ਲੁਧਿਆਣਾ: ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਕ ਅਸ਼ੋਕ ਥਾਪਰ (Robbery at gunpoint with Ashok Thapar) ਨੂੰ ਦਿਵਾਲੀ ਤੋਂ ਇੱਕ ਦਿਨ ਪਹਿਲਾਂ ਲੁਟੇਰਿਆਂ ਨੇ 4 ਲੱਖ ਰੁਪਏ ਦੀ ਲੁੱਟ ਦਾ ਸ਼ਿਕਾਰ ਬਣਾਇਆ ਸੀ ਅਤੇ ਇੱਕ ਹਫਤਾ ਬੀਤ ਜਾਣ ਮਗਰੋਂ ਵੀ ਹਾਲੇ ਤੱਕ ਪੁਲਿਸ ਦੇ ਹੱਥ ਖਾਲੀ ਨੇ ਜਿਸ ਨੂੰ ਲੈਕੇ ਅਸ਼ੋਕ ਥਾਪਰ (Ludhiana Police) ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਪੁੱਜੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਭੁੱਖ ਹੜਤਾਲ ਉੱਤੇ ਬੈਠ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਉਹ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਲਈ ਪੁੱਜੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸ਼ਹੀਦਾਂ ਦੇ ਪਰਿਵਾਰ ਨਾਲ ਸਬੰਧਿਤ ਹਾਂ ਇਸ ਦੇ ਬਾਵਜੂਦ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਕਾਨੂੰਨ ਵਿਵਸਥਾ ਉੱਤੇ ਸਵਾਲ: ਅਸ਼ੋਕ ਥਾਪਰ ਨੇ ਕਿਹਾ ਕਿ ਲੁਧਿਆਣਾ ਵਿੱਚ ਦਿਨ ਦਿਹਾੜੇ ਇੱਕ ਵਪਾਰੀ ਨੂੰ ਅਗਵਾ ਕਰਕੇ ਗੋਲੀ ਮਾਰ ਦਿੱਤੀ ਗਈ। ਕਾਨੂੰਨ ਵਿਵਸਥਾ (law and order) ਉੱਤੇ ਉਨ੍ਹਾਂ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਅਜਿਹੇ ਹਾਲਾਤ ਪਹਿਲਾਂ ਨਹੀਂ ਬਣੇ। ਉਨ੍ਹਾਂ ਕਿਹਾ ਕਿ ਉਹ ਪੁਲਿਸ ਨੂੰ ਕੁਝ ਸਮਾਂ ਹੋਰ ਦਿੰਦੇ ਹਨ ਜੇਕਰ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਉਹ ਧਰਨੇ ਦੇਣਗੇ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਸਾਇਕਲ ਰੈਲੀ ਦੇ ਦੌਰਾਨ ਵੀ ਉਹ ਸ਼ਹੀਦ ਸੁਖਦੇਵ ਦੇ ਘਰ ਦੀ ਮਿੱਟੀ ਲੈਕੇ ਪਹੁੰਚੇ ਸਨ ਪਰ ਸੀਐੱਮ ਨੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ, ਉਨ੍ਹਾਂ ਕਿਹਾ ਕਿ ਸੀਐੱਮ ਮਾਨ ਕਰਤਾਰ ਸਿੰਘ ਸਰਾਭਾ ਦੇ ਪਿੰਡ ਪੁੱਜੇ ਪਰ ਸ਼ਹੀਦ ਸੁਖਦੇਵ ਥਾਪਰ ਦੇ ਘਰ ਨਹੀਂ ਪੁੱਜੇ।
- Chhath Puja: ਸੂਰਜ ਨੂੰ ਪਹਿਲਾ ਅਰਘਿਆ ਅੱਜ, ਜਾਣੋ ਸ਼ੁਭ ਸਮਾਂ, ਇਹ ਹੋਵੇਗਾ ਕੱਲ੍ਹ ਸੂਰਜ ਚੜ੍ਹਨ ਦਾ ਸਮਾਂ
- Kartarpur Sahib Gurudwara : ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸ਼ਰਾਬ ਤੇ ਮੀਟ ਪਾਰਟੀ ਨੂੰ ਲੈ ਕੇ ਕਾਰਵਾਈ ਦੀ ਮੰਗ
- ਕਿਸਾਨਾਂ ਨੇ ਡੀਸੀ ਦਫਤਰ ਅੱਗੇ ਢੇਰੀ ਕੀਤੀਆਂ ਪਰਾਲੀ ਦੀਆਂ ਟਰਾਲੀਆਂ, ਕਿਹਾ-ਪਰਾਲੀ ਦਾ ਹੈ ਹੱਲ ਤਾਂ ਤੁਸੀ ਖੁਦ ਸੰਭਾਲੋ, ਹਵਾ ਪ੍ਰਦੂਸ਼ਣ ਦੇ ਪਰਚੇ ਦਰਜ ਹੋਣ ਤੋਂ ਭੜਕੇ ਨੇ ਕਿਸਾਨ
ਇਨਸਾਫ ਨਾ ਮਿਲਿਆ ਤਾਂ ਭੁੱਖ ਹੜਤਾਲ: ਜ਼ਿਕਰਯੋਗ ਹੈ ਕਿ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਅਸ਼ੋਕ ਥਾਪਰ ਜਦੋਂ ਪਟਾਕਾ ਮਾਰਕੀਟ ਤੋਂ ਦੇਰ ਰਾਤ ਵਾਪਸ ਆ ਰਹੇ ਸਨ ਤਾਂ ਪੂਰੇ ਦਿਨ ਦੇ ਕੈਸ਼ ਲਗਭਗ 4 ਲੱਖ ਰੁਪਏ ਨੂੰ ਲੁਟੇਰਿਆਂ ਨੇ ਗੰਨ ਪੁਆਇੰਟ ਉੱਤੇ ਖੋਹ ਲਿਆ ਅਤੇ ਪੁਲਿਸ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਹਾਲੇ ਤੱਕ ਪੁਲਿਸ 8 ਦਿਨ ਬੀਤ ਜਾਣ ਮਗਰੋਂ ਵੀ ਕਿਸੇ ਇੱਕ ਵੀ ਲੁਟੇਰੇ ਤੱਕ ਨਹੀਂ ਪਹੁੰਚ ਸਕੀ। ਉਨ੍ਹਾਂ ਕਿਹਾ ਕਿ ਜੇਕਰ ਜਲਦ ਇਨਸਾਫ ਨਾ ਮਿਲਿਆ ਤਾਂ ਭੁੱਖ ਹੜਤਾਲ ਆਰੰਭ ਕੀਤੀ ਜਾਵੇਗੀ।