ਲੁਧਿਆਣਾ: ਲੁਹਾਰਾ ਵਿੱਚ ਗੁਰਬਚਨ ਕਲੋਨੀ ਤੋਂ ਇੱਕ ਬੇਜ਼ੁਬਾਨ ਜਾਨਵਰ ਦੇ ਨਾਲ ਤਸ਼ੱਦਦ ਦਾ ਮਾਮਲਾ ਸਾਹਮਣੇ ਆਇਆ ਹੈ। ਤਿੰਨ ਲੋਕਾਂ ਵੱਲੋਂ ਇੱਕ ਆਵਾਰਾ ਕੁੱਤੇ ਨੂੰ ਬੰਨ੍ਹ ਕੇ ਇੰਨੀ ਬੁਰੀ ਤਰ੍ਹਾਂ ਕੁੱਟਿਆ ਗਿਆ ਕਿ ਉਹ ਅੱਧ ਮਰਾ ਹੋ ਗਿਆ ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀ ਹੈ।
ਇੰਨਾ ਹੀ ਨਹੀਂ ਉਸ ਨੂੰ ਲਾਠੀਆਂ ਨਾਲ ਮਾਰਨ ਤੋਂ ਬਾਅਦ ਉਸ ਨੂੰ ਛੱਤ ਤੋਂ ਹੇਠਾਂ ਸੁੱਟ ਦਿੱਤਾ ਅਤੇ ਫਿਰ ਆਟੋ ਦੇ ਪਿੱਛੇ ਬੰਨ੍ਹ ਕੇ ਉਸ ਨੂੰ ਘੜੀਸਣ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਮੁਹੱਲੇ ਦੀਆਂ ਕੁਝ ਔਰਤਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਇਨ੍ਹਾਂ ਮੁਲਜ਼ਮਾਂ ਦੀ ਸ਼ਿਕਾਇਤ ਪੁਲਿਸ ਕੋਲ ਕੀਤੀ।
ਸਮਾਜ ਸੇਵੀ ਸੁਨੀਲ ਕੁਮਾਰ ਨੇ ਦੱਸਿਆ ਕਿ ਉਸ ਬੇਜ਼ੁਬਾਨ ਜਾਨਵਰ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਦੂਜੇ ਪਾਸੇ ਪੁਲਿਸ ਵੱਲੋਂ ਕੁੱਤੇ ਨਾਲ ਕੁੱਟਮਾਰ ਕਰਨ ਵਾਲੇ ਤਿੰਨਾਂ ਮੁਲਜ਼ਮਾਂ ਦੇ ਖਿਲਾਫ਼ ਐਨੀਮਲ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ।