾਂ ਦਾ ਕੁਝ ਪਤਾ ਲੱਗ ਸਕਿਆ ਹੈ, ਜੋ ਕਿ ਸ਼ਰੇਆਮ ਧਮਕੀਆਂ ਦੇ ਰਹੇ ਨੇ ਅਤੇ ਖੁਦ ਨੂੰ ਪੁਲਿਸ ਨਾਲ ਮਿਲਿਆ ਹੋਣ ਦੀ ਗੱਲ ਕਹਿ ਰਹੇ ਹਨ। ਪੁਲਿਸ ਨੂੰ ਫੌਰੀ ਤੌਰ ਉਤੇ ਇਸ ਸਬੰਧੀ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।