ਲੁਧਿਆਣਾ: ਸ਼ਿਵਰਾਤਰੀ ਦਾ ਤਿਉਹਾਰ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੰਦਰਾਂ ਵਿੱਚ ਵਿਸ਼ੇਸ ਤੌਰ ਉੱਤੇ ਸਵੇਰ ਤੋਂ ਹੀ ਸ਼ਰਧਾਲੂ ਵੱਡੀ ਤਦਾਦ ਵਿੱਚ ਪਹੁੰਚ ਰਹੇ ਹਨ ਅਤੇ ਨਤਮਸਤਕ ਹੋ ਰਹੇ ਹਨ
ਵਿਸ਼ੇਸ਼ ਤੌਰ ਉੱਤੇ ਸ਼ਿਵ ਮੰਦਰਾਂ ਵਿੱਚ ਸਵੇਰ ਤੋਂ ਹੀ ਸ਼ਿਵ ਜੀ ਦੀ ਪੂਜਾ ਕੀਤੀ ਜਾ ਰਹੀ ਹੈ ਅਤੇ ਬਮ ਬਮ ਭੋਲੇ ਦੇ ਜੈਕਾਰੇ ਲਾਏ ਜਾ ਰਹੇ ਹਨ। ਮੰਦਰਾਂ ਵਿੱਚ ਸੰਗਤ ਦਾ ਹੜ੍ਹ ਆਇਆ ਹੋਇਆ ਹੈ ਅਤੇ ਪੂਰਾ ਮਾਹੌਲ ਸ਼ਿਵ ਜੀ ਦੇ ਰੰਗ ਵਿੱਚ ਰੰਗਿਆ ਹੋਇਆ ਹੈ।
ਸ਼ਿਵਲਿੰਗ ਨੂੰ ਦੁੱਧ ਦੇ ਨਾਲ ਨਵ੍ਹਾਇਆ ਵੀ ਜਾ ਰਿਹਾ ਹੈ ਅਤੇ ਸ਼ਿਵ ਜੀ ਦੀ ਵਿਸ਼ੇਸ਼ ਤੌਰ ਉੱਤੇ ਪੂਜਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਿਵਰਾਤਰੀ ਮੌਕੇ ਲੁਧਿਆਣਾ ਦੇ ਇਤਿਹਾਸਕ ਮੰਦਰਾਂ ਦੇ ਵਿਚ ਵਿਸ਼ੇਸ਼ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਵੀ ਕਰਵਾਇਆ ਗਿਆ ਹੈ। ਅੱਜ ਪੂਰਾ ਦਿਨ ਮੰਦਰਾਂ ਦੇ ਵਿੱਚ ਸ਼ਿਵ ਜੀ ਦੇ ਭਗਤਾਂ ਦੀਆਂ ਰੌਣਕਾਂ ਲੱਗੀਆਂ ਰਹਿਣਗੀਆਂ।