ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਆਤਮ ਨਗਰ ਹਲਕੇ ਤੋਂ ਵਿਧਾਇਕ ਸਿਮਰਜੀਤ ਬੈਂਸ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕਈ ਮਹੀਨੇ ਪਹਿਲਾਂ ਇੱਕ ਮਹਿਲਾ ਵੱਲੋਂ ਬੈਂਸ ‘ਤੇ ਉਸ ਨਾਲ ਸਰੀਰਕ ਸੋਸ਼ਣ ਕਰਨ ਦੇ ਇਲਜ਼ਾਮ ਲਗਾਏ ਗਏ ਸਨ। ਇਸ ਮਾਮਲੇ ਦੇ ਵਿੱਚ ਹੁਣ ਲੁਧਿਆਣਾ ਦੀ ਅਦਾਲਤ ਨੇ ਸਿਮਰਜੀਤ ਬੈਂਸ ‘ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਐਫ ਆਈ ਆਰ ਦਰਜ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਸ ਸੰਬੰਧੀ ਮਹਿਲਾ ਦੇ ਵਕੀਲ ਹਰੀਸ਼ ਰਾਏ ਢਾਂਡਾ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਅਦਾਲਤ ਵੱਲੋਂ ਜਾਰੀ ਕੀਤੀ ਗਈ ਕਾਪੀ ਵਿੱਚ ਸਿਮਰਜੀਤ ਬੈਂਸ ਅਤੇ ਕਰਮਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ, ਸੁਖਚੈਨ ਸਿੰਘ, ਪਰਮਜੀਤ ਸਿੰਘ ਅਤੇ ਗੋਪੀ ਸ਼ਰਮਾ ‘ਤੇ ਐਫਆਈਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਨੇ, ਕੋਰਟ ਦੀ ਕਾਪੀ ਦੇ ਵਿਚ ਧਰਾਵਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ ਜਿਸ ਵਿੱਚ ਧਾਰਾ 376, 354, 354 A, 506, 120 b ipc ਸ਼ਾਮਿਲ ਹੈ।
ਪੀੜਤਾ ਦੇ ਵਕੀਲ ਨੇ ਕਿਹਾ ਹੈ ਕਿ ਸਿਮਰਜੀਤ ਬੈਂਸ ‘ਤੇ ਅਦਾਲਤ ਵੱਲੋਂ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਹੁਣ ਇਸ ‘ਤੇ ਐੱਫਆਈਆਰ ਦਰਜ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਆਗੂਆਂ ਵੱਲੋਂ ਬੈਂਸ ਨੂੰ ਸ਼ਹਿ ਦਿੱਤੀ ਜਾ ਰਹੀ ਸੀ ਅਤੇ ਪੀੜ0ਤ ਪਰਿਵਾਰ ਨੂੰ ਵੀ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਵਕੀਲ ਨੇ ਦੱਸਿਆ ਕਿ ਉਨ੍ਹਾਂ ‘ਤੇ ਹਮਲੇ ਹੋ ਰਹੇ ਸਨ ਇੱਥੋਂ ਤੱਕ ਕਿ ਮੇਰੇ ‘ਤੇ ਵੀ ਪਰਚੇ ਦਰਜ ਕਰਵਾਏ ਗਏ ਪਰ ਉਨ੍ਹਾਂ ਨੂੰ ਅਦਾਲਤ ‘ਤੇ ਪੂਰਾ ਭਰੋਸਾ ਸੀ ਅਤੇ ਅਦਾਲਤ ਵੱਲੋਂ ਪੀੜਤ ਮਹਿਲਾ ਨੂੰ ਹੁਣ ਇਨਸਾਫ਼ ਮਿਲਣ ਦੀ ਆਸ ਬੱਝੀ ਹੈ।
ਇਹ ਵੀ ਪੜ੍ਹੋ: ਬਿਜਲੀ ਮਸਲੇ ’ਤੇ ਸਿੱਧੂ ਨੇ ਬਾਦਲਾਂ ਸਮੇਤ ਕੈਪਟਨ ਨੂੰ ਲਾਏ ਰਗੜੇ