ETV Bharat / state

ਸਾਨੂੰ ਬੀਮਾਰੀ ਤੋਂ ਡਰਨ ਦੀ ਨਹੀਂ ਸਗੋਂ ਇਸ ਨਾਲ ਲੜਨ ਦੀ ਲੋੜ- ਡਿਪਟੀ ਕਮਿਸ਼ਨਰ - ਕੋਰੋਨਾ ਵੈਕਸੀਨ

ਰਾਏਕੋਟ ਦੇ ਪਿੰਡ ਬੁਰਜ ਹਰੀ ਸਿੰਘ ਵਿਖੇ ਨਵੇਂ ਬਣੇ ਬੀਡੀਪੀਓ ਦਫ਼ਤਰ ਵਿੱਚ ਪੰਜਾਬ ਸਰਕਾਰ ਦਿਸ਼ਾ-ਨਿਰਦੇਸ਼ਾਂ ਤਹਿਤ ਬੀਡੀਪੀਓ ਰਾਏਕੋਟ ਰੁਪਿੰਦਰਜੀਤ ਕੌਰ ਦੀ ਦੇਖ-ਰੇਖ ਹੇਠ ਕੋਰੋਨਾ ਵੈਕਸੀਨ ਟੀਕਾਕਰਨ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ।

ਸਾਨੂੰ ਬੀਮਾਰੀ ਤੋਂ ਡਰਨ ਦੀ ਨਹੀਂ ਸਗੋਂ ਇਸ ਨਾਲ ਲੜਨ ਦੀ ਲੋੜ- ਡਿਪਟੀ ਕਮਿਸ਼ਨਰ

author img

By

Published : Apr 13, 2021, 12:57 PM IST

ਲੁਧਿਆਣਾ: ਇਕ ਪਾਸੇ ਜਿੱਥੇ ਕੋਰੋਨਾ ਦੇ ਮਾਮਲਿਆਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਪਿੰਡ-ਪਿੰਡ ਲੋਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਨਾਲ ਹੀ ਲੋਕਾਂ ਨੂੰ ਟੀਕਾ ਲਗਵਾਉਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ। ਇਸਦੇ ਚੱਲਦੇ ਰਾਏਕੋਟ ਦੇ ਪਿੰਡ ਬੁਰਜ ਹਰੀ ਸਿੰਘ ਵਿਖੇ ਨਵੇਂ ਬਣੇ ਬੀਡੀਪੀਓ ਦਫ਼ਤਰ ਵਿੱਚ ਪੰਜਾਬ ਸਰਕਾਰ ਦਿਸ਼ਾ-ਨਿਰਦੇਸ਼ਾਂ ਤਹਿਤ ਬੀਡੀਪੀਓ ਰਾਏਕੋਟ ਰੁਪਿੰਦਰਜੀਤ ਕੌਰ ਦੀ ਦੇਖ-ਰੇਖ ਹੇਠ ਕੋਰੋਨਾ ਵੈਕਸੀਨ ਟੀਕਾਕਰਨ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ।

ਪੰਚ ਸਰਪੰਚ ਖੁਦ ਟੀਕਾ ਲਗਵਾ ਕਰਨ ਲੋਕਾਂ ਨੂੰ ਪ੍ਰੇਰਿਤ

ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਸ਼ਰਮਾ ਨੇ ਕੈਂਪ ਦੌਰਾਨ ਪਹੁੰਚੇ ਵੱਡੀ ਗਿਣਤੀ ’ਚ ਰਾਏਕੋਟ ਇਲਾਕੇ ਦੇ ਪੰਚਾਂ ਸਰਪੰਚਾਂ, ਬਲਾਕ ਸੰਮਤੀ ਮੈਂਬਰਾਂ ਤੇ ਪਿੰਡਾਂ ਦੇ ਪਤਵੰਤੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪਿੰਡਾਂ ਵਿੱਚ ਕੋਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਲਈ ਕਿਗਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਬੀਮਾਰੀ ਤੋਂ ਡਰਨ ਦੀ ਲੋੜ ਨਹੀ ਇਸ ਨਾਲ ਲੜਨ ਦੀ ਲੋੜ ਹੈ, ਸਗੋਂ ਸਾਨੂੰ ਸਾਰਿਆਂ ਨੂੰ ਮਿਲ ਕੇ ਕੋਰੋਨਾ ਮਹਾਂਮਾਰੀ ਦੇ ਖਤਮੇ ਲਈ ਕੋਰੋਨਾ ਵੈਕਸੀਨ ਲਗਾਉਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿੰਡ ਦੇ ਪੰਚ ਸਰਪੰਚ ਪਹਿਲਾਂ ਖੁਦ ਕੋਰੋਨਾ ਟੀਕਾ ਲਗਾਉਣ ਉਸ ਤੋਂ ਬਾਅਦ ਉਹ ਪਿੰਡਾਂ ਦੇ ਲੋਕਾਂ ਨੂੰ ਟੀਕਾ ਲਗਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ। ਦੇਸ਼ ਨੇ ਪਹਿਲਾਂ ਵੀ ਪੋਲੀਓ ਅਤੇ ਹੋਰ ਭਿਆਨਕ ਬੀਮਾਰੀਆਂ ਨਾਲ ਲੜ ਕੇ ਉਸ ’ਤੇ ਜਿੱਤ ਹਾਸਿਲ ਕੀਤੀ ਹੈ।

ਇਹ ਵੀ ਪੜੋ: ਪੰਜਾਬ 'ਚ ਕੋਰੋਨਾ ਸੰਕਟ, 24 ਘੰਟਿਆਂ 'ਚ 52 ਲੋਕਾਂ ਦੀ ਮੌਤ, 3477 ਨਵੇਂ ਕੋਰੋਨਾ ਕੇਸ

ਇਸ ਮੌਕੇ ਡਾ. ਵਿਸ਼ਵ ਮੋਹਨ ਨੇ ਦੱਸਿਆ ਕਿ ਕੋਰੋਨਾ ਬੀਮਾਰੀ ਨਾਲ ਮਰੀਜ਼ ਦੇ ਫੇਫੜੇ ਕੰਮ ਕਰਨਾ ਬੰਦ ਕਰ ਦਿੰਦੇ ਹਨ। ਜਿਸ ਕਾਰਨ ਮਰੀਜ ਦੀ ਮੌਤ ਹੋ ਜਾਦੀ ਹੈ, ਪਰ ਕੋਰੋਨਾ ਵੈਕਸੀਨ ਲਗਵਾਉਣ ਨਾਲ ਕੋਰੋਨਾ ਬੀਮਾਰ ਦਾ ਵਿਅਕਤੀ ਦੇ ਫੇਫੜੀਆਂ ’ਤੇ ਅਸਰ ਨਹੀਂ ਹੁੰਦਾ। ਇਸ ਲਈ ਲੋਕਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਕੀਤੀ ਉਮਰ ਸੀਮਾ ਮੁਤਾਬਕ ਕੋਰੋਨਾ ਵੈਕਸੀਨ ਵੱਧ ਚੜ ਕੇ ਲਗਾਉਣੀ ਚਾਹੀਦੀ ਹੈ ਜੋ ਕੈਂਪਾਂ ਤੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਮਿਲ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.