ਲੁਧਿਆਣਾ:ਪੰਜਾਬ ਭਰ ਵਿਚ ਡਾਕਟਰ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਉਤੇ ਹਨ।ਇਸ ਮੌਕੇ ਸਿਰਫ ਐਮਰਜੈਂਸੀ ਸੇਵਾਵਾਂ ਅਤੇ ਕੋਵਿਡ ਸੇਵਾਵਾਂ ਹੀ ਜਾਰੀ ਹਨ।ਓਪੀਡੀ ਮੁਕੰਮਲ ਤੌਰ ਤੇ ਬੰਦ ਕੀਤੀ ਹੋਈ ਹੈ।ਡਾਕਟਰ ਬਲਬੀਰ ਸਿੰਘ ਦਾ ਕਹਿਣਾ ਹੈ ਕਿ ਨਿੱਜੀਕਰਨ ਦੇ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਜਾ ਰਿਹਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਪੇ ਕਮਿਸ਼ਨ ਵਿਚ ਸੋਧ ਕੀਤੀ ਜਾਵੇ।ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ 40 ਦਿਨਾਂ ਤੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਓਪੀਡੀ ਰਹੇਗੀ ਬੰਦ
ਇਸ ਮੌਕੇ ਡਾਕਟਰਾਂ ਦਾ ਕਹਿਣਾ ਹੈ ਕਿ ਹੜਤਾਲ ਦੌਰਾਨ ਕੋਵਿਡ ਸੇਵਾਵਾਂ ਅਤੇ ਐਮਰਜੈਂਸੀ ਵਾਰਡ ਦੀਆਂ ਸੇਵਾਵਾਂ ਜਾਰੀ ਰਹਿਣਗੀਆ।ਉਹਨਾਂ ਨੇ ਕਿਹਾ ਹੈ ਕਿ ਓਪੀਡੀ ਨੂੰ ਬੰਦ ਕਰ ਦਿੱਤਾ ਗਿਆ ਹੈ।ਡਾਕਟਰਾਂ ਵੱਲੋਂ ਸਿਵਲ ਹਸਪਤਾਲ ਦੇ ਬਾਹਰ ਧਰਨਾ ਲਗਾਇਆ ਗਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਵੱਡਾ ਰੋਸ ਪ੍ਰਦਰਸ਼ਨ ਉਲੀਕਾਂਗੇ।
ਵੱਡਾ ਪ੍ਰਦਰਸ਼ਨ ਦੀ ਚਿਤਾਵਨੀ
ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਪੇ ਕਮਿਸ਼ਨ ਵਿਚ ਸੋਧ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਜਿਸ ਦਾ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।ਉਨ੍ਹਾਂ ਦਾ ਕਹਿਣਾ ਹੈ ਕਿ ਐਨਪੀਏ (NPA) ਵਿਚ ਕੀਤੀ ਗਈ ਕਟੌਤੀ ਨੂੰ ਵਾਪਸ ਲਿਆ ਜਾਵੇ।ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਸਾਡੀਾਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰਹੇਗਾ।