ਲੁਧਿਆਣਾ: ਪੰਜਾਬ ਵਿੱਚ ਖਸਖਸ ਦੀ ਖੇਤੀ ਦੀ ਮੰਗ ਲੰਮੇ ਸਮੇਂ ਤੋਂ ਉੱਠਦੀ ਆ ਰਹੀ ਹੈ ਅਤੇ ਇਸੇ ਨੂੰ ਲੈ ਕੇ ਬੁੱਧਵਾਰ ਨੂੰ ਲੁਧਿਆਣਾ ਯੂਥ ਕਲੱਬ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਇੱਕ ਮੰਗ ਪੱਤਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਇਸ ਵਿੱਚ ਮੰਗ ਕੀਤੀ ਗਈ ਕਿ ਖਸਖਸ ਦੀ ਖੇਤੀ ਸ਼ੁਰੂ ਕੀਤੀ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸੰਜੇ ਕੁਮਾਰ ਪਾਕਿਜਾ ਨੇ ਦੱਸਿਆ ਕਿ ਦੇਸ਼ ਦੇ 12 ਸੂਬਿਆਂ ਵਿੱਚ ਖਸਖਸ ਦੀ ਖੇਤੀ ਹੁੰਦੀ ਹੈ। ਪੰਜਾਬ ਦੇ ਵਿੱਚ ਹੀ ਇਸ ਨੂੰ ਗ਼ੈਰ ਕਾਨੂੰਨੀ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਪੰਜਾਬ ਵਿੱਚ ਵੀ ਇਸ ਨੂੰ ਸ਼ੁਰੂ ਕੀਤਾ ਜਾਵੇ ਜਾਂ ਫਿਰ ਹੋਰਨਾਂ ਸੂਬਿਆਂ 'ਚ ਵੀ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਖੇਤੀ ਹੋਵੇਗੀ ਤਾਂ ਸਰਕਾਰੀ ਦੇਖਰੇਖ ਹੇਠਾਂ ਹੋਵੇਗੀ।
ਉਨ੍ਹਾਂ ਮੰਗ ਕੀਤੀ ਕਿ ਵਿਧਾਨ ਸਭਾ ਵਿੱਚ ਇੱਕ ਵਾਈਟ ਪੇਪਰ ਲਿਆ ਕੇ ਇਸ 'ਤੇ ਬਹਿਸ ਕਰਵਾਈ ਜਾਵੇ ਅਤੇ ਇਸ ਬਿੱਲ ਨੂੰ ਪਾਸ ਕੀਤਾ ਜਾਵੇ। ਸੋ ਇਕ ਵਾਰ ਮੁੜ ਤੋਂ ਖਸਖਸ ਦੀ ਖੇਤੀ ਦੀ ਮੰਗ ਜਥੇਬੰਦੀਆਂ ਵੱਲੋਂ ਚੁੱਕੀ ਜਾ ਰਹੀ ਹੈ, ਹਾਲਾਂਕਿ ਇਸ ਮੰਗ ਨੂੰ ਪਟਿਆਲਾ ਤੋਂ ਸੰਸਦ ਅਤੇ ਧਰਮਵੀਰ ਗਾਂਧੀ ਨੇ ਵੀ ਚੁੱਕਿਆ ਸੀ।
ਇਹ ਵੀ ਪੜ੍ਹੋ: ਕੇਂਦਰੀ ਕੈਬਿਨੇਟ ਦੀ ਬੈਠਕ ਅੱਜ, ਕਸ਼ਮੀਰ ਦੇ ਵਿਕਾਸ ਕਾਰਜਾਂ ਲਈ ਵੱਡੇ ਪੈਕੇਜ ਦਾ ਹੋ ਸਕਦੈ ਐਲਾਨ