ਲੁਧਿਆਣਾ : ਲੁਧਿਆਣਾ ਗਿਆਸਪੁਰ ਇਲਾਕੇ ਦੇ ਵਿੱਚ ਗੈਸ ਦੀ ਲਪੇਟ ਵਿਚ ਆਉਣ ਕਰਕੇ 11 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦੋ ਜ਼ਖ਼ਮੀਆਂ ਦਾ ਇਲਾਜ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ, ਜਿਨ੍ਹਾਂ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਲੁਧਿਆਣਾ ਦੇ ਸਿਵਲ ਸਰਜਨ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਦੱਸਿਆ ਹੈ ਕਿ ਹੁਣ ਦੋਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਸਾਡੀ ਟੀਮ ਵੱਲੋਂ ਅੰਦਰ ਜਾ ਕੇ ਐਕਸਲੂਜ਼ਿਵ ਤਸਵੀਰਾਂ ਲਈਆਂ ਗਈਆਂ ਹਨ, ਜੋ ਹੁਣ ਫਿਲਹਾਲ ਖਤਰੇ ਤੋਂ ਬਾਹਰ ਹਨ।
ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚੇ ਦੋ ਵਿਅਕਤੀਆਂ ਦੀ ਹਾਲਤ ਸਥਿਰ : ਸਿਵਲ ਸਰਜਨ ਲੁਧਿਆਣਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਡੇ ਕੋਲ ਦੋ ਨੌਜਵਾਨ ਬੇਹੋਸ਼ ਹਾਲਤ ਦੇ ਵਿੱਚ ਲਿਆਂਦੇ ਗਏ ਸਨ, ਜਿਨ੍ਹਾਂ ਵਿਚੋਂ ਇਕ ਗੌਰਵ ਅਤੇ ਦੂਜਾ ਨਿਤਿਨ ਹੈ। ਦੋਵਾਂ ਨੂੰ ਹੋਸ਼ ਆ ਚੁੱਕਾ ਹੈ ਅਤੇ ਡਾਕਟਰਾਂ ਦੀਆਂ ਟੀਮਾਂ ਕੰਮ ਕਰ ਰਹੀਆਂ ਹਨ। ਸਿਵਲ ਸਰਜਨ ਨੂੰ ਲੁਧਿਆਣਾ ਨੇ ਇਹ ਵੀ ਦੱਸਿਆ ਕਿ ਹਸਪਤਾਲ ਵਿੱਚ 9 ਲੋਕ ਹੋਰ ਗੰਭੀਰ ਹਾਲਤ ਵਿੱਚ ਲਿਆਂਦੇ ਗਏ ਸਨ, ਜਿਨ੍ਹਾਂ ਦੀ ਹਸਪਤਾਲ ਪਹੁੰਚਣ ਤਕ ਮੌਤ ਹੋ ਚੁੱਕੀ ਸੀ। ਉਨ੍ਹਾਂ ਦੀ ਮ੍ਰਿਤਕ ਦੇਹਾਂ ਨੂੰ ਹਸਪਤਾਲ ਦੇ ਮੋਰਚਰੀ ਵਿੱਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : Ludhiana Gas Leak: ਲੁਧਿਆਣਾ ਗੈਸ ਲੀਕ ਪੀੜਤਾਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੀ ਦਿੱਤੀ ਮਦਦ
ਸਿਹਤ ਮੰਤਰੀ ਨੇ ਪੀੜਤਾਂ ਦਾ ਪੁੱਛਿਆ ਹਾਲ-ਚਾਲ : ਗੈਸ ਲੀਕ ਹੋਣ ਕਾਰਨ ਗੰਭੀਰ ਰੂਪ ਵਿੱਚ ਪ੍ਰਭਾਵਿਤ ਹੋਏ ਲੋਕਾਂ ਨੂੰ ਮਿਲਣ ਲਈ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿਵਲ ਹਸਪਤਾਲ ਲੁਧਿਆਣਾ ਵਿਖੇ ਪਹੁੰਚੇ। ਇਥੇ ਉਨ੍ਹਾਂ ਨੇ ਪੀੜਤਾਂ ਦਾ ਹਾਲ ਜਾਣਿਆ ਤੇ ਡਾਕਟਰਾਂ ਨੂੰ ਇਲਾਜ ਵਿੱਚ ਕੋਈ ਢਿੱਲ-ਮੱਠ ਨਾ ਹੋਣ ਦੀ ਸਖਤ ਹਦਾਇਤਾਂ ਵੀ ਜਾਰੀ ਕੀਤੀਆਂ।
ਇਹ ਵੀ ਪੜ੍ਹੋ : Gas Leak Cases In Punjab : ਲੁਧਿਆਣਾ ਗੈਸ ਲੀਕ ਕਾਂਡ ਕੋਈ ਪਹਿਲਾ ਮਾਮਲਾ ਨਹੀਂ, ਇਸ ਤੋਂ ਪਹਿਲਾਂ ਇੱਥੇ ਵਾਪਰ ਚੁੱਕੀਆਂ ਨੇ ਗੈਸ ਲੀਕ ਘਟਨਾਵਾਂ
ਘਟਨਾ ਤੋਂ ਬਾਅਦ ਹੁਣ ਇਲਾਕਾ ਸੀਲ : ਸੂਚਨਾ ਮਿਲਦੇ ਹੀ ਮੌਕੇ 'ਤੇ ਐਨਡੀਆਰਐਫ ਦੀਆਂ ਟੀਮਾਂ ਬਚਾਅ ਕਾਰਜ ਲਈ ਪਹੁੰਚ ਚੁਕੀਆਂ ਹਨ ਜਿੰਨਾ ਵੱਲੋਂ ਕੇ ਲੋਕਾਂ ਨੂੰ ਰੈਸਕਿਊ ਕੀਤਾ ਗਿਆ। ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ, ਜਿਸ ਥਾਂ 'ਤੇ ਗੈਸ ਲੀਕ ਹੋਈ ਹੈ ਉਸ ਨੂੰ ਪੁਲਿਸ ਨੇ ਸੀਲ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਉਸ ਥਾਂ ਤੋਂ ਦੂਰ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਹੋਰ ਉਸ ਗੈਸ ਦੀ ਲਪੇਟ ਵਿੱਚ ਆ ਸਕੇ। ਹਾਲਾਂਕਿ ਇਹ ਗੈਸ ਕਿਵੇਂ ਲਈ ਕੋਈ ਇਸ ਬਾਰੇ ਹਾਲੇ ਤੱਕ ਜਾਣਕਾਰੀ ਨਹੀਂ ਮਿਲ ਸਕੀ ਹੈ ਪਰ ਲੁਧਿਆਣਾ ਦੇ ਸੀਨੀਅਰ ਪੁਲਿਸ ਅਫਸਰਾਂ ਨੇ 11 ਲੋਕਾਂ ਦੀ ਮੌਤ ਦੀ ਪੁਸ਼ਟੀ। ਇਸ ਘਟਨਾ ਵਿੱਚ ਕੁਝ ਲੋਕ ਬੇਹੋਸ਼ ਵੀ ਹੋਏ ਸਨ ਜਿਨ੍ਹਾਂ ਦੀ ਹਾਲਤ ਹੁਣ ਖਤਰੇ ਤੋਂ ਬਾਅਦ ਦੱਸੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਾਡਾ ਪਹਿਲਾ ਫਰਜ਼ ਲੋਕਾਂ ਦੀ ਜਾਨ ਬਚਾਉਣਾ ਹੈ। ਇਸ ਕਰਕੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।