ETV Bharat / state

ਕੋੋਰੋਨਾ ਤੋਂ ਬਾਅਦ ਡੇਂਗੂ ਦਾ ਕਹਿਰ, ਸਿਹਤ ਮਹਿਕਮੇ ‘ਚ ਮੱਚਿਆ ਹੜਕੰਪ ! - ਨਿੱਜੀ ਹਸਪਤਾਲਾਂ ਵਿਚ ਡੇਂਗੂ ਦੇ ਮਰੀਜ਼ ਪਹੁੰਚ ਰਹੇ

ਲੁਧਿਆਣਾ ਵਿੱਚ ਕੋਰੋਨਾ ਤੋਂ ਬਾਅਦ ਹੁਣ ਡੇਂਗੂ (Dengue) ਦੇ ਕੇਸ ਵਧਣ ਲੱਗੇ ਹਨ। ਦਰਜਨ ਤੋਂ ਵੱਧ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਸ ਕਰਕੇ ਸਿਹਤ ਮਹਿਕਮੇ (Department of Health) ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ।

ਕੋੋਰੋਨਾ ਤੋਂ ਬਾਅਦ ਡੇਂਗੂ ਦਾ ਕਹਿਰ
ਕੋੋਰੋਨਾ ਤੋਂ ਬਾਅਦ ਡੇਂਗੂ ਦਾ ਕਹਿਰ
author img

By

Published : Aug 12, 2021, 6:11 PM IST

ਲੁਧਿਆਣਾ: ਹਰ ਸਾਲ ਮੀਹਾਂ ਦੇ ਦਿਨਾਂ ਵਿੱਚ ਡੇਂਗੂ (Dengue) ਲੁਧਿਆਣਾ ਵਿੱਚ ਪੈਰ ਪਸਾਰਦਾ ਹੈ ਅਤੇ ਕਈ ਲੋਕਾਂ ਦੀ ਜਾਨ ਲੈ ਜਾਂਦਾ ਹੈ। ਇਸ ਵਾਰ ਵੀ ਲੁਧਿਆਣਾ ਵਿੱਚ ਡੇਂਗੂ ਨੇ ਦਸਤਕ ਦੇ ਦਿੱਤੀ ਹੈ ਅਤੇ ਸਿਹਤ ਮਹਿਕਮੇ (Department of Health) ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ। ਲੁਧਿਆਣਾ ਵਿੱਚ ਡੇਂਗੂ ਦੇ ਕੁੱਲ 12 ਕੇਸਾਂ ਲਈ ਲੁਧਿਆਣਾ ਜ਼ਿਲ੍ਹਾ ਸਿਹਤ ਮਹਿਕਮੇ ਨੇ ਪੁਸ਼ਟੀ ਕੀਤੀ ਹੈ ਜੋ ਸਰਕਾਰੀ ਹਸਪਤਾਲਾਂ ਵਿਚ ਕਨਫਰਮ ਹੋਏ ਹਨ। ਇਸ ਤੋਂ ਇਲਾਵਾ ਨਿੱਜੀ ਹਸਪਤਾਲਾਂ ਵਿਚ ਵੀ ਡੇਂਗੂ ਦੇ ਮਰੀਜ਼ ਪਹੁੰਚ ਰਹੇ ਹਨ।

ਕੋੋਰੋਨਾ ਤੋਂ ਬਾਅਦ ਡੇਂਗੂ ਦਾ ਕਹਿਰ

ਲੁਧਿਆਣਾ ਸਿਹਤ ਵਿਭਾਗ ਤੇ ਕਾਰਪੋਰੇਸ਼ਨ ਵੱਲੋਂ ਮਿਲ ਕੇ ਡੇਂਗੂ ਦੇ ਖਿਲਾਫ਼ ਹੁਣ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਜਿਸ ਇਲਾਕੇ ਵਿੱਚ ਜ਼ਿਆਦਾ ਭੀੜ ਉੱਥੇ ਜਾ ਕੇ ਸਿਹਤ ਮਹਿਕਮੇ ਵੱਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਾਫ਼ ਸਫ਼ਾਈ ਰੱਖਣ ਲਈ ਕਿਹਾ ਜਾ ਰਿਹਾ ਹੈ।

ਲੁਧਿਆਣਾ ਦੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਰਮੇਸ਼ ਨੇ ਦੱਸਿਆ ਕਿ ਡੇਂਗੂ ਇੱਕ ਅਜਿਹਾ ਮੱਛਰ ਹੈ ਜਿਸ ਵਿੱਚ ਸਫੈਦ ਧਾਰੀਆਂ ਹੁੰਦੀਆਂ ਹਨ ਅਤੇ ਇਹ ਮੱਛਰ ਸਾਫ਼ ਪਾਣੀ ਦੇ ਵਿੱਚ ਪਨਪਦਾ ਹੈ ਅਤੇ ਇਹ ਜ਼ਿਆਦਾਤਰ ਗੋਡਿਆਂ ਤੋਂ ਹੇਠਾਂ ਹੀ ਡੰਗ ਮਾਰਦਾ ਹੈ।

ਉਨ੍ਹਾਂ ਕਿਹਾ ਕਿ ਸਿਹਤ ਮਹਿਕਮੇ ਵੱਲੋਂ ਡੇਂਗੂ ਦੇ ਨਾਲ ਨਜਿੱਠਣ ਲਈ 18 ਟੀਮਾਂ ਦਾ ਗਠਨ ਕੀਤਾ ਗਿਆ ਜੋ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਉਧਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਵੀ ਕਿਹਾ ਕਿ ਡੇਂਗੂ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਜਾਗਰੂਕ ਹੈ ਅਤੇ ਇਸ ਸਬੰਧੀ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ:ਕੀ ਸੱਚਮੁੱਚ ਪੰਜਾਬ ‘ਤੇ ਮੰਡਰਾ ਰਿਹਾ ਹੈ ਖਤਰਾ ? ਵੇਖੋ ਇਹ ਰਿਪੋਰਟ

ETV Bharat Logo

Copyright © 2025 Ushodaya Enterprises Pvt. Ltd., All Rights Reserved.